02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਫੁੱਟਬਾਲ ਮੁਕਾਬਲਿਆਂ ਵਿਚ ਰਹੇ ਜੇਤੂ

ਗੋਇੰਦਵਾਲ ਸਾਹਿਬ, 1 ਨਵੰਬਰ (ਸਕੱਤਰ ਸਿੰਘ ਅਟਵਾਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕਰਵਾਈਆਂ ਜਾ ਰਹੀਆਂ ਪੰਜਾਬ ਦੀਆਂ ਖੇਡਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਹੋਏ ਟੀਮ ਗੇਮਾਂ ਦੇ ਮੁਕਾਬਲਿਆਂ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੀਆਂ ਫੁੱਟਬਾਲ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਦੀ ਅਗਵਾਈ ਹੇਠ ਗੁਰੂ ਅਰਜਨ ਦੇਵ ਸਟੇਡੀਅਮ ਪੁਲਿਸ ਲਾਈਨ ਤਰਨ ਤਾਰਨ ਵਿਖੇ ਕਰਵਾਏ ਮੁਕਾਬਲਿਆਂ ਵਿਚ ਅੰਡਰ-17 ਲੜਕਿਆਂ ਦੀ ਟੀਮ ਨੇ ਦੂਜਾ, ਜਦਕਿ ਅੰਡਰ-14 ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ।

ਅਜੀਤ ਡੈਸਕ 02-11-2026
ਗੋਇੰਦਵਾਲ ਸਾਹਿਬ, 1 ਨਵੰਬਰ (ਸਕੱਤਰ ਸਿੰਘ ਅਟਵਾਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕਰਵਾਈਆਂ ਜਾ ਰਹੀਆਂ ਪੰਜਾਬ ਦੀਆਂ ਖੇਡਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਹੋਏ ਟੀਮ ਗੇਮਾਂ ਦੇ ਮੁਕਾਬਲਿਆਂ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੀਆਂ ਫੁੱਟਬਾਲ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਦੀ ਅਗਵਾਈ ਹੇਠ ਗੁਰੂ ਅਰਜਨ ਦੇਵ ਸਟੇਡੀਅਮ ਪੁਲਿਸ ਲਾਈਨ ਤਰਨ ਤਾਰਨ ਵਿਖੇ ਕਰਵਾਏ ਮੁਕਾਬਲਿਆਂ ਵਿਚ ਅੰਡਰ-17 ਲੜਕਿਆਂ ਦੀ ਟੀਮ ਨੇ ਦੂਜਾ, ਜਦਕਿ ਅੰਡਰ-14 ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਸਫ਼ਲਤਾ ਦਾ ਸਿਹਰਾ ਕੋਚ ਸੁਖਵਿੰਦਰ ਸਿੰਘ, ਰੇਸ਼ਮ ਸਿੰਘ ਅਤੇ ਰਾਜਬੀਰ ਕੌਰ ਦੀ ਮਿਹਨਤ ਅਤੇ ਯੋਗ ਅਗਵਾਈ ਨੂੰ ਜਾਂਦਾ ਹੈ। ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਮਨੀਸ਼ਾ ਸੂਦ ਨੇ ਖਿਡਾਰੀਆਂ ਅਤੇ ਕੋਚਾਂ ਨੂੰ ਵਧਾਈ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਟੀਮ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਪਿਛਲੀ ਖ਼ਬਰ ਪਿੰਡ ਸਭਰਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਭਲਕੇ ਸਵ. ਇੰਸਪੈਕਟਰ ਗੁਰਨੇਕ ਸਿੰਘ ਗਿੱਲ ਦੀ ਸਾਲਾਨਾ ਬਰਸੀ ਮੌਕੇ ਗਿੱਲ... ਅਗਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੂੰ ਲੈ ਕੇ ਰਾਜਬੀਰ ਸਿੰਘ ਭੁੱਲਰ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ, ਕਾਂਗਰਸੀ ਵਰਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।