ਅਕਾਲੀ ਦਲ ਬਾਦਲ ਦੇ 8 ਕੌਂਸਲਰ ਨਗਰ ਕੌਂਸਲ ਵਲੋਂ ਤਨਖਾਹਾਂ ਜਾਰੀ ਨਾ ਕਰਨ ’ਤੇ ਮਨਾਉਣਗੇ ਫੋਕੀ ਦੀਵਾਲੀ
ਤਰਨ ਤਾਰਨ, 5 ਨਵੰਬਰ (ਹਰਿੰਦਰ ਸਿੰਘ)—ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਿਥੇ ਬਿਨਾਂ ਭੇਦਭਾਵ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਵੱਡ-ਵੱਡੇ ਦਮਗੱਜੇ ਮਾਰੇ ਜਾ ਰਹੇ ਹਨ, ਜੋ ਕਿ ਸੱਚਾਈ ਤੋਂ ਕੋਹਾਂ ਦੂਰ ਹਨ ਅਤੇ ‘ਆਪ’ ਸਰਕਾਰ ਵਲੋਂ ਭੇਦਭਾਵ ਵਾਲੀ ਨੀਤੀ ਅਪਣਾਈ ਜਾ ਰਹੀ ਹੈ, ਜਿਸਦੀ ਪ੍ਰਤੱਖ ਮਿਸਾਲ ਤਰਨ ਤਾਰਨ ਦੇ ਨਗਰ ਕੌਂਸਲ ਵਿਭਾਗ ਤੋਂ ਮਿਲਦੀ ਹੈ, ਜਿਥੇ ਅਕਾਲੀ ਦਲ ਨਾਲ ਸੰਬੰਧਿਤ 8 ਕੌਸਲਰਾਂ ਨੂੰ ਪਿਛਲੇ 1 ਸਾਲ ਤੋਂ ਵੱਧ ਸਮੇਂ ਦਾ ਮਾਣ ਭੱਤਾ (ਤਨਖਾਹਾਂ) ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਇਨ੍ਹਾਂ ਕੌਂਸਲਰਾਂ ਦੀ ਦੀਵਾਲੀ ਫੌਕੀ ਨਜ਼ਰ ਆ ਰਹੀ ਹੈ, ਜਦਕਿ ਸੱਤਾਧਾਰੀ ਪਾਰਟੀ ਨਾਲ ਸੰਬੰਧਿਤ 17 ਕੌਂਸਲਰਾਂ ਨੂੰ ਤਨਖਾਹਾਂ ਨਗਰ ਕੌਂਸਲ ਤਰਨ ਤਾਰਨ ਵਲੋਂ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਅਕਾਲੀ ਦਲ ਨਾਲ ਸੰਬੰਧਿਤ ਕੌਂਸਲਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਵਾਰਡ ਨੰਬਰ 14 ਤੋਂ ਅਕਾਲੀ ਦਲ ਨਾਲ ਸੰਬੰਧਿਤ ਕੌਂਸਲਰ ਸ਼ਾਮ ਸਿੰਘ ਸ਼ਾਮਾ, ਵਾਰਡ ਨੰਬਰ 10 ਤੋਂ ਕੌਂਸਲਰ ਮਨੋਜ ਅਗਨੀਹੋਤਰੀ, ਵਾਰਡ ਨੰਬਰ 7 ਤੋਂ ਕੌਂਸਲਰ ਸੁਖਜਿੰਦਰ ਕੌਰ, ਵਾਰਡ ਨੰਬਰ 8 ਤੋਂ ਕੌਂਸਲਰ ਸੰਜੀਵ ਕੁੰਦਰਾ, ਵਾਰਡ ਨੰਬਰ 1 ਤੋਂ ਕੌਂਸਲਰ ਮੀਨਾ ਕੁਮਾਰੀ, ਵਾਰਡ ਨੰਬਰ 5 ਤੋਂ ਕੌਂਸਲਰ ਪਰਮਿੰਦਰ ਕੌਰ, ਵਾਰਡ ਨੰਬਰ 21 ਤੋਂ ਕੌਂਸਲਰ ਸ਼ਰਨਜੀਤ ਕੌਰ ਅਤੇ ਵਾਰਡ ਨੰਬਰ 25 ਤੋਂ ਕੌਂਸਲਰ ਜਸਵਿੰਦਰ ਕੌਰ ਆਦਿ ਨੇ ਦੱਸਿਆ ਕਿ ਉਹ ਅਕਾਲੀ ਦਲ ਨਾਲ ਸੰਬੰਧਿਤ ਹੋਣ ਕਾਰਨ ਨਗਰ ਕੌਂਸਲ ਤਰਨ ਤਾਰਨ ਵਲੋਂ ਉਨ੍ਹਾਂ ਨੂੰ ਮਿਲਣ ਵਾਲਾ ਮਾਣ ਭੱਤਾ ਜੋ ਕਿ 6 ਹਜ਼ਾਰ ਰੁਪਏ ਮਹੀਨਾ ਹੁੰਦਾ ਹੈ, ਉਹ ਨਹੀਂ ਦਿੱਤਾ ਜਾ ਰਿਹਾ ਹੈ, ਜਦਕਿ ਸੱਤਾਧਾਰੀ ਪਾਰਟੀ ਨਾਲ ਸੰਬੰਧਿਤ 17 ਕੌਂਸਲਰਾਂ ਨੂੰ ਮਾਣ ਭੱਤਾ ਮਿਲ ਰਿਹਾ ਹੈ।
ਤਰਨ ਤਾਰਨ, 5 ਨਵੰਬਰ (ਹਰਿੰਦਰ ਸਿੰਘ)—ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਿਥੇ ਬਿਨਾਂ ਭੇਦਭਾਵ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਵੱਡ-ਵੱਡੇ ਦਮਗੱਜੇ ਮਾਰੇ ਜਾ ਰਹੇ ਹਨ, ਜੋ ਕਿ ਸੱਚਾਈ ਤੋਂ ਕੋਹਾਂ ਦੂਰ ਹਨ ਅਤੇ ‘ਆਪ’ ਸਰਕਾਰ ਵਲੋਂ ਭੇਦਭਾਵ ਵਾਲੀ ਨੀਤੀ ਅਪਣਾਈ ਜਾ ਰਹੀ ਹੈ, ਜਿਸਦੀ ਪ੍ਰਤੱਖ ਮਿਸਾਲ ਤਰਨ ਤਾਰਨ ਦੇ ਨਗਰ ਕੌਂਸਲ ਵਿਭਾਗ ਤੋਂ ਮਿਲਦੀ ਹੈ, ਜਿਥੇ ਅਕਾਲੀ ਦਲ ਨਾਲ ਸੰਬੰਧਿਤ 8 ਕੌਸਲਰਾਂ ਨੂੰ ਪਿਛਲੇ 1 ਸਾਲ ਤੋਂ ਵੱਧ ਸਮੇਂ ਦਾ ਮਾਣ ਭੱਤਾ (ਤਨਖਾਹਾਂ) ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਇਨ੍ਹਾਂ ਕੌਂਸਲਰਾਂ ਦੀ ਦੀਵਾਲੀ ਫੌਕੀ ਨਜ਼ਰ ਆ ਰਹੀ ਹੈ, ਜਦਕਿ ਸੱਤਾਧਾਰੀ ਪਾਰਟੀ ਨਾਲ ਸੰਬੰਧਿਤ 17 ਕੌਂਸਲਰਾਂ ਨੂੰ ਤਨਖਾਹਾਂ ਨਗਰ ਕੌਂਸਲ ਤਰਨ ਤਾਰਨ ਵਲੋਂ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਅਕਾਲੀ ਦਲ ਨਾਲ ਸੰਬੰਧਿਤ ਕੌਂਸਲਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਵਾਰਡ ਨੰਬਰ 14 ਤੋਂ ਅਕਾਲੀ ਦਲ ਨਾਲ ਸੰਬੰਧਿਤ ਕੌਂਸਲਰ ਸ਼ਾਮ ਸਿੰਘ ਸ਼ਾਮਾ, ਵਾਰਡ ਨੰਬਰ 10 ਤੋਂ ਕੌਂਸਲਰ ਮਨੋਜ ਅਗਨੀਹੋਤਰੀ, ਵਾਰਡ ਨੰਬਰ 7 ਤੋਂ ਕੌਂਸਲਰ ਸੁਖਜਿੰਦਰ ਕੌਰ, ਵਾਰਡ ਨੰਬਰ 8 ਤੋਂ ਕੌਂਸਲਰ ਸੰਜੀਵ ਕੁੰਦਰਾ, ਵਾਰਡ ਨੰਬਰ 1 ਤੋਂ ਕੌਂਸਲਰ ਮੀਨਾ ਕੁਮਾਰੀ, ਵਾਰਡ ਨੰਬਰ 5 ਤੋਂ ਕੌਂਸਲਰ ਪਰਮਿੰਦਰ ਕੌਰ, ਵਾਰਡ ਨੰਬਰ 21 ਤੋਂ ਕੌਂਸਲਰ ਸ਼ਰਨਜੀਤ ਕੌਰ ਅਤੇ ਵਾਰਡ ਨੰਬਰ 25 ਤੋਂ ਕੌਂਸਲਰ ਜਸਵਿੰਦਰ ਕੌਰ ਆਦਿ ਨੇ ਦੱਸਿਆ ਕਿ ਉਹ ਅਕਾਲੀ ਦਲ ਨਾਲ ਸੰਬੰਧਿਤ ਹੋਣ ਕਾਰਨ ਨਗਰ ਕੌਂਸਲ ਤਰਨ ਤਾਰਨ ਵਲੋਂ ਉਨ੍ਹਾਂ ਨੂੰ ਮਿਲਣ ਵਾਲਾ ਮਾਣ ਭੱਤਾ ਜੋ ਕਿ 6 ਹਜ਼ਾਰ ਰੁਪਏ ਮਹੀਨਾ ਹੁੰਦਾ ਹੈ, ਉਹ ਨਹੀਂ ਦਿੱਤਾ ਜਾ ਰਿਹਾ ਹੈ, ਜਦਕਿ ਸੱਤਾਧਾਰੀ ਪਾਰਟੀ ਨਾਲ ਸੰਬੰਧਿਤ 17 ਕੌਂਸਲਰਾਂ ਨੂੰ ਮਾਣ ਭੱਤਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਵਲੋਂ ਉਨ੍ਹਾਂ ਨਾਲ ਭੇਦਭਾਵ ਵਾਲੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਸਾਡੇ ਹੱਕਾਂ ਉਪਰ ਡਾਕਾ ਮਾਰਿਆ ਜਾ ਰਿਹਾ ਹੈ ਅਤੇ ਸਰਕਾਰੀ ਸ਼ਹਿ ’ਤੇ ਸਿਰਫ ਅਕਾਲੀ ਦਲ ਨਾਲ ਸੰਬੰਧਿਤ ਕੌਂਸਲਰਾਂ ਦੀਆਂ ਤਨਖਾਹਾਂ ਰੋਕੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮੂੰਹ ਮੁਲਾਜ਼ਮ ਤਨਖਾਹਾਂ ਅਤੇ ਰੈਗੂਲਰ ਹੋਣ ਲਈ ‘ਆਪ’ ਸਰਕਾਰ ਖਿਲਾਫ਼ ਧਰਨਾ ਪ੍ਰਦਰਸ਼ਨ ਕਰ ਰਹੇ ਹਨ, ਪ੍ਰੰਤੂ ਸਰਕਾਰ ਵਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ, ਉਥੇ ਅਸੀਂ ਜੋ ਕਿ ਲੋਕਾਂ ਦੇ ਚੁਣੇ ਹੋਏ ਨੁੰਮਾਇੰਦੇ ਹਾਂ ਅਤੇ ਸਾਡੇ ਨਾਲ ਵੀ ਧੱਕੇਸ਼ਾਹੀ ਕਰਦਿਆਂ ਸਾਡੀਆਂ ਤਨਖਾਹਾਂ ਰੋਕੀਆਂ ਜਾ ਰਹੀਆਂ ਹਨ, ਜਿਸ ਨੂੰ ਕਿਸੇ ਕੀਮਤ ’ਤੇ ਬਰਦਸ਼ਾਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਸਾਡੀਆਂ ਤਨਖਾਹਾਂ ਨੂੰ ਜਲਦ ਤੋਂ ਜਲਦ ਜਾਰੀ ਕੀਤਾ ਜਾਵੇ, ਨਹੀਂ ਤਾਂ ਨਗਰ ਕੌਂਸਲ ਦੇ ਅਧਿਕਾਰੀਆ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ। ਇਸ ਸੰਬੰਧੀ ਜਦੋਂ ਨਗਰ ਕੌਂਸਲ ਤਰਨ ਤਾਰਨ ਦੇ ਈ.ਓ. ਰਣਦੀਪ ਸਿੰਘ ਵੜੈਚ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਨ੍ਹਾਂ ਕੌਸਲਰਾਂ ਦੀਆਂ ਤਨਖਾਹਾਂ ਦਾ ਮਾਮਲਾ ਕਾਰਵਾਈ ਅਧੀਨ ਹੈ ਅਤੇ ਜਲਦ ਹੀ ਇਨ੍ਹਾਂ ਕੌਂਸਲਰਾਂ ਦੀਆਂ ਤਨਖਾਹਾਂ ਜਾਰੀ ਕਰ ਦਿੱਤੀਆਂ ਜਾਣਗੀਆਂ।