08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਮਾਝਾ ਕਾਲਜ ਫਾਰ ਵੂਮੈਨ ਵਿਖੇ ਦੀਵਾਲੀ ਤਿਉਹਾਰ ਮਨਾਇਆ

ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)– ਮਾਝਾ ਕਾਲਜ ਫਾਰ ਵੂਮੈਨ ਤਰਨਤਾਰਨ ਵਿਖੇ ਈਕੋ ਕਲੱਬ ਅਤੇ ਰੈੱਡ ਰਿਬਨ ਕਲੱਬ ਦੇ ਸਾਂਝੇ ਉੱਦਮ ਨਾਲ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਦੇ ਫਾਇਰਲੈੱਸ ਕੁਕਿੰਗ, ਲਾਲਟੈਨ ਮੇਕਿੰਗ, ਕੈਂਡਲ ਮੇਕਿੰਗ, ਰੰਗੋਲੀ ਅਤੇ ਵੇਸਟ ਮਟੀਰੀਅਲ ਦੀ ਸੁਚੱਜੀ ਵਰਤੋਂ ਸਬੰਧੀ ਵੱਖ-ਵੱਖ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 08-11-2026
ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)– ਮਾਝਾ ਕਾਲਜ ਫਾਰ ਵੂਮੈਨ ਤਰਨਤਾਰਨ ਵਿਖੇ ਈਕੋ ਕਲੱਬ ਅਤੇ ਰੈੱਡ ਰਿਬਨ ਕਲੱਬ ਦੇ ਸਾਂਝੇ ਉੱਦਮ ਨਾਲ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਦੇ ਫਾਇਰਲੈੱਸ ਕੁਕਿੰਗ, ਲਾਲਟੈਨ ਮੇਕਿੰਗ, ਕੈਂਡਲ ਮੇਕਿੰਗ, ਰੰਗੋਲੀ ਅਤੇ ਵੇਸਟ ਮਟੀਰੀਅਲ ਦੀ ਸੁਚੱਜੀ ਵਰਤੋਂ ਸਬੰਧੀ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਵਿਦਿਆਰਥਣਾਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾ ਅਤੇ ਸਿਰਜਣਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਈਕੋ ਕਲੱਬ ਦੇ ਇੰਚਾਰਜ ਡਾ. ਰੇਣੂ ਬਾਲਾ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਅਵਨੀਤ ਕੌਰ ਵਲੋਂ ਜੇਤੂ ਵਿਦਿਆਰਥਣਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਮੈਡਮ ਹਰਮਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਵਾਤਾਵਰਣ ਦੀ ਸੰਭਾਲ ਕਰਦਿਆਂ ਸੁਰੱਖਿਅਤ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਪ੍ਰਾਇਮਰੀ ਸਕੂਲ ਮਟੋਰੜਾ ਵਿਖੇ ਬੱਚਿਆਂ ਨੇ ਰੰਗੋਲੀ ਬਣਾ ਕੇ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ਅਗਲੀ ਖ਼ਬਰ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।