29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸੁਲਤਾਨਵਿੰਡ ਦੀਆਂ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਇਲਾਕਿਆਂ ’ਚ ਛਾਇਆ ਹਨ੍ਹੇਰਾ, ਚੋਰੀਆਂ ਦਾ ਖਦਸ਼ਾ ਲੋਕਾਂ ਨੇ ਪ੍ਰਸ਼ਾਸਨ ਤੋਂ ਲਾਈਟਾਂ ਚਾਲੂ ਕਰਨ ਦੀ ਕੀਤੀ ਮੰਗ

ਸੁਲਤਾਨਵਿੰਡ, 28 ਅਕਤੂਬਰ (ਗੁਰਨਾਮ ਸਿੰਘ ਬੁੱਟਰ)—ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਵੱਖ-ਵੱਖ ਇਲਾਕਿਆਂ ਵਿਚ ਪਿਛਲੇ ਕਈ ਦਿਨਾਂ ਤੋਂ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਰਾਤ ਸਮੇਂ ਹਨੇਰਾ ਛਾਇਆ ਰਹਿੰਦਾ ਹੈ। ਇਸ ਕਾਰਨ ਇਲਾਕਾ ਵਾਸੀਆਂ ਨੂੰ ਆਉਣ-ਜਾਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 29-10-2026
ਸੁਲਤਾਨਵਿੰਡ, 28 ਅਕਤੂਬਰ (ਗੁਰਨਾਮ ਸਿੰਘ ਬੁੱਟਰ)—ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਵੱਖ-ਵੱਖ ਇਲਾਕਿਆਂ ਵਿਚ ਪਿਛਲੇ ਕਈ ਦਿਨਾਂ ਤੋਂ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਰਾਤ ਸਮੇਂ ਹਨੇਰਾ ਛਾਇਆ ਰਹਿੰਦਾ ਹੈ। ਇਸ ਕਾਰਨ ਇਲਾਕਾ ਵਾਸੀਆਂ ਨੂੰ ਆਉਣ-ਜਾਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਹਨੇਰੇ ਕਾਰਨ ਚੋਰੀਆਂ ਅਤੇ ਹੋਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦਾ ਖਦਸ਼ਾ ਵੀ ਬਣਿਆ ਹੋਇਆ ਹੈ। ਇਸ ਸਮੱਸਿਆ ਨੂੰ ਲੈ ਕੇ ਇਲਾਕਾ ਵਾਸੀਆਂ ਨੇ ਸੰਬੰਧਿਤ ਵਿਭਾਗ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬੰਦ ਪਈਆਂ ਸਟਰੀਟ ਲਾਈਟਾਂ ਨੂੰ ਜਲਦ ਤੋਂ ਜਲਦ ਚਾਲੂ ਕਰਵਾਇਆ ਜਾਵੇ। ਇਸ ਸੰਬੰਧੀ ਗੱਲਬਾਤ ਕਰਦਿਆਂ ਜਸਵਿੰਦਰ ਸਿੰਘ , ਕੁਲਵਿੰਦਰ ਸਿੰਘ, ਇੰਦਰਪਾਲ ਸਿੰਘ, ਅਮਰਦੀਪ ਸਿੰਘ, ਮਨਦੀਪ ਸਿੰਘ, ਅਮਨਪ੍ਰੀਤ ਕੌਰ, ਮਨਜੀਤ ਕੌਰ, ਦੱਸਿਆ ਕਿ ਸੁਲਤਾਨਵਿੰਡ ਦੇ ਨਿਊ ਅਕਾਸ਼ ਵਿਹਾਰ, ਗੁਲਮਰਗ ਐਵੀਨਿਊ ਛੇ ਵਾਰਡ ਪੰਡੋਰਾ, ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਮੇਤ ਹੋਰ ਨਾਲ ਲੱਗਦੇ ਇਲਾਕਿਆਂ ਵਿਚ ਸਟਰੀਟ ਲਾਈਟਾਂ ਬੰਦ ਪਈਆਂ ਹਨ। ਰਾਤ ਪੈਂਦਿਆਂ ਹੀ ਇਨ੍ਹਾਂ ਇਲਾਕਿਆਂ ਦੀਆਂ ਗਲੀਆਂ ਅਤੇ ਸੜਕਾਂ ’ਤੇ ਹਨੇਰਾ ਛਾ ਜਾਂਦਾ ਹੈ, ਜਿਸ ਕਾਰਨ ਲੋਕਾਂ ਨੂੰ ਆਪਣੇ ਘਰਾਂ ਤੱਕ ਪਹੁੰਚਣ ਸਮੇਂ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਲੋਕਾਂ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਹਨੇਰੇ ਦਾ ਫਾਇਦਾ ਉਠਾ ਕੇ ਸ਼ਰਾਰਤੀ ਅਨਸਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਸਕਦੇ ਹਨ ਅਤੇ ਵਾਰਦਾਤ ਤੋਂ ਬਾਅਦ ਆਸਾਨੀ ਨਾਲ ਫਰਾਰ ਹੋ ਸਕਦੇ ਹਨ। ਉਨ੍ਹਾਂ ਅਨੁਸਾਰ ਰਾਤ ਸਮੇਂ ਰੌਸ਼ਨੀ ਦੀ ਘਾਟ ਕਾਰਨ ਇਲਾਕਾ ਵਾਸੀਆਂ ਨੂੰ ਆਪਣੇ ਘਰਾਂ ਅਤੇ ਦੁਕਾਨਾਂ ਦੀ ਸੁਰੱਖਿਆ ਸੰਬੰਧੀ ਵੀ ਚਿੰਤਾ ਬਣੀ ਰਹਿੰਦੀ ਹੈ। ਉਨ੍ਹਾ ਦੱਸਿਆ ਕਿ ਇਸ ਸਮੱਸਿਆ ਬਾਰੇ ਸਬੰਧਤ ਵਿਭਾਗ ਦੇ ਧਿਆਨ ਵਿਚ ਵੀ ਕਈ ਵਾਰ ਮਾਮਲਾ ਲਿਆਂਦਾ ਜਾ ਚੁੱਕਾ ਹੈ, ਪਰ ਇਸ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਸਟਰੀਟ ਲਾਈਟਾਂ ਦਾ ਪ੍ਰਬੰਧ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ, ਤਾਂ ਜੋ ਲੋਕਾਂ ਨੂੰ ਰਾਤ ਸਮੇਂ ਸੁਰੱਖਿਅਤ ਮਾਹੌਲ ਮਿਲ ਸਕੇ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਨੇੜੇ ਆ ਰਿਹਾ ਹੈ ਅਤੇ ਇਸ ਦੌਰਾਨ ਬਾਜ਼ਾਰਾਂ ਤੇ ਗਲੀਆਂ ਵਿਚ ਲੋਕਾਂ ਦੀ ਆਵਾਜਾਈ ਵੀ ਵਧ ਜਾਂਦੀ ਹੈ। ਅਖੀਰ ਵਿਚ ਉਨ੍ਹਾਂ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਕਿ ਦੀਵਾਲੀ ਤੋਂ ਪਹਿਲਾਂ ਸੁਲਤਾਨਵਿੰਡ ਦੇ ਸਾਰੇ ਪ੍ਰਭਾਵਿਤ ਇਲਾਕਿਆਂ ਵਿਚ ਬੰਦ ਪਈਆਂ ਸਟਰੀਟ ਲਾਈਟਾਂ ਦੀ ਮੁਰੰਮਤ ਕਰਵਾ ਕੇ ਉਨ੍ਹਾਂ ਨੂੰ ਚਾਲੂ ਕੀਤਾ ਜਾਵੇ। ਇਸ ਸੰਬੰਧੀ ਜੇ. ਈ. ਮੈਡਮ ਜੋਤੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਇਕ ਦੋ ਦਿਨ ਤੱਕ ਬੰਦ ਸਟ੍ਰੀਟ ਲਾਈਟਾ ਚਾਲੂ ਕਰ ਦਿੱਤੀਆਂ ਜਾਣਗੀਆਂ।
ਪਿਛਲੀ ਖ਼ਬਰ ਪਾਬੰਦੀਆਂ ਅਤੇ ਪ੍ਰਸ਼ਾਸਨਿਕ ਦਾਅਵਿਆਂ ਦੇ ਬਾਵਜੂਦ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੇਰੋਕ ਜਾਰੀ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਵਿਚ ਬੱਚਿਆਂ ਨੂੰ ਜਾਗਰੂਕ ਕਰਨ ਲਈ ਕਰਵਾਇਆ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।