13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਰੇਡੀਓਗ੍ਰਾਫ਼ਰਾਂ ਨੇ ਵਿਸ਼ਵ ਰੇਡੀਓਗ੍ਰਾਫਰ ਦਿਵਸ ਮਨਾਇਆ

ਝਬਾਲ, 12 ਨਵੰਬਰ (ਸੁਖਦੇਵ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਰੇਡੀਓਗ੍ਰਾਫਰਾਂ ਵਲੋਂ ਵਿਸ਼ਵ ਰੇਡੀਓਗ੍ਰਾਫਰ ਦਿਵਸ ਮਨਾਇਆ ਗਿਆ। ਇਸ ਮੌਕੇ ਐਕਸ -ਰੇ-ਕਿਰਨਾਂ ਦੇ ਖੋਜ ਕਰਤਾ ਜਰਮਨ ਦੇ ਵਿਗਿਆਨੀ ਸਰ ਡਬਲਯੂ.

ਅਜੀਤ ਡੈਸਕ 13-11-2026
ਝਬਾਲ, 12 ਨਵੰਬਰ (ਸੁਖਦੇਵ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਰੇਡੀਓਗ੍ਰਾਫਰਾਂ ਵਲੋਂ ਵਿਸ਼ਵ ਰੇਡੀਓਗ੍ਰਾਫਰ ਦਿਵਸ ਮਨਾਇਆ ਗਿਆ। ਇਸ ਮੌਕੇ ਐਕਸ -ਰੇ-ਕਿਰਨਾਂ ਦੇ ਖੋਜ ਕਰਤਾ ਜਰਮਨ ਦੇ ਵਿਗਿਆਨੀ ਸਰ ਡਬਲਯੂ.ਕੇ. ਨੂੰ ਯਾਦ ਕੀਤਾ ਗਿਆ। ਨਵ ਨਿਯੁਕਤ ਪ੍ਰਧਾਨ ਨੂੰ ਸਮੂਹ ਸਾਥੀਆਂ ਨੇ ਵਧਾਈ ਦਿੱਤੀ ਅਤੇ ਭਰੋਸਾ ਦਿਵਾਇਆ ਕਿ ਉਹ ਸਾਰੇ ਮਿਲ ਕੇ ਐਸੋਸੀਏਸ਼ਨ ਨੂੰ ਹੋਰ ਮਜ਼ਬੂਤ ਕਰਨਗੇ। ਇਸ ਦੌਰਾਨ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਰਟੌਲ ਨੇ ਸਾਰੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ’ਤੇ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਾਥੀਆਂ ਦੇ ਸਹਿਯੋਗ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਰੇਡੀਓਗ੍ਰਾਫਰਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਸੂਬਾ ਪੱਧਰ ’ਤੇ ਉਠਾਇਆ ਜਾਵੇਗਾ ਅਤੇ ਐਸੋਸੀਏਸ਼ਨ ਦੀ ਏਕਤਾ ਨੂੰ ਹਮੇਸ਼ਾ ਕਾਇਮ ਰੱਖਿਆ ਜਾਵੇਗਾ। ਇਸ ਮੌਕੇ ਰੇਡੀਓਗ੍ਰਾਫਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਸੰਦੀਪ ਸਿੰਘ ਸਿੱਧੂ, ਸੂਬਾ ਜਨਰਲ ਸਕੱਤਰ ਗੁਰਜਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ, ਸੀਨੀਅਰ ਰੇਡੀਓਗ੍ਰਾਫਰ ਜਸਬੀਰ ਕੌਰ, ਨਵਦੀਪ ਸਿੰਘ, ਹਰਮਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਜੁਗਰਾਜ ਸਿੰਘ, ਅਭੀਜੀਤ ਸਿੰਘ, ਸੁਤੰਤਰ ਸਿੰਘ, ਰਮੇਸ਼ ਕੁਮਾਰ, ਸ਼ਰਨਜੀਤ ਕੌਰ, ਮੁਮਤਾਜ਼ ਕੌਰ, ਸੁਮਨ ਮੈਡਮ, ਨੀਤੂ ਮੈਡਮ ਆਦਿ ਰੇਡੀਓਗ੍ਰਾਫਰ ਸਾਥੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਮਾਝਾ ਕਾਲਜ ਫਾਰ ਵੂਮੈਨ ਵਿਖੇ ਸਿਲਾਈ ਮਸ਼ੀਨਾਂ ਦੀ ਇਕ ਰੋਜ਼ਾ ਵਰਕਸ਼ਾਪ ਅਗਲੀ ਖ਼ਬਰ ਜ਼ਿਲ੍ਹੇ ਵਿਚ ਈ.ਵੀ.ਐੱਮਜ਼ ਦੀ ਪਹਿਲੇ ਪੱਧਰ ਦੀ ਜਾਂਚ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।