08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਮਾਈ ਭਾਗੋ ਗਰੁੱਪ ਆਫ਼ ਕਾਲਜ ਵਿਖੇ ਦੀਵਾਲੀ ਤਿਉਹਾਰ ਮਨਾਇਆ

ਮਾਈ ਭਾਗੋ ਗਰੁੱਪ ਆਫ਼ ਕਾਲਜ ਵਿਖੇ ਦੀਵਾਲੀ ਤਿਉਹਾਰ ਮਨਾਇਆ

ਅਜੀਤ ਡੈਸਕ 08-11-2026

ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)— ਮਾਈ ਭਾਗੋ ਗਰੁੱਪ ਆਫ ਕਾਲਜ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਮਾਈ ਭਾਗੋ ਕਾਲਜ ਆਫ ਨਰਸਿੰਗ, ਮਾਈ ਭਾਗੋ ਕਾਲਜ ਆਫ ਹੈਲਥ ਸਾਇੰਸ ਅਤੇ ਮਾਈ ਭਾਗੋ ਕਾਲਜ ਆਫ ਫਾਰਮੇਸੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਸਾਲ ਦੀਵਾਲੀ ਦੇ ਸਮਾਗਮ ਦਾ ਮੁੱਖ ਵਿਸ਼ਾ ਗ੍ਰੀਨ ਦੀਵਾਲੀ ਰੱਖਿਆ ਗਿਆ ਸੀ। ਜਿਸ ਦਾ ਉਦੇਸ਼ ਵਾਤਾਵਰਣ ਦੀ ਸੁਰੱਖਿਆ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਦੇਸ਼ ਦੇਣਾ ਸੀ। ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਇੰਦਰਪਾਲ ਸਿੰਘ ਵਾਲੀਆ ਅਤੇ ਜਸਮੀਤ ਸਿੰਘ ਵਾਲੀਆ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਅਜਿਹੇ ਸੱਭਿਾਚਾਰਕ ਸਮਾਗਮ ਵਿਦਿਆਰਥੀਆਂ ਵਿਚ ਆਪਸੀ ਪਿਆਰ, ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵਲੋਂ ਸੁੰਦਰ ਅਤੇ ਮਨਮੋਹਕ ਰੰਗੋਲੀਆਂ ਬਣਾਈਆਂ ਗਈਆਂ। ਸਮੂਹ ਵਿਦਿਆਰਥੀਆਂ ਅਤੇ ਸਟਾਫ ਨੇ ਇਸ ਸਮਾਗਮ ਵਿਚ ਵੱਧ ਚੜ ਕੇ ਹਿੱਸਾ ਲਿਆ ਅਤੇ ਦੀਵਾਲੀ ਦੇ ਤਿਉਹਾਰ ਨੂੰ ਯਾਦਗਰ ਬਣਾਇਆ।

ਪਿਛਲੀ ਖ਼ਬਰ ਖੇਤਾਂ ਵਿਚ ਪਹੁੰਚੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਪਰਾਲੀ ਨੂੰ ਅੱਗ ਲਗਾਉਣ ਵਿਰੁੱਧ ਖ਼ੁਦ ਸੰਭਾਲਿਆ ਮੋਰਚਾ ਅਧਿਕਾਰੀਆਂ ਨੂ... ਅਗਲੀ ਖ਼ਬਰ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵਿਲੱਖਣ ਪ੍ਰਤਿਭਾ ਨਾਲ ਸਭ ਦਾ ਮਨ ਮੋਹਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।