12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਜ਼ਹਿਰੀਲੀ ਦਵਾਈ ਪੀ ਕੇ ਵਿਅਕਤੀ ਨੇ ਕੀਤੀ ਜੀਵਨ ਲੀਲ੍ਹਾ ਖ਼ਤਮ

ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)—ਤਰਨ ਤਾਰਨ ਦੇ ਨਜਦੀਕੀ ਪਿੰਡ ਜੀਓਬਾਲਾ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਘਟਨਾ ਦਾ ਸਮਾਚਾਰ ਮਿਲਣ ’ਤੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਜੀਤ ਡੈਸਕ 12-11-2026
ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)—ਤਰਨ ਤਾਰਨ ਦੇ ਨਜਦੀਕੀ ਪਿੰਡ ਜੀਓਬਾਲਾ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਘਟਨਾ ਦਾ ਸਮਾਚਾਰ ਮਿਲਣ ’ਤੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਸਤਬੀਰ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਪਿੰਡ ਜੀਓਬਾਲਾ ਨੇ ਆਪਣੇ ਬਿਆਨ ਦਰਜ ਕਰਵਾਏ ਕਿ ਮੇਰੇ ਪਿਤਾ ਮੇਰੇ ਨਾਲ ਕਰਿਆਨੇ ਦੀ ਦੁਕਾਨ ’ਤੇ ਹੀ ਕੰਮ ਕਰਦੇ ਹਨ, ਜੋ ਕਿ ਕੁਝ ਦਿਨਾਂ ਤੋਂ ਪ੍ਰੇਸ਼ਾਨ ਰਹਿੰਦੇ ਸੀ ਅਤੇ ਰੋਜਾਨਾਂ ਸ਼ਰਾਬ ਪੀਂਦੇ ਸਨ। ਸਾਨੂੰ ਪਤਾ ਲੱਗਾ ਹੈ ਕਿ ਮੇਰੇ ਪਿਤਾ ਦਾ ਕਮੇਟੀਆਂ ਦਾ ਕੁਝ ਲੈਣ-ਦੇਣ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦੇ ਸਨ। 10 ਨਵੰਬਰ ਨੂੰ ਮੇਰੇ ਪਿਤਾ ਘਰੋਂ ਕਿਧਰੇ ਚਲੇ ਗਏ ਤਾਂ ਬਾਅਦ ਵਿਚ ਸ਼ਾਮ ਸਮੇਂ ਘਰ ਵਾਪਸ ਆ ਗਏ ਅਤੇ ਕਮਰੇ ਵਿਚ ਚਲੇ ਗਏ। ਮੇਰੀ ਮਾਤਾ ਚਰਨਜੀਤ ਕੌਰ ਕੋਲ ਗਈ ਤਾਂ ਮੇਰੇ ਪਿਤਾ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਸਨੇ ਜ਼ਹਿਰੀਲੀ ਦਵਾਈ ਪੀ ਲਈ ਹੈ ਤਾਂ ਤੁਰੰਤ ਮੈਂ ਆਪਣੇ ਪਿਤਾ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਸੁਪਰ ਸਪੈਸਲਿਟੀ ਹਸਪਤਾਲ ਤਰਨਤਾਰਨ ਵਿਖੇ ਲੈ ਕੇ ਗਿਆ, ਜਿਥੇ ਇਲਾਜ ਦੌਰਾਨ ਉਸਦੇ ਪਿਤਾ ਦੀ ਮੌਤ ਹੋ ਗਈ। ਮੇਰੇ ਪਿਤਾ ਦੀ ਮੌਤ ਲਈ ਕੋਈ ਕਸੂਰਵਾਰ ਨਹੀਂ ਹੈ। ਚੌਂਕੀ ਇੰਚਾਰਜ ਮਾਣੋਚਾਹਲ ਏ.ਐੱਸ.ਆਈ. ਗੱਜਣ ਸਿੰਘ ਨੇ ਦੱਸਿਆ ਕਿ ਧਾਰਾ 194 ਬੀ.ਐੱਨ.ਐੱਸ.ਐੱਸ. ਤਹਿਤ ਮਾਮਲਾ ਦਰਜ ਕਰਕੇ ਮਿ੍ਰਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਮੀਆਂਪੁਰ ਨਹਿਰ ’ਤੇ ਪੁਲ ਚਾਲੂ ਕਰਨ ਮਗਰੋਂ ਸੁਰੱਖਿਆ ਪ੍ਰਬੰਧ ਕਰਨਾ ਭੁੱਲਿਆ ਮਹਿਕਮਾ ਅਗਲੀ ਖ਼ਬਰ ਨਸ਼ਾ ਕਰਨ ਤੋਂ ਰੋਕਣ ’ਤੇ ਵਿਅਕਤੀ ਦੇ ਮਾਰੀਆਂ ਸੱਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।