15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਹੜ੍ਹਾਂ ਦੌਰਾਨ ਨਿਭਾਈਆਂ ਮਿਸਾਲੀ ਸੇਵਾਵਾਂ ਬਦਲੇ ਸੰਤ ਬਾਬਾ ਸੁੱਖਾ ਸਿੰਘ ਦਾ ਪਿੰਡ ਸਭਰਾ ਦੀ ਸੰਗਤ ਵਲੋਂ ਸਨਮਾਨ

ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)–ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਇਹਨੀ ਦਿਨੀ ਮਾਝੇ ਦੇ ਪਿੰਡਾਂ ਵਿਚ ਗੁਰਮਤਿ ਪ੍ਰਚਾਰ ਫੇਰੀ ਕਰ ਰਹੇ ਹਨ। ਇਸ ਦੌਰਾਨ ਪਿੰਡ ਸਭਰਾ ਦੀ ਸੰਗਤ ਵਲੋਂ ਬਾਬਾ ਜੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 15-11-2026
ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)–ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਇਹਨੀ ਦਿਨੀ ਮਾਝੇ ਦੇ ਪਿੰਡਾਂ ਵਿਚ ਗੁਰਮਤਿ ਪ੍ਰਚਾਰ ਫੇਰੀ ਕਰ ਰਹੇ ਹਨ। ਇਸ ਦੌਰਾਨ ਪਿੰਡ ਸਭਰਾ ਦੀ ਸੰਗਤ ਵਲੋਂ ਬਾਬਾ ਜੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸੰਪਰਦਾਇ ਵਲੋਂ ਪੰਜਾਬ ਵਿਚ ਹੜ੍ਹਾਂ ਦੌਰਾਨ ਨਿਭਾਈਆਂ ਗਈਆਂ ਸੇਵਾਵਾਂ ਬੇਮਿਸਾਲ ਸਨ। ਸਭਰਾ ਵਿਖੇ ਬਾਬਾ ਜੀ ਵਲੋਂ ਖੁਰਦੇ ਜਾ ਰਹੇ ਬੰਨ੍ਹ ਨੂੰ ਬਚਾਉਣ ਲਈ ਬਹੁਤ ਵੱਡੇ ਪੱਧਰ ’ਤੇ ਕਾਰਜ ਕੀਤੇ ਗਏ ਜਿਸ ਨਾਲ ਇਹ ਸਾਰਾ ਇਲਾਕਾ ਹੜਾਂ ਦੀ ਮਾਰ ਤੋਂ ਬਚਿਆ। ਇਸ ਮੌਕੇ ਸੰਗਤ ਨੇ ਕਿਹਾ ਕਿ ਸੰਤ ਬਾਬਾ ਸੁੱਖਾ ਸਿੰਘ ਨੇ ਸਾਲ 2023 ਅਤੇ 2025 ਦੌਰਾਨ ਆਏ ਹੜ੍ਹਾਂ ਸਮੇਂ ਜਿਸ ਦਲੇਰੀ, ਦੂਰਅੰਦੇਸ਼ੀ ਅਤੇ ਸੇਵਾ ਭਾਵਨਾ ਨਾਲ ਇਲਾਕੇ ਦੀ ਸੁਰੱਖਿਆ ਲਈ ਯਤਨ ਕੀਤੇ, ਉਹ ਬੇਹੱਦ ਸ਼ਲਾਘਾਯੋਗ ਹਨ। ਹੜ੍ਹਾਂ ਦੀ ਗੰਭੀਰ ਸਥਿਤੀ ਦੌਰਾਨ ਬਾਬਾ ਜੀ ਨੇ ਸੰਪਰਦਾਇ ਦੇ ਸੇਵਾਦਾਰਾਂ ਅਤੇ ਸੰਗਤ ਦੇ ਸਹਿਯੋਗ ਨਾਲ ਰਾਹਤ ਕਾਰਜਾਂ ਦੇ ਨਾਲ-ਨਾਲ ਲੋਕਾਂ ਦੀ ਜਾਨ-ਮਾਲ ਦੀ ਰਾਖੀ ਅਤੇ ਇਲਾਕੇ ਨੂੰ ਹੜ੍ਹਾਂ ਦੀ ਤਬਾਹੀ ਤੋਂ ਬਚਾਉਣ ਲਈ ਵੱਡੇ ਪੱਧਰ ’ਤੇ ਸੇਵਾਵਾਂ ਨਿਭਾਈਆਂ। ਉਨ੍ਹਾਂ ਦੀ ਅਗਵਾਈ ਹੇਠ ਕੀਤੇ ਗਏ ਯਤਨਾਂ ਸਦਕਾ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੀ। ਸੰਗਤ ਨੇ ਕਿਹਾ ਕਿ ਸੰਤ ਬਾਬਾ ਸੁੱਖਾ ਸਿੰਘ ਦੀਆਂ ਸੇਵਾਵਾਂ ਸਿਰਫ਼ ਧਾਰਮਿਕ ਖੇਤਰ ਤੱਕ ਸੀਮਤ ਨਹੀਂ, ਸਗੋਂ ਕੁਦਰਤੀ ਆਫ਼ਤਾਂ ਸਮੇਤ ਹਰ ਔਖੀ ਘੜੀ ਵਿਚ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਹਨ। ਉਨ੍ਹਾਂ ਦੀ ਸੇਵਾ ਭਾਵਨਾ ਸਮਾਜ ਲਈ ਪ੍ਰੇਰਨਾ ਸਰੋਤ ਹੈ। ਇਸ ਮੌਕੇ ਅਮਰਜੀਤ ਸਿੰਘ ਸਭਰਾ, ਜਸਵਿੰਦਰ ਕੌਰ, ਜਸਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਸਤਨਾਮ ਸਿੰਘ ਇਟਲੀ, ਅਮਨਬੀਰ ਕੌਰ, ਗੁਨਨਾਜਬੀਰ ਸਿੰਘ, ਗੀਤਾਜਬੀਰ ਕੌਰ, ਬਲਕਾਰ ਸਿੰਘ, ਕਸ਼ਮੀਰ ਸਿੰਘ, ਦਰਸ਼ਨ ਸਿੰਘ, ਗੁਰਬਚਨ ਸਿੰਘ, ਬਚਿੱਤਰ ਸਿੰਘ, ਮੇਹਰ ਸਿੰਘ, ਕੇਹਰ ਸਿੰਘ, ਨਿਸ਼ਾਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਅਤੇ ਸੰਗਤ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਕਾਨਵੋਕੇਸ਼ਨ ਸਮਾਰੋਹ ਅਗਲੀ ਖ਼ਬਰ ਲੁਟੇਰੇ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।