ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਵਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸੰਬੰਧੀ ਜਾਗਰੂਕਤਾ ਮੁਹਿੰਮ
ਹਰੀਕੇ ਪੱਤਣ, 28 ਅਕਤੂਬਰ (ਸੰਜੀਵ ਕੁੰਦਰਾ)–ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਵਰਤੋਂ ਸਬੰਧੀ ਜਾਗਰੂਕ ਕਰਨ ਲਈ ਤਰਨ ਤਾਰਨ ਜ਼ਿਲ੍ਹੇ ਵਿਚ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਕੋਟ ਦਾਤਾ, ਦਦੇਹਰ ਸਾਹਿਬ, ਪ੍ਰਿੰਗੜੀ, ਕਲੰਜਰ, ਆਸਲ ਉਤਾੜ, ਮਾੜੀ ਉਦੋਕੇ, ਕੁੱਤੀਵਾਲ, ਤੁੰਗ, ਬੂਹ, ਹਰੀਕੇ ਆਦਿ ਪਿੰਡਾਂ ਵਿਚ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਦੇ ਖੇਤ ਵਿਚ ਸੁਚੱਜੇ ਪ੍ਰਬੰਧ ਅਤੇ ਕਣਕ ਦੀ ਬਿਜਾਈ ਦੀਆਂ ਨਵੀਆਂ ਤਕਨੀਕਾਂ ਅਤੇ ਪਰਾਲੀ ਦੀ ਪਸ਼ੂ ਖੁਰਾਕ ਵਿਚ ਸੁਚੱਜੀ ਵਰਤੋਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਹਰੀਕੇ ਪੱਤਣ, 28 ਅਕਤੂਬਰ (ਸੰਜੀਵ ਕੁੰਦਰਾ)–ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਵਰਤੋਂ ਸਬੰਧੀ ਜਾਗਰੂਕ ਕਰਨ ਲਈ ਤਰਨ ਤਾਰਨ ਜ਼ਿਲ੍ਹੇ ਵਿਚ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਕੋਟ ਦਾਤਾ, ਦਦੇਹਰ ਸਾਹਿਬ, ਪ੍ਰਿੰਗੜੀ, ਕਲੰਜਰ, ਆਸਲ ਉਤਾੜ, ਮਾੜੀ ਉਦੋਕੇ, ਕੁੱਤੀਵਾਲ, ਤੁੰਗ, ਬੂਹ, ਹਰੀਕੇ ਆਦਿ ਪਿੰਡਾਂ ਵਿਚ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਦੇ ਖੇਤ ਵਿਚ ਸੁਚੱਜੇ ਪ੍ਰਬੰਧ ਅਤੇ ਕਣਕ ਦੀ ਬਿਜਾਈ ਦੀਆਂ ਨਵੀਆਂ ਤਕਨੀਕਾਂ ਅਤੇ ਪਰਾਲੀ ਦੀ ਪਸ਼ੂ ਖੁਰਾਕ ਵਿਚ ਸੁਚੱਜੀ ਵਰਤੋਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਸਬੰਧੀ ਡਾ.ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਦੇ ਵਿਗਿਆਨੀਆਂ ਵਲੋਂ ਲਗਾਤਾਰ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨ ਅਤੇ ਇਸ ਦੀ ਖੇਤ ਵਿਚ ਸੁਚੱਜੀ ਵਰਤੋਂ ਸਬੰਧੀ ਨਵੀਆਂ ਤਕਨੀਕਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਕਿਸਾਨਾਂ ਨੂੰ ਖੇਤੀ ਸਹਾਇਕ ਧੰਦੇ ਜਿਵੇਂ ਕਿ ਡੇਅਰੀ, ਮੁਰਗੀ ਪਾਲਣ, ਬੱਕਰੀ ਪਾਲਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤ ਵਿਚ ਹੀ ਮਿਲਾਇਆ ਜਾਵੇ ਤਾਂ ਜੋ ਖੇਤ ਦੀ ਮਿੱਟੀ ਦੀ ਉਪਜਾਊ ਸ਼ਕਤੀ ਵੱਧ ਸਕੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕੇ.ਵੀ.ਕੇ ਦੇ ਮਾਹਿਰ ਵਿਗਿਆਨੀਆਂ ਵਲੋਂ ਕਿਸਾਨਾਂ ਨੂੰ ਖੇਤ ਵਿਚ ਪਰਾਲੀ ਸਾੜੇ ਬਗੈਰ ਕਣਕ ਦੀ ਬਿਜਾਈ, ਕਣਕ ਦੀਆਂ ਸੁਧਰੀਆਂ ਕਿਸਮਾਂ, ਨਦੀਨਾਂ ਦੀ ਰੋਕਥਾਮ, ਖਾਦਾਂ ਦਾ ਸੁਚੱਜਾ ਪ੍ਰਬੰਧ, ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ, ਤੇਲ ਬੀਜ਼ ਫਸਲਾਂ ਦੀ ਕਾਸ਼ਤ, ਹਰੇ ਚਾਰੇ ਦੀ ਕਾਸ਼ਤ, ਪਰਾਲੀ ਨੂੰ ਯੂਰੀਏ ਨਾਲ ਸੋਧ ਕੇ ਪਸ਼ੂ ਚਾਰੇ ਲਈ ਵਰਤੋ ਆਦਿ ਵਿਸ਼ਿਆਂ ਤੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਵੱਖ ਵੱਖ ਮਸ਼ੀਨਾਂ ਨਾਲ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਅਤੇ ਕਣਕ ਦੀ ਬਿਜਾਈ ਸਬੰਧੀ ਵੱਖ ਵੱਖ ਪਿੰਡਾਂ ਵਿੱਚ ਪ੍ਰਦਰਸ਼ਨੀ ਪਲਾਂਟ ਲਗਾਏ ਜਾਣਗੇ ਤਾਂ ਜੋ ਹੋਰ ਕਿਸਾਨ ਵੀਰ ਇਨਾਂ ਪ੍ਰਦਰਸ਼ਨੀਆਂ ਤੋਂ ਸੇਧ ਲੈ ਕੇ ਆਉਣ ਵਾਲੇ ਸਮੇਂ ਵਿੱਚ ਝੋਨੇ ਦੀ ਪਰਾਲੀ ਦੀ ਸੁਚੱਜੀ ਵਰਤੋਂ ਕਰ ਸਕਣ।