16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.

ਅਜੀਤ ਡੈਸਕ 17-11-2026
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਹਰਦੀਪ ਕੁਮਾਰ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਪੁੱਲ ਸੂਆ ਮਰਗਿੰਦਪੁਰਾ ਤੋਂ ਨਸ਼ੇ ਦਾ ਸੇਵਨ ਕਰ ਰਹੇ ਸਤਿੰਦਰ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਮਰਿੰਗਦਪੁਰਾ, ਰਸ਼ਪਾਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਦਿਆਲਪੁਰਾ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਲਾਇਟਰ, ਇਕ 10 ਰੁਪਏ ਦਾ ਨੋਟ ਜਿਸ ਦਾ ਰੋਲ ਕੀਤਾ ਹੋਇਆ ਅਤੇ ਇਕ ਸਿਲਵਰ ਪੰਨੀ ਜਿਸ ਉਪਰ ਹੈਰੋਇਨ ਲੱਗੀ ਹੋਈ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਵਰਿਆਮ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪੁੱਲ ਸੂਆ ਕੋਟਲੀ ਵਿਸਾਵਾ ਸਿੰਘ ਤੋਂ ਗੁਰਜੰਟ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਅਗਲੋ ਕੋਠੀ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਘਰਿਆਲਾ ਨਜ਼ਦੀਕ ਤੋਂ ਬਲਜਿੰਦਰ ਸਿੰਘ ਉਰਫ ਗਿੱਲ ਪੁੱਤਰ ਸੁਖਵਿੰਦਰ ਸਿੰਘ ਵਾਸੀ ਦੁਰਗਾਪੁਰ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਖਿਲਾਫ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪੱਟੀ ਵਿਖੇ ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ, ਦੋ ਵਿਅਕਤੀਆਂ ਦੀ ਮੌਤ, ਦੋ ਜ਼ਖ਼ਮੀ ਅਗਲੀ ਖ਼ਬਰ ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿੱਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ - ਸੌਂਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।