30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

4 ਦੀ ਕਾਂਗਰਸ ਪਾਰਟੀ ਵਲੋਂ ਸੰਗਰੂਰ ਵਿਖੇ ਕਰਵਾਈ ਜਾ ਰਹੀ ਰੈਲੀ ਇਤਿਹਾਸਕ ਹੋਵੇਗੀ- ਭਲਾਈਪੁਰ

ਮੀਆਂਵਿੰਡ, 29 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- 4 ਨਵੰਬਰ ਨੂੰ ਕਾਂਗਰਸ ਪਾਰਟੀ ਵਲੋਂ ਸੰਗਰੂਰ ਵਿਖੇ ਕਰਵਾਈ ਜਾ ਰਹੀ ਰੈਲੀ ਸੰਬੰਧੀ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕਿ ਸੰਗਰੂਰ ਰੈਲੀ ਹੁਣ ਤੱਕ ਦੀ ਸਭ ਤੋਂ ਵੱਡੀ ਰੈਲੀ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਇਹ ਰੈਲੀ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਦਾ ਮੁੱਢ ਬੰਨ੍ਹੇਗੀ।

ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨਾਲ ਚੇਅਰਮੈਨ ਨਿਰਵੈਰ ਸਿੰਘ, ਸੰਮਤੀ ਮੈਂਬਰ ਸਾਬਾ ਭਲੋਜਲਾ, ਜਗਦੀਪ ਸਿੰਘ ਮਾਨ ਆਦਿ। ਤਸਵੀਰ: ਸੰਧੂ 30-10-2026
ਮੀਆਂਵਿੰਡ, 29 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- 4 ਨਵੰਬਰ ਨੂੰ ਕਾਂਗਰਸ ਪਾਰਟੀ ਵਲੋਂ ਸੰਗਰੂਰ ਵਿਖੇ ਕਰਵਾਈ ਜਾ ਰਹੀ ਰੈਲੀ ਸੰਬੰਧੀ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕਿ ਸੰਗਰੂਰ ਰੈਲੀ ਹੁਣ ਤੱਕ ਦੀ ਸਭ ਤੋਂ ਵੱਡੀ ਰੈਲੀ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਇਹ ਰੈਲੀ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਦਾ ਮੁੱਢ ਬੰਨ੍ਹੇਗੀ। ਉਨ੍ਹਾਂ ਕਿਹਾ ਕਿ ਰੈਲੀ ਸੰਬੰਧੀ ਹਲਕੇ ਦੇ ਪਿੰਡਾਂ ਦੇ ਪਤਵੰਤਿਆਂ ਨਾਲ ਸਲਾਹ ਮਸ਼ਵਰਾ ਕੀਤਾ ਜਾ ਰਿਹਾ ਹੈ ਤੇ ਉਹ ਹਲਕੇ ਵਿਚ ਆਪਣੇ ਸਾਥੀਆਂ ਪਾਰਟੀ ਦੇ ਵਰਕਰਾਂ ਸਮੇਤ ਬਹੁਤ ਵੱਡੇ ਕਾਫਲੇ ਨਾਲ ਰੈਲੀ ਵਿਚ ਸ਼ਾਮਿਲ ਹੋਣਗੇ। ਇਸ ਮੌਕੇ ਉਨ੍ਹਾਂ ਪਿੰਡ ਭਲਾਈਪੁਰ, ਭਲੋਜਲਾ, ਭਿੰਡਰ, ਬਹਾਦਰਪੁਰ ਆਦਿ ਪਿੰਡਾਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਕੋਲੋਂ ਪਿੰਡਾਂ ਵਿਚ ਪਾਰਟੀ ਦੀਆਂ ਚੱਲ ਰਹੀਆਂ ਸਰਗਰਮੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਸਰਪੰਚ ਹਰਪਾਲ ਸਿੰਘ ਜਲਾਲਾਬਾਦ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਪ੍ਰਧਾਨ ਪ੍ਰਦੀਪ ਸਿੰਘ ਭਲਾਈਪੁਰ, ਸਾਬਕਾ ਚੇਅਰਮੈਨ ਨਿਰਵੈਰ ਸਿੰਘ ਸਾਹਬੀ ਭਲਾਈਪੁਰ, ਬਲਾਕ ਪ੍ਰਧਾਨ ਦਲੇਰ ਸਿੰਘ ਸਰਲੀ, ਸੰਮਤੀ ਮੈਂਬਰ ਪਵਿੱਤਰਜੀਤ ਸਿੰਘ ਭਲੋਜਲਾ, ਹਰਜਿੰਦਰ ਸਿੰਘ ਭਲੋਜਲਾ, ਸਾਬਕਾ ਸਰਪੰਚ ਸਾਹਬੀ ਕੋਟ ਮਹਿਤਾਬ, ਪੀ ਏ ਜਗਦੀਪ ਸਿੰਘ ਮਾਨ, ਬਲਵਿੰਦਰ ਸਿੰਘ ਭਿੰਡਰ, ਮਨਜਿੰਦਰ ਸਿੰਘ ਭਿੰਡਰ ਅਤੇ ਸ਼ਮਸ਼ੇਰ ਸਿੰਘ ਭਿੰਡਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਕੰਗ ਵਿਖੇ ਕਲੱਸਟਰ ਅਫ਼ਸਰ ਨੂੰ ਹਮਲਾ ਕਰ ਕੇ ਕੀਤਾ ਗੰਭੀਰ ਜ਼ਖ਼ਮੀ ਪਰਾਲੀ ਪ੍ਰਬੰਧਨ ਸੰਬੰਧੀ ਨਿਭਾਅ ਰਿਹਾ ਸੀ ਡਿਊਟ... ਅਗਲੀ ਖ਼ਬਰ ਕਿਸਾਨਾਂ ਦੀਆਂ ਫ਼ਸਲਾਂ ਅਤੇ ਧੁੱਸੀ ਬੰਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ - ਰਾਜਵਿੰਦਰ ਸਿੰਘ ਧੂੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।