28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਤਰਨ ਤਾਰਨ ਦੀਆਂ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਕੈਰੋਂ ਵਿਖੇ ਅੱਜ ਤੋਂ

9 ਬਲਾਕਾਂ ਦੇ 6 ਤੋਂ 11 ਸਾਲ ਦੇ ਨੰਨ੍ਹੇ ਖਿਡਾਰੀ ਦਿਖਾਉਣਗੇ ਆਪਣੀ ਖੇਡ ਪ੍ਰਤਿਭਾ ਦੇ ਜੌਹਰ ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਵਿਚ ਖੇਡ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਤਰਨ ਤਾਰਨ ਦੀਆਂ ‘ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ-2026’ ਮਿਤੀ 28 ਅਕਤੂਬਰ ਤੋਂ 30 ਅਕਤੂਬਰ 2026 ਤੱਕ ਸਰਕਾਰੀ ਪ੍ਰਾਇਮਰੀ ਸਮਾਰਟ ਸੈਂਟਰ ਸਕੂਲ ਕੈਰੋਂ ਕੰਨਿਆ ਬਲਾਕ ਨੌਸ਼ਹਿਰਾ ਪੰਨੂੰਆਂ ਵਿਖੇ ਬੜੀ ਧੂਮਧਾਮ ਨਾਲ ਕਰਵਾਈਆਂ ਜਾ ਰਹੀਆਂ ਹਨ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਤਰਨ ਤਾਰਨ ਕੰਵਲਜੀਤ ਸਿੰਘ ਸੰਧੂ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਤਰਨ ਤਾਰਨ ਰਜਿੰਦਰ ਕੌਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਇਨ੍ਹਾਂ ਤਿੰਨ ਰੋਜ਼ਾ ਖੇਡਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਕੰਵਲਜੀਤ ਸਿੰਘ ਸੰਧੂ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਰਜਿੰਦਰ ਕੌਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ 28-10-2026
9 ਬਲਾਕਾਂ ਦੇ 6 ਤੋਂ 11 ਸਾਲ ਦੇ ਨੰਨ੍ਹੇ ਖਿਡਾਰੀ ਦਿਖਾਉਣਗੇ ਆਪਣੀ ਖੇਡ ਪ੍ਰਤਿਭਾ ਦੇ ਜੌਹਰ
ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਵਿਚ ਖੇਡ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਤਰਨ ਤਾਰਨ ਦੀਆਂ ‘ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ-2026’ ਮਿਤੀ 28 ਅਕਤੂਬਰ ਤੋਂ 30 ਅਕਤੂਬਰ 2026 ਤੱਕ ਸਰਕਾਰੀ ਪ੍ਰਾਇਮਰੀ ਸਮਾਰਟ ਸੈਂਟਰ ਸਕੂਲ ਕੈਰੋਂ ਕੰਨਿਆ ਬਲਾਕ ਨੌਸ਼ਹਿਰਾ ਪੰਨੂੰਆਂ ਵਿਖੇ ਬੜੀ ਧੂਮਧਾਮ ਨਾਲ ਕਰਵਾਈਆਂ ਜਾ ਰਹੀਆਂ ਹਨ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਤਰਨ ਤਾਰਨ ਕੰਵਲਜੀਤ ਸਿੰਘ ਸੰਧੂ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਤਰਨ ਤਾਰਨ ਰਜਿੰਦਰ ਕੌਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਇਨ੍ਹਾਂ ਤਿੰਨ ਰੋਜ਼ਾ ਖੇਡਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ 9 ਬਲਾਕਾਂ ਨੌਸ਼ਹਿਰਾ ਪੰਨੂੰਆਂ, ਪੱਟੀ, ਵਲਟੋਹਾ, ਚੋਹਲਾ ਸਾਹਿਬ, ਖਡੂਰ ਸਾਹਿਬ, ਤਰਨ ਤਾਰਨ ਪਰਾਪਰ, ਨੂਰਦੀ, ਗੰਡੀਵਿੰਡ ਅਤੇ ਭਿੱਖੀਵਿੰਡ ਦੇ 6 ਤੋਂ 11 ਸਾਲ ਉਮਰ ਵਰਗ ਦੇ ਹੋਣਹਾਰ ਵਿਦਿਆਰਥੀ ਭਾਗ ਲੈਣਗੇ। ਖੇਡਾਂ ਦੀ ਮਹੱਤਤਾ ਬਾਰੇ ਗੱਲਬਾਤ ਕਰਦਿਆਂ ਡੀ.ਈ.ਓ. ਕੰਵਲਜੀਤ ਸਿੰਘ ਸੰਧੂ ਨੇ ਕਿਹਾ, ਪ੍ਰਾਇਮਰੀ ਪੱਧਰ ਦੀਆਂ ਇਹ ਖੇਡਾਂ ਬੱਚਿਆਂ ਦੇ ਭਵਿੱਖ ਦੀ ਨੀਂਹ ਰੱਖਦੀਆਂ ਹਨ। ਖੇਡਾਂ ਨਾਲ ਜਿਥੇ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ, ਉਥੇ ਹੀ ਉਨ੍ਹਾਂ ਵਿਚ ਅਨੁਸ਼ਾਸਨ, ਆਪਸੀ ਭਾਈਚਾਰਾ, ਸਹਿਣਸ਼ੀਲਤਾ ਅਤੇ ਲੀਡਰਸ਼ਿਪ ਵਰਗੇ ਗੁਣ ਵੀ ਪੈਦਾ ਹੁੰਦੇ ਹਨ। ਸਾਡਾ ਮੁੱਖ ਟੀਚਾ ਸਰਕਾਰੀ ਸਕੂਲਾਂ ਦੇ ਇਨ੍ਹਾਂ ਨੰਨ੍ਹੇ ਖਿਡਾਰੀਆਂ ਨੂੰ ਅਜਿਹਾ ਮੰਚ ਪ੍ਰਦਾਨ ਕਰਨਾ ਹੈ, ਜਿੱਥੋਂ ਤਰਾਸ਼ੇ ਹੋਏ ਇਹ ਹੀਰੇ ਭਵਿੱਖ ਵਿਚ ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਜ਼ਿਲ੍ਹੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਨੇ ਖੇਡ ਪ੍ਰਬੰਧਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਬਲਾਕ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਖਿਡਾਰੀ ਹੁਣ ਜ਼ਿਲ੍ਹਾ ਪੱਧਰ ’ਤੇ ਆਪਣੀ ਕਲਾ ਦੇ ਜੌਹਰ ਦਿਖਾਉਣਗੇ। ਟੂਰਨਾਮੈਂਟ ਦੌਰਾਨ ਬੱਚਿਆਂ ਦੀ ਸੁਰੱਖਿਆ, ਪੀਣ ਵਾਲੇ ਸਾਫ਼ ਪਾਣੀ, ਰਿਫਰੈਸ਼ਮੈਂਟ ਅਤੇ ਮੈਡੀਕਲ ਸਹਾਇਤਾ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਖੇਡ ਕਮੇਟੀਆਂ ਅਤੇ ਅਧਿਆਪਕਾਂ ਦੀਆਂ ਵੱਖ-ਵੱਖ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ, ਤਾਂ ਜੋ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ 28 ਅਕਤੂਬਰ ਨੂੰ ਐਥਲੈਟਿਕਸ, ਕੁਸ਼ਤੀਆਂ, ਜਿਮਨਾਸਟਿਕ, ਬੈਡਮਿੰਟਨ, ਸ਼ਤਰੰਜ ਅਤੇ ਹਾਕੀ ਦੇ ਮੁਕਾਬਲੇ ਕਰਵਾਏ ਜਾਣਗੇ। ਇਸੇ ਤਰ੍ਹਾਂ 29 ਅਕਤੂਬਰ ਨੂੰ ਫੁੱਟਬਾਲ, ਹੈਂਡਬਾਲ, ਖੋ-ਖੋ ਅਤੇ ਰੱਸਾ-ਕੱਸੀ ਦੇ ਦਿਲਚਸਪ ਮੁਕਾਬਲੇ ਹੋਣਗੇ, ਜਦਕਿ 30 ਅਕਤੂਬਰ ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਈਲ), ਕਰਾਟੇ, ਤੈਰਾਕੀ ਅਤੇ ਯੋਗਾ ਦੇ ਮੁਕਾਬਲਿਆਂ ਨਾਲ ਖੇਡਾਂ ਦੀ ਸਮਾਪਤੀ ਹੋਵੇਗੀ। ਦੋਵਾਂ ਅਧਿਕਾਰੀਆਂ ਨੇ ਸਮੂਹ ਅਧਿਆਪਕਾਂ, ਖੇਡ ਪ੍ਰੇਮੀਆਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡ ਮੈਦਾਨਾਂ ਵਿਚ ਪਹੁੰਚ ਕੇ ਨੰਨ੍ਹੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਜ਼ਰੂਰ ਕਰਨ।
ਪਿਛਲੀ ਖ਼ਬਰ ਮਮਤਾ ਨਿਕੇਤਨ ਸਕੂਲ ਤਰਨ ਤਾਰਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਸਕੂਲ ਢੋਟਾ ਦੇ ਵਿਹੜੇ ’ਚ ਲਗਾਏ ਮੇਲੇ ਨਾਲ ਖਿੜੇ ਨੰਨ੍ਹੇ ਵਿਦਿਆਰਥੀਆਂ ਦੇ ਚਿਹਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।