ਪਿੰਡ ਕੱਕੜ ਵਿਖੇ ਪਹੁੰਚ ਕੇ ਸੁੱਖ ਸਰਕਾਰੀਆ ਨੇ ਕੱਕੜ ਪਰਿਵਾਰ ਨਾਲ ਵੰਡਾਇਆ ਦੁੱਖ
ਚੋਗਾਵਾਂ, 9 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਕੱਕੜ ਵਿਖੇ ਬੀਤੇ ਦਿਨੀਂ ਸਾਬਕਾ ਮੰਤਰੀ ਤੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਮੀਡੀਆ ਸਲਾਹਕਾਰ ਅਮਨਦੀਪ ਸਿੰਘ ਕੱਕੜ ਦੇ ਸਤਿਕਾਰਯੋਗ ਪਿਤਾ ਸ਼ਮਸ਼ੇਰ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ ਸੀ। ਇਸ ਦੁੱਖ ਦੀ ਘੜੀ ਵਿਚ ਅੱਜ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਸਾਬਕਾ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਪਿੰਡ ਕੱਕੜ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ।
ਚੋਗਾਵਾਂ, 9 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਕੱਕੜ ਵਿਖੇ ਬੀਤੇ ਦਿਨੀਂ ਸਾਬਕਾ ਮੰਤਰੀ ਤੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਮੀਡੀਆ ਸਲਾਹਕਾਰ ਅਮਨਦੀਪ ਸਿੰਘ ਕੱਕੜ ਦੇ ਸਤਿਕਾਰਯੋਗ ਪਿਤਾ ਸ਼ਮਸ਼ੇਰ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ ਸੀ। ਇਸ ਦੁੱਖ ਦੀ ਘੜੀ ਵਿਚ ਅੱਜ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਸਾਬਕਾ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਪਿੰਡ ਕੱਕੜ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਸੁੱਖ ਸਰਕਾਰੀਆ ਨੇ ਕਿਹਾ ਕਿ ਸ਼ਮਸ਼ੇਰ ਸਿੰਘ ਇੱਕ ਬਹੁਤ ਹੀ ਨੇਕ ਦਿਲ ਅਤੇ ਸਮਾਜ ਸੇਵੀ ਇਨਸਾਨ ਸਨ। ਇਸ ਮੌਕੇ ਦੁੱਖ ਦੀ ਘੜੀ ਵਿਚ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਬਿੱਟੂ ਕੱਕੜ, ਸਾਬਕਾ ਸਰਪੰਚ ਮੇਜਰ ਸਿੰਘ ਕੱਕੜ, ਜਸਕਰਨ ਸਿੰਘ ਕੋਹਰੀ, ਪੀ ਏ. ਰਵੀ ਕੁਮਾਰ, ਸਾਬਕਾ ਚੇਅਰਮੈਨ ਹਰਭੇਜ ਸਿੰਘ ਵਣੀਏਕੇ, ਬਲਵਿੰਦਰ ਸਿੰਘ ਵਣੀਏਕੇ, ਸੁੱਖਰਾਜਬੀਰ ਸਿੰਘ, ਕੁਲਦੀਪ ਸਿੰਘ, ਪਿਆਰਾ ਸਿੰਘ, ਕਰਤਾਰ ਸਿੰਘ, ਰਾਜਬੀਰ ਸਿੰਘ, ਗੁਰਸ਼ਰਨ ਸਿੰਘ ਬੱਬੀ, ਸਾਬਕਾ ਸਰਪੰਚ ਰਿੰਕੂ ਚੱਕ ਮਿਸ਼ਰੀ ਖਾਂ, ਅਜੇਬੀਰ ਸਿੰਘ ਸੰਧੂ ਲੋਪੋਕੇ, ਕੁਲਦੀਪ ਸਿੰਘ ਔਲਖ ਚੋਗਾਵਾਂ, ਰਿੰਕੂ ਚੋਗਾਵਾਂ ਸਪੋਕਸਮੈਨ ਪੰਜਾਬ ਯੂਥ ਕਾਂਗਰਸ,ਕੁਲਬੀਰ ਸਿੰਘ ਬਰਾੜ, ਦਿਲਬਾਗ ਸਿੰਘ ਬਰਾੜ, ਦਿਲਬਾਗ ਸਿੰਘ ਖਿਆਲਾ, ਸਰਪੰਚ ਸੋਨਾ ਸਿੱਧੂ ਬਲੱਗਣ, ਗੁਰਮੀਤ ਸਿੰਘ ਡਾਲਾ, ਮੇਜਰ ਸਿੰਘ ਰਾਏ, ਪ੍ਰਗਟ ਸਿੰਘ ਭੁੱਲਰ, ਸਾਬਕਾ ਸਰਪੰਚ ਨਿਸ਼ਾਨ ਸਿੰਘ, ਸੁਖਦੇਵ ਸਿੰਘ ਨੱਥੂਪੁਰ, ਸਰਪੰਚ ਦਲਜੀਤ ਸਿੰਘ ਠੱਠਾ, ਗੁਰਮੀਤ ਸਿੰਘ ਡਾਲਾ ਆਦਿ ਮੌਜੂਦ ਸਨ।