30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਤਰਨ ਤਾਰਨ ਪੁਲਿਸ ਵਲੋਂ 4 ਕਿੱਲੋ 29 ਗ੍ਰਾਮ ਹੈਰੋਇਨ ਸਮੇਤ 2 ਤਸਕਰ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ/ਹਰੀਕੇ ਪੱਤਣ, 29 ਅਕਤੂਬਰ (ਹਰਿੰਦਰ ਸਿੰਘ, ਸੰਜੀਵ ਕੁੰਦਰਾ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਦੇ ਥਾਣਾ ਹਰੀਕੇ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 4 ਕਿਲੋ 29 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਕਾਬੂ ਕੀਤੇ ਨਸ਼ਾ ਤਸਕਰਾਂ ਖਿਲਾਫ ਪੁਲਿਸ ਨੇ ਥਾਣਾ ਹਰੀਕੇ ਵਿਖੇ ਐੱਨ.

ਬਰਾਮਦ ਹੈਰੋਇਨ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਹਰੀਕੇ ਪ੍ਰਭਜੀਤ ਸਿੰਘ ਅਤੇ ਨਾਲ ਪੁਲਿਸ ਮੁਲਾਜ਼ਮ। ਤਸਵੀਰ–ਕੁੰਦਰਾ 30-10-2026
ਤਰਨ ਤਾਰਨ/ਹਰੀਕੇ ਪੱਤਣ, 29 ਅਕਤੂਬਰ (ਹਰਿੰਦਰ ਸਿੰਘ, ਸੰਜੀਵ ਕੁੰਦਰਾ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਦੇ ਥਾਣਾ ਹਰੀਕੇ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 4 ਕਿਲੋ 29 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਕਾਬੂ ਕੀਤੇ ਨਸ਼ਾ ਤਸਕਰਾਂ ਖਿਲਾਫ ਪੁਲਿਸ ਨੇ ਥਾਣਾ ਹਰੀਕੇ ਵਿਖੇ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲਾ ਦਰਜ ਕਰਕੇ ਅਗਰਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਥਾਣਾ ਹਰੀਕੇ ਪੁਲਿਸ ਵਲੋਂ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਐੱਸ.ਪੀ (ਡੀ) ਰਿਪੁਤਾਪਨ ਸਿੰਘ , ਡੀ.ਐੱਸ.ਪੀ. ਭਿੱਖੀਵਿੰਡ ਅਤੁਲ ਸੋਨੀ ਦੇ ਦਿਸ਼ਾ ਨਿਰਦੇਸ਼ਾ ਨਸ਼ੇ ਦੀ ਤਸਕਰੀ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ। ਜਿਸ ਤਹਿਤ ਥਾਣਾ ਹਰੀਕੇ ਦੇ ਐੱਸ.ਐੱਚ.ਓ. ਇੰਸਪੈਕਟਰ ਪ੍ਰਭਜੀਤ ਸਿੰਘ ਦੀ ਟੀਮ ਵਲੋਂ ਡੀ.ਐੱਸ.ਪੀ. ਪੱਟੀ ਰਵੀਸ਼ੇਰ ਸਿੰਘ ਦੀ ਨਿਗਰਾਨੀ ਹੇਠ ਹਰੀਕੇ ਦੇ ਪੁੱਲ ਬੂਹ ਨਜ਼ਦੀਕ ਨਾਕਾਬੰਦੀ ਦੌਰਾਨ ਪੁਲਿਸ ਪਾਰਟੀ ਵਲੋਂ ਮੋਟਰਸਾਈਕਲ ਨੰਬਰ ਪੀ.ਬੀ. 30 ਏ.ਬੀ 5541 ’ਤੇ ਸਵਾਰ ਹੋ ਕੇ ਆ ਰਹੇ ਦੋ ਨੌਜਵਾਨਾਂ ਨੂੰ ਜਾਂਚ ਲਈ ਰੋਕਿਆ ਗਿਆ। ਤਲਾਸ਼ੀ ਦੌਰਾਨ ਮੋਟਰਸਾਈਕਲ ਚਾਲਕ ਦੇਵ ਪੁੱਤਰ ਦੀਪਕ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਕਿੱਟ ਬੈਗ ਵਿਚੋਂ 2 ਕਿਲੋ 23 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਮੋਟਰਸਾਈਕਲ ਦੇ ਪਿੱਛੇ ਬੈਠੇ ਲਵਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਬਲੋਚਨ ਜ਼ਿਲ੍ਹਾ ਫਰੀਦਕੋਟ ਦੇ ਕਿੱਟ ਬੈਗ ਵਿਚੋਂ 2 ਕਿਲੋ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਵਲੋਂ ਮੁਲਜ਼ਮਾਂ ਪਾਸੋਂ ਦੋ ਮੋਬਾਈਲ ਫ਼ੋਨ ਅਤੇ ਕ੍ਰਮਵਾਰ 500 ਰੁਪਏ ਤੇ 200 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ । ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਦੋਵਾਂ ਤਸਕਰਾਂ ਖਿਲਾਫ਼ ਥਾਣਾ ਹਰੀਕੇ ਵਿਖੇ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਹੈਰੋਇਨ ਦੀ ਸਪਲਾਈ ਦੇ ਸਰੋਤ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦਾ ਪਤਾ ਲਗਾਇਆ ਜਾ ਸਕੇ ਅਤੇ ਮੁਲਜਮਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕਰਕੇ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਪਿਛਲੀ ਖ਼ਬਰ ਕਿਸਾਨਾਂ ਦੀਆਂ ਫ਼ਸਲਾਂ ਅਤੇ ਧੁੱਸੀ ਬੰਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ - ਰਾਜਵਿੰਦਰ ਸਿੰਘ ਧੂੰਦਾ ਅਗਲੀ ਖ਼ਬਰ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹੁਣ ਵਾਲਾ ਲੁਟੇਰਾ ਕਾਬੂ, ਇਕ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।