13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਮਰਕੋਟ, 12 ਨਵੰਬਰ (ਭੱਟੀ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਪਿੰਡ ਘਰਿਆਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਵੱਖ-ਵੱਖ ਗਲੀਆਂ ਤੇ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ ਰਸਤੇ ਵਿਚ ਜਗ੍ਹਾ ਜਗ੍ਹਾ ਨਗਰ ਕੀਰਤਨ ਦਾ ਸ਼ਰਧਾਲੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 13-11-2026
ਅਮਰਕੋਟ, 12 ਨਵੰਬਰ (ਭੱਟੀ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਪਿੰਡ ਘਰਿਆਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਵੱਖ-ਵੱਖ ਗਲੀਆਂ ਤੇ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ ਰਸਤੇ ਵਿਚ ਜਗ੍ਹਾ ਜਗ੍ਹਾ ਨਗਰ ਕੀਰਤਨ ਦਾ ਸ਼ਰਧਾਲੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਨਿਰਮਲ ਸਿੰਘ, ਚਾਨਣ ਸਿੰਘ ਆੜ੍ਹਤੀਆ, ਤਰਲੋਚਨ ਸਿੰਘ ਥਾਣੇਦਾਰ, ਸਰਬਦਿਆਲ ਸਿੰਘ ਮੈਨੇਜ਼ਰ ਸ਼ੋ੍ਮਣੀ ਕਮੇਟੀ, ਚਾਨਣ ਸਿੰਘ ਕੈਪਟਨ, ਦਲੀਪ ਸਿੰਘ, ਮਹਾਵੀਰ ਸਿੰਘ, ਸਰਪੰਚ ਬਲਦੇਵ ਸਿੰਘ, ਗੁਰਿੰਦਰਪਾਲ ਸਿੰਘ ਮਿੰਟੂ, ਡਾ. ਕੁਲਵਿੰਦਰ ਸਿੰਘ, ਨਵਦੀਪ ਸਿੰਘ ਆੜਤੀਆ, ਜਤਿੰਦਰ ਸਿੰਘ, ਹਰਿੰਦਰ ਸਿੰਘ, ਵਿਕਰਮਜੀਤ ਸਿੰਘ, ਲਾਡੀ ਸਰਪੰਚ, ਸੁਰਿੰਦਰਪਾਲ ਸਿੰਘ ਐੱਸ.ਆਈ. ਹੈਡ ਗ੍ਰੰਥੀ ਬਾਬਾ ਕਾਲਾ ਸਿੰਘ ਜੀ, ਬਾਬਾ ਮੁਖਤਿਆਰ ਸਿੰਘ, ਰਵੀ ਭੁੱਲਰ, ਡਾ. ਇੰਦਰਪਾਲ ਸਿੰਘ, ਬਲਬੀਰ ਸਿੰਘ, ਡਾ. ਸੁਖਦੇਵ ਸਿੰਘ ਸੰਧੂ, ਹਜਿੰਦਰ ਸਿੰਘ ਧਾਰੀਵਾਲ ਸ਼ਾਮਿਲ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵਲੋਂ 21 ਨੂੰ ਸਪੈਸ਼ਲ ਲੋਕ ਅਦਾਲਤ ਦਾ ਕੀਤਾ ਜਾਵੇਗਾ ਆਯੋਜਨ ਅਗਲੀ ਖ਼ਬਰ ਵਿਗਿਆਨ ਕੇਂਦਰ ਵਿਖੇ ਕਰਾਈ ਕਿਸਾਨ ਸਾਇੰਸਦਾਨ ਗੋਸ਼ਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।