05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪਿੰਡ ਬਾਗੜੀਆ ਕਲਾਂ ਤੋਂ ਕਈ ਔਰਤਾਂ ਆਈਆਂ ਰਮਨਦੀਪ ਸ਼ੇੇਰੋਂ ਦੇ ਹੱਕ ’ਚ

13 ਨੂੰ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਇਸਤਰੀ ਅਕਾਲੀ ਦਲ ਕਰੇਗਾ ਵੱਡੀ ਰੈਲੀ - ਰਮਨਦੀਪ ਸ਼ੇਰੋਂ ਤਰਨ ਤਾਰਨ, 4 ਨਵੰਬਰ (ਹਰਿੰਦਰ ਸਿੰਘ)–ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਵਲੋ ਇਸਤਰੀ ਅਕਾਲੀ ਦਲ ਦੀ ਵਰਕਰਾਂ ਨਾਲ਼ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੌਰਾਨ ਪਿੰਡ ਬਾਗੜੀਆਂ ਕਲਾ ਤੋਂ ਸਾਬਕਾ ਮੈਂਬਰ ਪੰਚਾਇਤ ਬੀਬੀ ਜਗਜੀਤ ਕੌਰ ਦੇ ਗ੍ਰਹਿ ਉਹਨਾ ਦੀ ਪ੍ਰੇਰਨਾ ਸਦਕਾ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ ਵਿਚ ਬੀਬੀ ਸ਼ਰਨਦੀਪ ਕੌਰ, ਬੀਬੀ ਰਣਜੀਤ ਕੌਰ ਰਾਣੋ, ਬੀਬੀ ਕੰਵਲਜੀਤ ਕੌਰ ਕੰਵਲ , ਬੀਬੀ ਅਮਰਜੀਤ ਕੌਰ, ਬੀਬੀ ਰਾਜਵਿੰਦਰ ਕੌਰ, ਬੀਬੀ ਕਵਲਜੀਤ ਕੌਰ, ਬੀਬੀ ਕੁਲਵਿੰਦਰ ਕੌਰ, ਬੀਬੀ ਭੋਲੀ, ਬੀਬੀ ਕਵਲ, ਬੀਬੀ ਪਰਮਜੀਤ ਕੌਰ ਨੇ ਸ਼ਮੂਲੀਅਤ ਕੀਤੀ ਹੈ।

ਅਜੀਤ ਡੈਸਕ 05-11-2026
13 ਨੂੰ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਇਸਤਰੀ ਅਕਾਲੀ ਦਲ ਕਰੇਗਾ ਵੱਡੀ ਰੈਲੀ - ਰਮਨਦੀਪ ਸ਼ੇਰੋਂ
ਤਰਨ ਤਾਰਨ, 4 ਨਵੰਬਰ (ਹਰਿੰਦਰ ਸਿੰਘ)–ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਵਲੋ ਇਸਤਰੀ ਅਕਾਲੀ ਦਲ ਦੀ ਵਰਕਰਾਂ ਨਾਲ਼ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੌਰਾਨ ਪਿੰਡ ਬਾਗੜੀਆਂ ਕਲਾ ਤੋਂ ਸਾਬਕਾ ਮੈਂਬਰ ਪੰਚਾਇਤ ਬੀਬੀ ਜਗਜੀਤ ਕੌਰ ਦੇ ਗ੍ਰਹਿ ਉਹਨਾ ਦੀ ਪ੍ਰੇਰਨਾ ਸਦਕਾ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ ਵਿਚ ਬੀਬੀ ਸ਼ਰਨਦੀਪ ਕੌਰ, ਬੀਬੀ ਰਣਜੀਤ ਕੌਰ ਰਾਣੋ, ਬੀਬੀ ਕੰਵਲਜੀਤ ਕੌਰ ਕੰਵਲ , ਬੀਬੀ ਅਮਰਜੀਤ ਕੌਰ, ਬੀਬੀ ਰਾਜਵਿੰਦਰ ਕੌਰ, ਬੀਬੀ ਕਵਲਜੀਤ ਕੌਰ, ਬੀਬੀ ਕੁਲਵਿੰਦਰ ਕੌਰ, ਬੀਬੀ ਭੋਲੀ, ਬੀਬੀ ਕਵਲ, ਬੀਬੀ ਪਰਮਜੀਤ ਕੌਰ ਨੇ ਸ਼ਮੂਲੀਅਤ ਕੀਤੀ ਹੈ। ਇਸ ਸ਼ਮੂਲੀਅਤ ਬੀਬਾ ਰਮਨਦੀਪ ਕੌਰ ਸੇਰੋ ਨੇ ਪਿੰਡ ਬਾਗੜੀਆ ਕਲਾਂ ਵਿਖੇ ਖ਼ੁਦ ਕਰਵਾਈ। ਰਮਨਦੀਪ ਸੇਰੋਂ ਨੇ ਕਿਹਾ ਕਿ ਇਸਤਰੀ ਅਕਾਲੀ ਦਲ ਆਉਣ ਵਾਲੇ ਦਿਨਾਂ ਵਿਚ ਹੋਰ ਮਜ਼ਬੂਤ ਹੋਵੇਗਾ ਜਿਸ ਦੌਰਾਨ ਉਨ੍ਹਾਂ ਨੇ 13 ਤਰੀਕ ਨੂੰ ਹੋਣ ਵਾਲੀ ਇਸਤਰੀ ਅਕਾਲੀ ਦਲ ਦੀ ਰੈਲੀ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 13 ਤਰੀਕ ਦਿਨ ਸ਼ੁਕਰਵਾਰ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੀ ਇਸਤਰੀ ਅਕਾਲੀ ਦਲ ਦੀ ਰੈਲੀ ਕਰਨਗੇ। ਜਿਸ ਵਿਚ ਹਲਕੇ ਦੇ ਵੱਖ ਵੱਖ ਪਿੰਡਾਂ ਤੋਂ ਇਸਤਰੀ ਅਕਾਲੀ ਦਲ ਵੱਡੇ ਕਾਫ਼ਲੇ ਸਮੇਤ ਸ਼ਿਰਕਤ ਕਰੇਗੀ। ਇਸ ਮੌਕੇ ਜਰਨਲ ਕੌਂਸਲ ਮੈਂਬਰ ਤੇਜਿੰਦਰ ਸਿੰਘ ਪ੍ਰਿੰਸ, ਜੰਗ ਸ਼ੇਰ ਸਿੰਘ ਟੋਨੀ, ਇਸਤਰੀ ਅਕਾਲੀ ਦਲ ਦੇ ਇੰਚਾਰਜ ਬੀਬੀ ਮਨਜੀਤ ਕੌਰ ਡਿਆਲ,ਸਾਬਕਾ ਸਰਪੰਚ ਹਰਦੇਵ ਸਿੰਘ ਚੌਧਰੀ, ਡਾਕਟਰ ਗੁਰਵਿੰਦਰ ਸਿੰਘ ਥਿੰਦ, ਸਾਬਕਾ ਸਰਪੰਚ ਹਰਵੰਤ ਸਿੰਘ, ਯੂਥ ਆਗੂ ਵਰਿੰਦਰ ਸਿੰਘ ਜੋਤੀ, ਖੁਸ਼ਪ੍ਰੀਤ ਸਿੰਘ, ਜਸਪਾਲ ਸਿੰਘ,ਬੀਬੀ ਪ੍ਰਭਜੀਤ ਕੌਰ, ਬੀਬੀ ਸੰਦੀਪ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਦਿਲਰਾਜ ਕੌਰ, ਬੀਬੀ ਦਲਜੀਤ ਕੌਰ, ਬੀਬੀ ਜੋਗਿੰਦਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਰਾਜਬੀਰ ਕੌਰ, ਬੀਬੀ ਰਜਵੰਤ ਕੌਰ, ਬੀਬੀ ਗੁਰਜੀਤ ਕੌਰ, ਬੀਬੀ ਮਨਰੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੰਗਰੂਰ ਦੀ ਇਨਸਾਫ਼ ਰੈਲੀ ਲਈ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਸੈਂਕੜੇ ਸਾਥੀਆਂ ਦੇ ਕਾਫ਼ਲੇ ਸਮੇਤ ਰਵਾਨਾ ਅਗਲੀ ਖ਼ਬਰ ਜ਼ਿਲ੍ਹੇ ’ਚ ਆਗਾਮੀ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।