08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਗੋਲੀ ਲੱਗਣ ਨਾਲ ਵਿਅਕਤੀ ਜ਼ਖ਼ਮੀ, ਮਾਮਲਾ ਦਰਜ

ਤਰਨ ਤਾਰਨ, 7 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈੰਦੇ ਥਾਣਾ ਖਾਲੜਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਦੇ ਮਾਮਲੇ ਵਿਚ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਖਾਲੜਾ ਵਿਖੇ ਜਸਵਿੰਦਰ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਰਾਜੋਕੇ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਪਰਿਵਾਰ ਸਮੇਤ ਘਰ ਵਿਚ ਮੌਜੂਦ ਨਹੀਂ ਸੀ ਅਤੇ ਬਿਕਰਮਜੀਤ ਸਿੰਘ ਪੁੱਤਰ ਹਰਦੀਪ ਸਿੰਘ ਅਤੇ ਕੁਲਦੀਪ ਸਿੰਘ ਸਕੇ ਭਰਾ ਹਨ ਅਤੇ ਇਕੋ ਘਰ ਵਿਚ ਰਹਿੰਦੇ ਹਨ।

ਅਜੀਤ ਡੈਸਕ 08-11-2026

ਤਰਨ ਤਾਰਨ, 7 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈੰਦੇ ਥਾਣਾ ਖਾਲੜਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਦੇ ਮਾਮਲੇ ਵਿਚ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਖਾਲੜਾ ਵਿਖੇ ਜਸਵਿੰਦਰ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਰਾਜੋਕੇ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਪਰਿਵਾਰ ਸਮੇਤ ਘਰ ਵਿਚ ਮੌਜੂਦ ਨਹੀਂ ਸੀ ਅਤੇ ਬਿਕਰਮਜੀਤ ਸਿੰਘ ਪੁੱਤਰ ਹਰਦੀਪ ਸਿੰਘ ਅਤੇ ਕੁਲਦੀਪ ਸਿੰਘ ਸਕੇ ਭਰਾ ਹਨ ਅਤੇ ਇਕੋ ਘਰ ਵਿਚ ਰਹਿੰਦੇ ਹਨ। ਘਰ ਦੇ ਉਪਰਲੇ ਕਮਰੇ ਵਿਚ ਬਿਕਰਮਜੀਤ ਸਿੰਘ ਦਾ ਪਰਿਵਾਰ ਰਹਿੰਦਾ ਹੈ। ਦੋਵਾਂ ਭਰਾਵਾਂ ਦੀ ਜਮੀਨ ਦੀ ਵੰਡ ਨੂੰ ਲੈ ਕੇ ਝੱਗੜਾ ਚੱਲ ਰਿਹਾ ਸੀ ਅਤੇ ਦੋਵਾਂ ਘਰਾਂ ਦੇ ਸਾਂਝੇ ਇਕੋ ਸੈਡ ਅੰਦਰ ਡੰਗਰ ਬੰਨੇ ਹੋਏ ਸਨ। ਬਿਕਰਮਜੀਤ ਸਿੰਘ ਦੀ ਪਤਨੀ ਸੁਖਬੀਰ ਕੌਰ ਨੇ ਕਿਹਾ ਕਿ ਕੁਲਦੀਪ ਸਿੰਘ ਨੇ ਆਪਣਏ ਡੰਗਰ ਖੋਲ ਦਿੱਤੇ ਹਨ। ਸੁਖਬੀਰ ਕੌਰ ਨੇ ਲਲਕਾਰਾ ਮਾਰਿਆ ਤੇ ਬਿਕਰਮਜੀਤ ਸਿੰਘ ਨੇ ਆਪਣੇ ਲਾਇਸੰਸੀ ਰਿਵਾਲਵਰ ਕੱਢ ਕੇ ਲੈ ਆਇਆ। ਕੁਲਦੀਪ ਸਿੰਘ ਦੇ ਫਾਇਰ ਮਾਰੇ, ਜਿਨ੍ਹਾਂ ਨਾਲ ਉਹ ਜ਼ਖਮੀ ਹੋ ਗਿਆ। ਜਾਂਚ ਅਧਿਕਾਰੀ ਏ.ਐੱਸ.ਆਈ. ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਪਿਛਲੀ ਖ਼ਬਰ ਸੁਖਬੀਰ ਨੂੰ ਗੁਰਸੇਵਕ ਸਿੰਘ ਸ਼ੇਖ ਨੇ ਦੀਵਾਲੀ ਮੌਕੇ ਦਿੱਤੀ ਵਧਾਈ ਅਗਲੀ ਖ਼ਬਰ ਮੁਹੱਲਾ ਜਸਵੰਤ ਸਿੰਘ ਦੀ ਸੜਕ ’ਤੇ ਪ੍ਰੀਮਿਕਸ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।