15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਕਾਨਵੋਕੇਸ਼ਨ ਸਮਾਰੋਹ

ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)– ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਕਨਵੋਕੇਸ਼ਨ ਸਮਾਰੋਹ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਸਮਾਰੋਹ ਵਿਚ ਡਾ.

ਅਜੀਤ ਡੈਸਕ 15-11-2026
ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)– ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਕਨਵੋਕੇਸ਼ਨ ਸਮਾਰੋਹ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਸਮਾਰੋਹ ਵਿਚ ਡਾ. ਪ੍ਰੋ. ਸਰੋਜ ਬਾਲਾ ਡੀਨ ਕਾਲਜ ਡਿਵੈਲਪਮੈਂਟ ਕੌਂਸਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਦੀ ਸ਼ੁਰੂਆਤ ਮਹਿਮਾਨਾਂ ਦੇ ਸਵਾਗਤ ਨਾਲ ਹੋਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਅਮਨਦੀਪ ਭੱਟੀ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਾਲਜ ਦੀਆਂ ਵਿੱਦਿਅਕ ਪ੍ਰਾਪਤੀਆਂ ਅਤੇ ਵਿਦਿਆਰਥੀਆਂ ਦੀਆਂ ਸਫਲਤਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਕਨਵੋਕੇਸ਼ਨ ਸਮਾਰੋਹ ਦੌਰਾਨ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਦੇ ਲਗਪਗ 200 ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਮੁੱਖ ਮਹਿਮਾਨ ਡਾ. ਪ੍ਰੋ. ਸਰੋਜ ਬਾਲਾ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਅੰਤ ਵਿਚ ਕਾਲਜ ਦੇ ਪ੍ਰਿੰਸੀਪਲ ਡਾ. ਅਮਨਦੀਪ ਭੱਟੀ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ।
ਪਿਛਲੀ ਖ਼ਬਰ ਗੁਰੂ ਅਮਰ ਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਵਿਖੇ ਸਾਲਾਨਾ ਖੇਡ ਮੇਲਾ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਹੜ੍ਹਾਂ ਦੌਰਾਨ ਨਿਭਾਈਆਂ ਮਿਸਾਲੀ ਸੇਵਾਵਾਂ ਬਦਲੇ ਸੰਤ ਬਾਬਾ ਸੁੱਖਾ ਸਿੰਘ ਦਾ ਪਿੰਡ ਸਭਰਾ ਦੀ ਸੰਗਤ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।