10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰਦੁਆਰਾ ਬਾਬਾ ਜਾਗੋ ਸ਼ਹੀਦ ਵਿਖੇ ਸ਼ਰਧਾ ਨਾਲ ਮਨਾਇਆ ਬੰਦੀ ਛੋੜ ਦਿਵਸ

ਰਾਮ ਤੀਰਥ, 9 ਨਵੰਬਰ (ਧਰਵਿੰਦਰ ਸਿੰਘ ਔਲਖ)-ਗੁਰਦੁਆਰਾ ਬਾਬਾ ਜਾਗੋ ਸ਼ਹੀਦ, ਪਿੰਡ ਕੋਹਾਲੀ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦਾ ਪਵਿੱਤਰ ਤਿਉਹਾਰ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ।

ਗੁਰਦੁਆਰਾ ਬਾਬਾ ਜਾਗੋ ਸ਼ਹੀਦ, ਪਿੰਡ ਕੋਹਾਲੀ ਵਿਖੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਭਾਈ ਸੁਖਵਿੰਦਰ ਸਿੰਘ ਕਥਾਵਾਚਕ ਅਤੇ ਗੁਰਦੁਆਰਾ ਸਾਹਿਬ ਵਿਖੇ ਮੋਮਬੱਤੀਆਂ ਤੇ ਦੀਵੇ ਜਗਾਉਂਦੀਆਂ ਹੋਈਆਂ ਸੰਗਤਾਂ। ਤਸਵੀਰਾਂ : ਧਰਵਿੰਦਰ ਸਿੰਘ ਔਲਖ 10-11-2026
ਰਾਮ ਤੀਰਥ, 9 ਨਵੰਬਰ (ਧਰਵਿੰਦਰ ਸਿੰਘ ਔਲਖ)-ਗੁਰਦੁਆਰਾ ਬਾਬਾ ਜਾਗੋ ਸ਼ਹੀਦ, ਪਿੰਡ ਕੋਹਾਲੀ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦਾ ਪਵਿੱਤਰ ਤਿਉਹਾਰ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ । ਧਾਰਮਿਕ ਦੀਵਾਨ ਦੌਰਾਨ ਭਾਈ ਸੁਖਵਿੰਦਰ ਸਿੰਘ ਅਤੇ ਭਾਈ ਬਲਰਾਮ ਸਿੰਘ ਚੈਨਪੁਰ ਵਾਲਿਆਂ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਦੀਵਾਲੀ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ, ਬੰਦੀ ਛੋੜ ਦਿਵਸ ਦੇ ਇਤਿਹਾਸ ਅਤੇ ਭਾਈ ਮਨੀ ਸਿੰਘ ਦੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਭਾਈ ਸੁਰਜੀਤ ਸਿੰਘ ਅਤੇ ਭਾਈ ਦਿਲਬਾਗ ਸਿੰਘ ਚੋਗਾਵਾਂ ਦੇ ਕੀਰਤਨੀ ਜਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਬੰਦੀ ਛੋੜ ਦਿਵਸ ਦੀ ਖ਼ੁਸ਼ੀ ਵਿੱਚ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਮੋਮਬੱਤੀਆਂ ਅਤੇ ਘਿਓ ਦੇ ਦੀਵੇ ਜਗਾ ਕੇ ਸ਼ਰਧਾ ਨਾਲ ਦੀਪਮਾਲਾ ਕੀਤੀ ਗਈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਗੁਰਦੁਆਰਾ ਬਾਬਾ ਜਾਗੋ ਸ਼ਹੀਦ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਔਲਖ, ਭਾਈ ਅਵਤਾਰ ਸਿੰਘ ਅਤੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ।
ਪਿਛਲੀ ਖ਼ਬਰ ਆਦਰਸ਼ ਸਕੂਲ ਧਰਦਿਉ - ਬੁੱਟਰ ਵਿਖੇ ਦੀਵਾਲੀ ਮੇਲਾ ਤੇ ਉੱਦਮਤਾ ਪ੍ਰਦਰਸ਼ਨੀ ਅਗਲੀ ਖ਼ਬਰ ਸੁੱਖ ਔਜਲਾ ਵਲੋਂ ਨਗਰ ਪੰਚਾਇਤ ਅਜਨਾਲਾ ਦੇ ਸਫ਼ਾਈ ਸੇਵਕਾਂ ਨਾਲ ਮਨਾਈ ਦੀਵਾਲੀ , ਮਠਿਆਈ ਅਤੇ ਕੰਬਲ ਕੀਤੇ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।