31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਅਖੰਡ ਪਾਠ ਦੀ ਆਰੰਭਤਾ ਨਾਲ ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ ’ਚ ਬੈਠਣ ਦੇ ਸਾਲਾਨਾ ਜੋੜ ਮੇਲੇ ਦੀ ਸ਼ੁਰੂਆਤ

ਪੱਟੀ, 30 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਨਿਨ ਸੇਵਕ ਅਤੇ ਬਹਾਦਰ ਯੋਧੇ ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ ਵਿਚ ਬੈਠਣ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਦੀ ਸ਼ੁਰੂਆਤ ਗੁਰਦੁਆਰਾ ਬਾਬਾ ਬਿਧੀ ਚੰਦ ਭੱਠ ਸਾਹਿਬ ਪੱਟੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋ ਗਈ। ਇਸ ਮੌਕੇ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਦੇ 12 ਵੇਂ ਜਾਨਸ਼ੀਨ ਮੁਖੀ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਅਰਦਾਸ ਕਰਕੇ ਧਾਰਮਿਕ ਸਮਾਗਮਾਂ ਦੀ ਆਰੰਭਤਾ ਕੀਤੀ।

ਅਜੀਤ ਡੈਸਕ 31-10-2026
ਪੱਟੀ, 30 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਨਿਨ ਸੇਵਕ ਅਤੇ ਬਹਾਦਰ ਯੋਧੇ ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ ਵਿਚ ਬੈਠਣ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਦੀ ਸ਼ੁਰੂਆਤ ਗੁਰਦੁਆਰਾ ਬਾਬਾ ਬਿਧੀ ਚੰਦ ਭੱਠ ਸਾਹਿਬ ਪੱਟੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋ ਗਈ। ਇਸ ਮੌਕੇ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਦੇ 12 ਵੇਂ ਜਾਨਸ਼ੀਨ ਮੁਖੀ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਅਰਦਾਸ ਕਰਕੇ ਧਾਰਮਿਕ ਸਮਾਗਮਾਂ ਦੀ ਆਰੰਭਤਾ ਕੀਤੀ। ਜੋੜ ਮੇਲੇ ਦੇ ਸਮਾਗਮ 30 ਅਤੇ 31 ਅਕਤੂਬਰ ਤੋਂ ਇਲਾਵਾ 1 ਨਵੰਬਰ ਤੱਕ ਜਾਰੀ ਰਹਿਣਗੇ। ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਉਪਰੰਤ 31 ਅਕਤੂਬਰ ਦੀ ਸ਼ਾਮ ਨੂੰ ਰੈਣ ਸਬਾਈ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਧਾਰਮਿਕ ਦੀਵਾਨ ਸਜਣਗੇ, ਜਿਨ੍ਹਾਂ ਵਿਚ ਕਥਾ-ਕੀਰਤਨ ਅਤੇ ਢਾਡੀ-ਕਵੀਸ਼ਰੀ ਜਥੇ ਗੁਰੂ ਸਾਹਿਬਾਨ ਅਤੇ ਬਾਬਾ ਬਿਧੀ ਚੰਦ ਜੀ ਦੇ ਜੀਵਨ ਇਤਿਹਾਸ ਨਾਲ ਸੰਗਤਾਂ ਨੂੰ ਜੋੜਨਗੇ। ਉਨ੍ਹਾਂ ਦੱਸਿਆ ਕਿ 1 ਨਵੰਬਰ ਨੂੰ ਗੁਰੂ ਦੀਆਂ ਲਾਡਲੀਆਂ ਫੌਜਾਂ ਵਲੋਂ ਸ਼ਾਨਦਾਰ ਮਹੱਲਾ ਸਜਾਇਆ ਜਾਵੇਗਾ। ਇਸ ਤੋਂ ਇਲਾਵਾ ਸ਼ਾਮ ਛਾਉਣੀ ਸਾਹਿਬ ਗੁਰਦੁਆਰਾ ਖੂਹ ਵਾਲਾ ਵਿਖੇ ਕਬੱਡੀ ਅਤੇ ਕੁਸ਼ਤੀਆਂ ਕਰਵਾਈਆਂ ਜਾਣਗੀਆਂ, ਜੋ ਜੋੜ ਮੇਲੇ ਦੀ ਖਿੱਚ ਦਾ ਕੇਂਦਰ ਹੋਣਗੀਆਂ। ਸਮਾਗਮ ਵਿਚ ਸਤਿਕਾਰਯੋਗ ਸਿੰਘ ਸਾਹਿਬਾਨ, ਵੱਖ-ਵੱਖ ਦਲਾਂ ਅਤੇ ਪੰਥਾਂ ਦੇ ਜਥੇਦਾਰ ਸਾਹਿਬਾਨ ਅਤੇ ਸੰਤ-ਮਹਾਂਪੁਰਸ਼ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਹਾਜ਼ਰੀ ਭਰਨਗੇ। ਇਸ ਮੌਕੇ ਬਾਬਾ ਪ੍ਰੇਮ ਸਿੰਘ ਸੁਰਸਿੰਘ, ਬਾਬਾ ਚਰਨਜੀਤ ਸਿੰਘ ਸੁਰਸਿੰਘ, ਭਾਈ ਯਾਦਵਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭੱਠ ਸਾਹਿਬ ਪੱਟੀ, ਜਥੇਦਾਰ ਕੁਲਦੀਪ ਸਿੰਘ ਬੇਗੇਪੁਰ, ਬਾਬਾ ਮਾਨ ਸਿੰਘ ਮੁੱਖ ਗ੍ਰੰਥੀ, ਗਿਆਨੀ ਜਗਬੀਰ ਸਿੰਘ, ਟਹਿਲ ਸਿੰਘ ਚੀਮਾ, ਗੁਰਪ੍ਰੀਤ ਸਿੰਘ ਗੋਰਾ, ਡਾ. ਹਰਜਿੰਦਰ ਸਿੰਘ ਛੀਨਾ, ਕੌਂਸਲਰ ਕਵਲਪ੍ਰੀਤ ਸਿੰਘ ਗਿੱਲ, ਸਿਮਰਨਜੀਤ ਸਿੰਘ, ਸੂਰਜ ਪ੍ਰਤਾਪ ਸਿੰਘ, ਗਿਆਨੀ ਸਰੂਪ ਸਿੰਘ, ਜਰਨੈਲ ਸਿੰਘ ਅੰਮ੍ਰਿਤਸਰ, ਪ੍ਰਤਾਪ ਸਿੰਘ, ਹਰਪਾਲ ਸਿੰਘ, ਲਵਪ੍ਰੀਤ ਸਿੰਘ, ਰਾਜਪ੍ਰੀਤ ਸਿੰਘ, ਹਰਜਿੰਦਰ ਸਿੰਘ ਢਿੱਲੋਂ, ਨਿਸ਼ਾਨ ਸਿੰਘ ਬੁੱਟਰ ਭੁਪਿੰਦਰ ਸਿੰਘ ਮਿੰਟੂ ਮਾਹੀ ਸਮੇਤ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਆਰ.ਐਸ.ਐਸ. ਦੇ ਇਸ਼ਾਰਿਆਂ ’ਤੇ ਚੱਲਣ ਵਾਲੀ ਭਾਜਪਾ ਅਤੇ ਫਿਰਕਾ ਪ੍ਰਸਤ ਤਾਕਤਾਂ ਨੂੰ ਹਰਾਉਣਾ ਜ਼ਰੂਰੀ - ਮੱਲਾ ਅਗਲੀ ਖ਼ਬਰ ਨੌਕਰੀਆਂ ਕੱਢੇ 253 ਅਧਿਆਪਕਾਂ ਦੇ ਰੋਸ ਵਜੋਂ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।