ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਤਰਨ ਤਾਰਨ, 12 ਨਵੰਬਰ (ਹਰਿੰਦਰ ਸਿੰਘ)—ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਹੇਠ ਚੱਲੀ ਰਹੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰਾ ਵਿਖੇ ਬੰਦੀ ਛੋੜ ਦਿਵਸ ਦਾ ਤਿਓਹਾਰ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਸਵੇਰ ਦੀ ਸਭਾ ਵਿਚ ਸ੍ਰੀ ਜਪੁਜੀ ਸਾਹਿਬ ਜੀ ਦੀਆਂ ਪੰਜ ਪਾਉੜੀਆਂ ਦਾ ਪਾਠ ਕੀਤਾ ਅਤੇ ਅਰਦਾਸ ਕੀਤੀ ਗਈ।
ਅਜੀਤ ਡੈਸਕ
13-11-2026