15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀ ਪੁਲਿਸ ਵਲੋਂ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

ਅਜੀਤ ਡੈਸਕ 15-11-2026
ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਨਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਹੋਲੀ ਸਿਟੀ ਤਰਨ ਤਾਰਨ ਵਿਖੇ ਨਾਕਾਬੰਦੀ ਦੌਰਾਨ ਬਲਦੇਵ ਸਿੰਘ ਉਰਫ ਸੋਨੀ ਪੁੱਤਰ ਨਰਿੰਦਰ ਸਿੰਘ ਵਾਸੀ ਕਾਜੀਕੋਟ ਰੋਡ ਤਰਨ ਤਾਰਨ, ਅੰਮ੍ਰਿਤਪਾਲ ਸਿੰਘ ਉਰਫ ਅੰਮੂ ਪੁੱਤਰ ਸੁਖਦੇਵ ਸਿੰਘ ਮੁਹੱਲਾ ਨਾਨਕਸਰ ਤਰਨ ਤਾਰਨ ਨੂੰ ਕਾਬੂ ਕਰਕੇ ਉਨ੍ਹਾੇਂ ਪਾਸੋਂ 6 ਗ੍ਰਾਮ ਹੈਰੋਇਨ, 560 ਰੁਪਏ ਦੀ ਡਰੱਗ ਮਨੀ ਅਤੇ ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀਸ ਮੇਤ ਲਿੰਕ ਰੋਡ ਮੜੀਆ ਪਿੰਡ ਨੌਸ਼ਹਿਰਾ ਢਾਲਾ ਤੋਂ ਧਰਮਬੀਰ ਸਿੰਘ ਉਰਫ ਮੱਮੂ ਪੁੱਤਰ ਤਰਸੇਮ ਸਿੰਘ ਵਾਸੀ ਨੌਸ਼ਹਿਰਾ ਢਾਲਾ ਨੂੰ ਕਾਬੂ ਕਰਕੇ ਉਸ ਪਾਸੋਂ 103 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਹੀਰਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਵਲੀਪੁਰ ਦੀਆਂ ਮੜੀਆ ’ਚੋਂ ਅਰਸ਼ਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਵਾਂ, ਅੰਮ੍ਰਿਤਪਾਲ ਸਿੰਘ ਉਰਫ ਜੋਗਾ ਸਿੰਘ ਪੁੱਤਰ ਮਿਰਜਾ ਸਿੰਘ ਵਾਸੀ ਸ਼ੇਖ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਲਾਇਟਰ, ਇਕ ਬਾਲ ਪਿੰਨ ਦੀ ਬਾਡੀ ਅਤੇ ਸਿਲਵਰ ਪੰਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਆਰਜੂ ਨੇ ਪੁਲਿਸ ਪਾਰਟੀ ਸਮੇਤ ਡਿਫੈਂਸ ਡਰੇਨ ਮਾੜੀਮੇਘਾ ਤੋਂ ਸ਼ਰਨਜੀਤ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਮਾੜੀਮੇਘਾ, ਹਰਚੰਦ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਵੱਡਾ ਗਲਾ ਖਾਲੜਾ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਸਿਲਵਰ ਪੇਪਰ ਪੰਨੀ, ਇਕ ਲਾਇਟਰ, ਇਕ ਕਾਗਜ ਦਾ ਰੋਲ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਐੱਚ.ਸੀ. ਨਿਰਮਲਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੋਹੀ ਪੁੱਲ ਸੇਰੋ ਨਜ਼ਦੀਕ ਤੋਂ ਅਰਸ਼ਦੀਪ ਸਿੰਘ ਉਰਫ ਸੰਨੀ ਪੁੱਤਰ ਸੁੱਖਾ ਸਿੰਘ ਵੱਡਾ ਵੇਹੜਾ ਨੌਸ਼ਹਿਰਾ ਪਨੂੰਆ, ਵਿੱਕੀ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਨੌਸ਼ਹਿਰਾ ਪਨੂੰਆਂ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋੋ ਹੈਰੋਇਨ ਨਾਲ ਲਿਬੜੀ ਸਿਲਵਰ ਪੇਪਰ ਪੰਨੀ, ਲਾਇਟਰ ਅਤੇ ਇਕ ਨੋਟ 10 ਰੁਪਏ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਦੌਰਾਨ ਬਾਜ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਨਿੰਮ ਵਾਲੀ ਘਾਟੀ ਗੋਇੰਦਵਾਲ ਦੇ ਘਰੋਂ 35,350 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਜਦਕਿ ਵਿਅਕਤੀ ਫ਼ਰਾਰ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ .ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਤੀਰਥ ਯਾਤਰੀਆਂ ਦੀਆਂ ਬੱਸਾਂ ਨਾਲ ਵਾਪਰੇ ਭਿਆਨਕ ਹਾਦਸੇ ’ਤੇ ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਦੋਵਾਂ ਬੱਸਾਂ ਦੀ ਭਿਆਨਕ ਟੱਕਰ ਤੋਂ ਬਾਅਦ ਸਥਾਨਿਕ ਲੋਕਾਂ ਨੇ ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਹਸਪਤਾਲਾਂ ’ਚ ਪਹੁੰਚਾਉਣ ਵਿਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।