ਪੱਟੀ, 16 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਤੋਂ ਸਰਹਾਲੀ ਰੋਡ ’ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਇਕ ਜ਼ਖ਼ਮੀ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਾਹਬਾਜਪੁਰ ਦੇ 5 ਵਿਅਕਤੀ ਕਾਰ ਨੰਬਰ ਪੀ.ਬੀ. 46 ਐੱਸ. 8473 ਵਿਚ ਸਵਾਰ ਹੋ ਕੇ ਐੱਸ.ਜੀ.ਆਈ. ਪੈਲੇਸ ਵਿਖੇ ਆਪਣੇ ਦੋਸਤ ਦੇ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਲਈ ਗਏ ਸਨ। ਸਮਾਗਮ ਤੋਂ ਵਾਪਸ ਪਰਤਦਿਆਂ ਜਦੋਂ ਉਹ ਪੱਟੀ ਦੇ ਨਜ਼ਦੀਕ ਖੇਮਕਰਨ ਚੂੰਗੀ ਨੇੜ੍ਹੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਸੜਕ ’ਤੇ ਖੜ੍ਹੇ ਟਰੱਕ ਨਾਲ ਜ਼ੋਰਦਾਰ ਢੰਗ ਨਾਲ ਟਕਰਾ ਗਈ। ਟੱਕ ਏਨੀ ਭਿਆਨਕ ਸੀ ਕਿ ਕਾਰ ਸਵਾਰ ਗੁਰਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ (48) ਅਤੇ ਸੁਖਜਿੰਦਰ ਸਿੰਘ ਪੁੱਤਰ ਨਿਰਵੈਰ ਸਿੰਘ ਵਾਸੀ ਸ਼ਾਹਬਾਜਪੁਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਵਿਚ ਜ਼ਖ਼ਮੀ ਹੋਏ ਹਰਮਨ ਸਿੰਘ ਅਤੇ ਸ਼ਰਨਪਾਲ ਸਿੰਘ ਨੂੰ ਇਲਾਜ ਲਈ ਸੰਧੂ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਸ਼ਰਨਪਾਲ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਕਾਰ ਸਵਾਰ ਅਰਸ਼ ਸਿੰਘ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਪੱਟੀ ਵਿਖੇ ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ, ਦੋ ਵਿਅਕਤੀਆਂ ਦੀ ਮੌਤ, ਦੋ ਜ਼ਖ਼ਮੀ
ਪੱਟੀ, 16 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਤੋਂ ਸਰਹਾਲੀ ਰੋਡ ’ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਇਕ ਜ਼ਖ਼ਮੀ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ।
ਹਾਦਸਾ ਗ੍ਰਸਤ ਕਾਰ ਦੇ ਦ੍ਰਿਸ਼। ਤਸਵੀਰ: ਖਹਿਰਾ
17-11-2026