08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਰਵਿੰਦਰ ਸਿੰਘ ਬ੍ਰਹਮਪੁਰਾ ਦੇ ਭਰਾ ਦੀ ਬੇਵਕਤ ਮੌਤ ’ਤੇ ਹਰਪ੍ਰੀਤ ਕੋਟ, ਸ਼ੇਖ ਅਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ ਕੀਤਾ

ਫਤਿਆਬਾਦ, 7 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਛੋਟੇ ਭਰਾ ਹਰਵਿੰਦਰ ਸਿੰਘ ਦੇ ਅਕਾਲ ਚਲਾਣੇ ਉਪਰੰਤ ਅੱਜ ਉਨ੍ਹਾਂ ਦੇ ਨਾਲ ਪ੍ਰੋ. ਹਰਪ੍ਰੀਤ ਸਿੰਘ ਕੋਟ ਨੇ ਪਰਿਵਾਰ ਨਾਲ ਅਫਸੋਸ ਪ੍ਰਗਟ ਕੀਤਾ।

ਅਜੀਤ ਡੈਸਕ 08-11-2026
ਫਤਿਆਬਾਦ, 7 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਛੋਟੇ ਭਰਾ ਹਰਵਿੰਦਰ ਸਿੰਘ ਦੇ ਅਕਾਲ ਚਲਾਣੇ ਉਪਰੰਤ ਅੱਜ ਉਨ੍ਹਾਂ ਦੇ ਨਾਲ ਪ੍ਰੋ. ਹਰਪ੍ਰੀਤ ਸਿੰਘ ਕੋਟ ਨੇ ਪਰਿਵਾਰ ਨਾਲ ਅਫਸੋਸ ਪ੍ਰਗਟ ਕੀਤਾ। ਇਸ ਮੌਕੇ ’ਤੇ ਪ੍ਰੋ. ਹਰਪ੍ਰੀਤ ਸਿੰਘ ਕੋਟ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸਮੁੱਚੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਿਵਾਰ ’ਤੇ ਆਈ ਇਹ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ ਅਤੇ ਪੀੜਤ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਕਾਮਨਾ ਕੀਤੀ। ਇਸ ਮੌਕੇ ਹੋਰਨਾਂ ਤੋ ਇਲਾਵਾ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਅਤੇ ਹੋਰਨਾਂ ਤੋ ਇਲਾਵਾ ਇਲਾਕੇ ਦੀਆਂ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਅਤੇ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਬ੍ਰਹਮਪੁਰਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਵੱਖ-ਵੱਖ ਮੁਕਾਬਲਿਆਂ ’ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਵੰਡ... ਅਗਲੀ ਖ਼ਬਰ ਨਗਰ ਕੌਂਸਲ ਜੰਡਿਆਲਾ ਗੁਰੂ ਵਲੋਂ ਦੀਵਾਲੀ ਮੌਕੇ ਸਫ਼ਾਈ ਸੇਵਕਾਂ ਨੂੰ ਤੋਹਫ਼ੇ ਵੰਡ ਕੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।