03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਰੁਪਿੰਦਰ ਕੌਰ ਦਾ ਚੇਅਰਪਰਸਨ ਬਣਨ ’ਤੇ ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਨੇ ਮੂੰਹ ਮਿੱਠਾ ਕਰਵਾਇਆ

ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)-ਮਾਰਕੀਟ ਕਮੇਟੀ ਤਰਨ ਤਾਰਨ ਦੇ ਨਵ ਨਿਯੁਕਤ ਚੇਅਰਪਰਸਨ ਰੁਪਿੰਦਰ ਕੌਰ ਸੰਧੂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਚੇਅਰਪਰਸਨ ਬਨਣ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਨੇ ਕਿਹਾ ਕਿ ਰੁਪਿੰਦਰ ਕੌਰ ਸੰਧੂ ਵਲੋਂ ਆਮ ਆਦਮੀ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਦੇਖਦਿਆਂ ਹੋਇਆ ਉਨ੍ਹਾਂ ਨੂੰ ਚੇਅਰਪਰਸਨ ਨਿਯੁਕਤ ਕੀਤਾ ਹੈ, ਜੋ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ।

ਅਜੀਤ ਡੈਸਕ 03-11-2026
ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)-ਮਾਰਕੀਟ ਕਮੇਟੀ ਤਰਨ ਤਾਰਨ ਦੇ ਨਵ ਨਿਯੁਕਤ ਚੇਅਰਪਰਸਨ ਰੁਪਿੰਦਰ ਕੌਰ ਸੰਧੂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਚੇਅਰਪਰਸਨ ਬਨਣ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਨੇ ਕਿਹਾ ਕਿ ਰੁਪਿੰਦਰ ਕੌਰ ਸੰਧੂ ਵਲੋਂ ਆਮ ਆਦਮੀ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਦੇਖਦਿਆਂ ਹੋਇਆ ਉਨ੍ਹਾਂ ਨੂੰ ਚੇਅਰਪਰਸਨ ਨਿਯੁਕਤ ਕੀਤਾ ਹੈ, ਜੋ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਆਪਣੇ ਵਰਕਰਾਂ ਨੂੰ ਸਮੇਂ ਸਮੇਂ ’ਤੇ ਬਣਦਾ ਮਾਣ ਸਨਮਾਨ ਦਿੱਤਾ ਜਾਂਦਾ ਹੈ। ਇਸ ਮੌਕੇ ਚੇਅਰਪਰਸਨ ਰੁਪਿੰਦਰ ਕੌਰ ਸੰਧੂ ਨੇ ਕਿਹਾ ਕਿ ਉਹ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਧਾਇਕ ਹਰਮੀਤ ਸਿੰਘ ਸੰਧੂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਇਹ ਜਿੰਮੇਵਾਰੀ ਮੈਨੂੰ ਸੌਂਪੀ ਹੈ ਅਤੇ ਮੈਂ ਇਸ ਜਿੰਮੇਵਾਰੀ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਵਾਂਗੀ। ਇਸ ਮੌਕੇ ਕੌਂਸਲਰ ਸੁਰਿੰਦਰ ਸਿੰਘ ਮੱਲੀ, ਕੌਂਸਲਰ ਯਾਦਵਿੰਦਰ ਸਿੰਘ ਯਾਦੂ, ਕੌਂਸਲਰ ਨਰਿੰਦਰ ਸਿੰਘ ਨਾਗੀ, ਕਮਲੇਸ਼ ਚੌਧਰੀ, ਮਾਨ ਸਿੰਘ, ਕੌਂਸਲਰ ਸੂਰਜ ਸ਼ਰਮਾ, ਜਰਨੈਲ ਸਿੰਘ ਸਿਲੰਡਰਾਂ ਵਾਲਾ, ਗੁਰਪ੍ਰੀਤ ਸਿੰਘ ਗੋਲਡੀ, ਹਰਭੇਜ ਸਿੰਘ, ਜਰਨਲ ਸਕੱਤਰ ਅੰਜੂ ਸ਼ਰਮਾ, ਅਮਰਜੀਤ ਸਿੰਘ, ਅਮਰਜੀਤ ਸਿੰਘ ਲਾਡਾ, ਡਾਕਟਰ ਐਨ.ਪੀ ਸਿੰਘ,, ਗੁਰਦੇਵ ਸਿੰਘ ਰਿੰਕੂ, ਡਾਕਟਰ ਮਨਜਿੰਦਰ ਸਿੰਘ, ਅਮਰਿੰਦਰ ਸਿੰਘ ਨੀਨਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰਾਂ ਨੇ ਖੁਸ਼ੀ ਵਿਚ ਭੰਗੜੇ ਪਾਏ।
ਪਿਛਲੀ ਖ਼ਬਰ ਓਟ ਸੈਂਟਰ ’ਚ ਗੋਲੀਆਂ ਚੋਰੀ- ਮਾਮਲਾ ਦਰਜ ਅਗਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ’ਚ 12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।