17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰੂ ਹਰਿਕ੍ਰਿਸ਼ਨ ਸਕੂਲ ਆਫ ਕੈਂਡਿਡ ਸਟੱਡੀਜ਼ ਫਤਿਆਬਾਦ ਦਾ ਸਾਲਾਨਾ ਇਨਾਮ ਵੰਡ ਸਮਾਗਮ

ਫਤਿਆਬਾਦ, 16 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਗੁਰੂ ਹਰਿਕ੍ਰਿਸ਼ਨ ਸਕੂਲ ਆਫ ਕੈਂਡਿਡ ਸਟੱਡੀਜ਼ ਫਤਿਆਬਾਦ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਬੜੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਮਾਸਟਰ ਮੰਗਤ ਰਾਮ ਅਤੇ ਗੋਬਿੰਦਪੁਰੀ ਮਾਡਰਨ ਸਕੂਲ ਗੋਇੰਦਵਾਲ ਸਾਹਿਬ ਦੀ ਪ੍ਰਿੰਸੀਪਲ ਮਮਤਾ ਤਲਵਾੜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਸ੍ਰੀ ਹਰਿਕ੍ਰਿਸ਼ਨ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਦ੍ਰਿਸ਼। ਤਸਵੀਰ–ਧੂੰਦਾ 17-11-2026
ਫਤਿਆਬਾਦ, 16 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਗੁਰੂ ਹਰਿਕ੍ਰਿਸ਼ਨ ਸਕੂਲ ਆਫ ਕੈਂਡਿਡ ਸਟੱਡੀਜ਼ ਫਤਿਆਬਾਦ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਬੜੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਮਾਸਟਰ ਮੰਗਤ ਰਾਮ ਅਤੇ ਗੋਬਿੰਦਪੁਰੀ ਮਾਡਰਨ ਸਕੂਲ ਗੋਇੰਦਵਾਲ ਸਾਹਿਬ ਦੀ ਪ੍ਰਿੰਸੀਪਲ ਮਮਤਾ ਤਲਵਾੜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਵਿੱਦਿਅਕ, ਸੱਭਿਆਚਾਰਕ ਅਤੇ ਖੇਡਾਂ ਦੇ ਖੇਤਰ ਵਿਚ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਸੰਸਥਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲਗਾਤਾਰ 15 ਸਾਲਾਂ ਤੋਂ ਸਕੂਲ ਵੱਲੋਂ ਸਿੱਖਿਆ ਦੇ ਖੇਤਰ ਵਿਚ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਸਕੂਲ ਦੀ ਇਹ ਤਰੱਕੀ ਮੈਨੇਜਮੈਂਟ ਕਮੇਟੀ, ਪ੍ਰਿੰਸੀਪਲ, ਅਧਿਆਪਕਾਂ ਅਤੇ ਮਾਪਿਆਂ ਦੇ ਸਾਂਝੇ ਸਹਿਯੋਗ ਅਤੇ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਅਨੀਤਾ ਚਤਰਥ ਨੇ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਸੰਸਥਾ ਦੀਆਂ ਸਾਲ ਭਰ ਦੀਆਂ ਵਿੱਦਿਅਕ, ਸੱਭਿਆਚਾਰਕ ਅਤੇ ਖੇਡਾਂ ਦੇ ਖੇਤਰ ਵਿਚ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿਚ ਵੀ ਅੱਗੇ ਵਧਣ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਅਤੇ ਖੇਡਾਂ ਵਿਚ ਜਿੱਤਾਂ ਦਰਜ ਕਰਨ ਵਾਲੇ ਖਿਡਾਰੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਅੰਤ ਵਿਚ ਸੰਸਥਾ ਦੇ ਡਾਇਰੈਕਟਰ ਰਵਿੰਦਰ ਕੁਮਾਰ ਤਲਵਾਰ ਅਤੇ ਪ੍ਰਿੰਸੀਪਲ ਅਨੀਤਾ ਚਤਰਥ ਨੇ ਮੁੱਖ ਮਹਿਮਾਨਾਂ ਸਮੇਤ ਸਮਾਗਮ ਵਿਚ ਪਹੁੰਚੀਆਂ ਸਮੂਹ ਸ਼ਖ਼ਸੀਅਤਾਂ, ਮਾਪਿਆਂ ਅਤੇ ਅਧਿਆਪਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਮਨਜਿੰਦਰ ਕੌਰ, ਜਸਬੀਰ ਸਿੰਘ, ਰਮਨਦੀਪ ਕੌਰ, ਕੁਲਵਿੰਦਰ ਕੌਰ, ਹਰਪ੍ਰੀਤ ਕੌਰ, ਕੰਵਲਪ੍ਰੀਤ ਕੌਰ, ਅਰਚਨਾ ਮੈਡਮ, ਰਜਨੀਸ਼ ਮੈਡਮ, ਨਵਨੀਤ ਕੌਰ, ਇੰਦੀਪ ਕੌਰ, ਕਿਰਨਦੀਪ ਕੌਰ, ਬਲਜੀਤ ਕੌਰ, ਅੰਤਰਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਨਵਜੋਤ ਕੌਰ, ਜਸਪ੍ਰੀਤ ਕੌਰ ਅਤੇ ਤੇਜਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਘਰ ਦੀ ਭੰਨਤੋੜ ਕਰਨ ਅਤੇ ਨਕਦੀ ਚੋਰੀ ਕਰਨ ’ਤੇ ਮਾਮਲਾ ਦਰਜ ਅਗਲੀ ਖ਼ਬਰ ਰਮਨਦੀਪ ਕੌਰ ਸ਼ੇਰੋਂ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਉਣ ਨਾਲ ਪਾਰਟੀ ਮਜ਼ਬੂਤ ਹੋਵੇਗੀ - ਸਰਕਲ ਪ੍ਰਧਾਨ ਲਾਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।