05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸਵੀਪ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ ਵਲੋਂ ਅਹਿਮ ਮੀਟਿੰਗ

ਤਰਨ ਤਾਰਨ, 4 ਨਵੰਬਰ (ਇਕਬਾਲ ਸਿੰਘ ਸੋਢੀ)– ਵਿਦਿਆਰਥੀਆਂ ਵਿਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਅਤੇ ਸਵੀਪ ਗਤੀਵਿਧੀਆਂ ਨੂੰ ਸਕੂਲਾਂ ਵਿਚ ਸਹੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ (ਸਟੇਟ ਐਵਾਰਡੀ) ਵਲੋਂ ਸਮੂਹ ਬਲਾਕ ਨੋਡਲ ਅਫ਼ਸਰਾਂ (ਸਵੀਪ) ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜੇਸ਼ ਸ਼ਰਮਾ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿਚ ਸਵੀਪ ਤਹਿਤ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣੀਆਂ ਹਨ, ਤਾਂ ਜੋ ਵਿਦਿਆਰਥੀਆਂ ਰਾਹੀਂ ਉਨ੍ਹਾਂ ਦੇ ਮਾਪਿਆਂ ਅਤੇ ਸਮਾਜ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ।

ਬਲਾਕ ਨੋਡਲ ਅਫ਼ਸਰਾਂ (ਸਵੀਪ) ਨਾਲ ਮੀਟਿੰਗ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੇਸ਼ ਸ਼ਰਮਾ। ਤਸਵੀਰ–ਲਵਲੀ ਜਾਗਰਣ ਦੌਰਾਨ ਪਹੁੰਚੀਆ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ–ਲਵਲੀ 05-11-2026
ਤਰਨ ਤਾਰਨ, 4 ਨਵੰਬਰ (ਇਕਬਾਲ ਸਿੰਘ ਸੋਢੀ)– ਵਿਦਿਆਰਥੀਆਂ ਵਿਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਅਤੇ ਸਵੀਪ ਗਤੀਵਿਧੀਆਂ ਨੂੰ ਸਕੂਲਾਂ ਵਿਚ ਸਹੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ (ਸਟੇਟ ਐਵਾਰਡੀ) ਵਲੋਂ ਸਮੂਹ ਬਲਾਕ ਨੋਡਲ ਅਫ਼ਸਰਾਂ (ਸਵੀਪ) ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜੇਸ਼ ਸ਼ਰਮਾ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿਚ ਸਵੀਪ ਤਹਿਤ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣੀਆਂ ਹਨ, ਤਾਂ ਜੋ ਵਿਦਿਆਰਥੀਆਂ ਰਾਹੀਂ ਉਨ੍ਹਾਂ ਦੇ ਮਾਪਿਆਂ ਅਤੇ ਸਮਾਜ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਗਤੀਵਿਧੀਆਂ ਦਾ ਮਿਤੀ-ਵਾਰ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਸਮੂਹ ਬਲਾਕ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਬਲਾਕ ਦੇ ਸਮੂਹ ਸਕੂਲ ਮੁਖੀਆਂ ਨੂੰ ਜਾਰੀ ਕੀਤੀ ਗਈ ਲਿਸਟ ਅਤੇ ਤੈਅ ਮਿਤੀ ਅਨੁਸਾਰ ਲਾਜ਼ਮੀ ਤੌਰ ’ਤੇ ਗਤੀਵਿਧੀਆਂ ਕਰਵਾਉਣ ਲਈ ਪ੍ਰੇਰਿਤ ਕਰਨ। ਮੀਟਿੰਗ ਦੌਰਾਨ ਰਾਜੇਸ਼ ਸ਼ਰਮਾਂ ਨੇ ਵਿਸ਼ੇਸ਼ ਤੌਰ ‘ਤੇ ਹਦਾਇਤ ਕੀਤੀ ਕਿ ਹਰੇਕ ਸਕੂਲ ਵਿਚ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਵਿਦਿਆਰਥੀਆਂ ਦੀ ਗਿਣਤੀ ਨੋਟ ਕਰਕੇ ਉਨ੍ਹਾਂ ਦੀਆਂ ਵੋਟਾਂ ਬਣਾਉਣੀਆਂ ਯਕੀਨੀ ਬਣਾਈਆਂ ਜਾਣ। ਜ਼ਿਲ੍ਹੇ ਵਿਚ ‘ਲੋਅ ਵੋਟਰ ਟਰਨਆਊਟ ’ ਦੀ ਪਹਿਚਾਣ ਕਰਕੇ ਉਨ੍ਹਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਔਰਤ ਵੋਟਰਾਂ ਦੀ ਗਿਣਤੀ ਵਧਾਉਣ ਲਈ ਔਰਤ ਵੋਟਰਾਂ ਨੂੰ ਟਾਰਗੇਟ ਕਰਕੇ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ।ਉਨ੍ਹਾਂ ਅੱਗੇ ਕਿਹਾ ਕਿ ਹਲਕਾ-ਵਾਈਜ਼ ਬੂਥਾਂ ਦੀ ਗਿਣਤੀ ਨੋਟ ਕੀਤੀ ਜਾਵੇ ਅਤੇ ਹਰੇਕ ਬੂਥ ’ਤੇ ਬਿਜਲੀ, ਬਾਥਰੂਮ, ਪੀਣ ਵਾਲਾ ਸਾਫ਼ ਪਾਣੀ ਅਤੇ ਰੈਂਪ ਵਰਗੇ ਬੁਨਿਆਦੀ ਪ੍ਰਬੰਧਾਂ ਨੂੰ ਮੁਕੰਮਲ ਕੀਤਾ ਜਾਵੇ। ਹਰੇਕ ਬੂਥ ‘ਤੇ ਬਾਲਟੀ-ਮੱਗ ਦਾ ਹੋਣਾ ਲਾਜ਼ਮੀ ਹੈ। ਸਕੂਲਾਂ ਦੀ ਬਾਹਰੀ ਦਿੱਖ ਨੂੰ ਵਧੇਰੇ ਸੋਹਣਾ ਅਤੇ ਆਕਰਸ਼ਕ ਬਣਾਇਆ ਜਾਵੇ। ਇਸ ਸਬੰਧੀ ਉਨ੍ਹਾਂ ਦੱਸਿਆ ਕਿ 309 ਪ੍ਰਾਇਮਰੀ ਅਤੇ 84 ਸੈਕੰਡਰੀ ਸਕੂਲਾਂ ਨੂੰ ਸੋਹਣਾ ਬਣਾਉਣ ਲਈ ਵਾਈਟਵਾਸ਼ ਦੀ ਗ੍ਰਾਂਟ ਜਾਰੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਸਕੂਲਾਂ ਵਿਚ ਈ.ਐਲ.ਸੀ ਕਲੱਬ ਦੇ ਨਾਲ-ਨਾਲ ਡੀ.ਐਲ.ਐਸ (ਜ਼ਿਲ੍ਹਾ ਕਾਨੂੰਨੀ ਸੇਵਾਵਾਂ) ਕਲੱਬ ਵੀ ਬਣਾਏ ਜਾਣ। ਇਸ ਦੇ ਨਾਲ ਹੀ ਸਕੂਲਾਂ ਵਿੱਚ ਚਾਈਲਡ ਮੈਰਿਜ, ਪੋਸਕੋ ਐਕਟ ਅਤੇ ਸੈਕਸੁਅਲ ਹਰਾਸਮੈਂਟ ਸਬੰਧੀ ਜਾਗਰੂਕਤਾ ਲਈ 2-2 ਅਧਿਆਪਕ ਨਿਯੁਕਤ ਕੀਤੇ ਜਾਣ ਅਤੇ ਸਬੰਧਤ ਚਾਰਟ ਲਗਾ ਕੇ ਉਨ੍ਹਾਂ ਦੀਆਂ ਤਸਵੀਰਾਂ ਜ਼ਿਲ੍ਹਾ ਦਫ਼ਤਰ ਨੂੰ ਭੇਜੀਆਂ ਜਾਣ। ਅੰਤ ਵਿਚ ਉਨ੍ਹਾਂ ਕਿਹਾ ਕਿ ਹਰੇਕ ਸਕੂਲ ਵਲੋਂ ਕਰਵਾਈ ਗਈ ਗਤੀਵਿਧੀ ਦੀ ਹਫ਼ਤਾਵਾਰੀ ਪੀ.ਪੀ.ਟੀ ਬਣਾ ਕੇ ਫੋਟੋਆਂ ਸਮੇਤ ਰਿਪੋਰਟ ਸਮੇਂ ਸਿਰ ਜ਼ਿਲ੍ਹਾ ਦਫ਼ਤਰ ਨੂੰ ਭੇਜੀ ਜਾਵੇ। ਇਸ ਮੌਕੇ ਪ੍ਰਿੰਸੀਪਲ ਗੁਰਦੀਪ ਸਿੰਘ ਜ਼ਿਲ੍ਹਾ ਸਮਾਰਟ ਸਕੂਲ ਮੈਂਟਰ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਸੁਖਬੀਰ ਸਿੰਘ ਕੰਗ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ ।
ਪਿਛਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਖੇਡਾਂ ਕਰਵਾਈਆਂ ਅਗਲੀ ਖ਼ਬਰ ਜੈ ਮਾਂ ਚਿੰਤਪੂਰਨੀ ਸੇਵਕ ਸਭਾ ਵਲੋਂ ਜਾਗਰਣ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।