17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਵਿੱਢੀਆਂ ਸਰਗਰਮੀਆਂ

ਪੱਟੀ, 16 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜਣ ਤੋਂ ਪਹਿਲਾਂ ਹੀ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਵਿਧਾਨ ਸਭਾ ਹਲਕਾ ਪੱਟੀ ਤੋਂ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਚੋਣ ਸਰਗਰਮੀਆਂ ਨੂੰ ਤੇਜ਼ ਕਰਦਿਆਂ ਸ਼ਹਿਰ ਅਤੇ ਹਲਕੇ ਅੰਦਰ ਲੋਕ ਸੰਪਰਕ ਮੁਹਿੰਮ ਵਿੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਅਜੀਤ ਡੈਸਕ 17-11-2026
ਪੱਟੀ, 16 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜਣ ਤੋਂ ਪਹਿਲਾਂ ਹੀ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਵਿਧਾਨ ਸਭਾ ਹਲਕਾ ਪੱਟੀ ਤੋਂ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਚੋਣ ਸਰਗਰਮੀਆਂ ਨੂੰ ਤੇਜ਼ ਕਰਦਿਆਂ ਸ਼ਹਿਰ ਅਤੇ ਹਲਕੇ ਅੰਦਰ ਲੋਕ ਸੰਪਰਕ ਮੁਹਿੰਮ ਵਿੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਖੁਸ਼ਵਿੰਦਰ ਸਿੰਘ ਭਾਟੀਆ, ਠੇਕੇਦਾਰ ਗੁਰਚਰਨ ਸਿੰਘ ਚੰਨ, ਅਮਰੀਕ ਸਿੰਘ ਭੁੱਲਰ, ਲਵਲੀ ਕੁਮਾਰ, ਅਜੇ ਪ੍ਰਧਾਨ, ਦੀਪਕ ਚੌਧਰੀ, ਸੁਰਿੰਦਰ ਸ਼ਿੰਦਾ, ਸੱਤਪਾਲ ਅਰੋੜਾ, ਕੌਂਸਲਰ ਕੁਲਵੰਤ ਸਿੰਘ ਕਲਸੀ, ਜੱਸ ਕੱਪੜਿਆਂ ਵਾਲੇ, ਜਸਬੀਰ ਸਿੰਘ ਪ੍ਰਧਾਨ ਅਤੇ ਰਮਨ ਕੁਮਾਰ ਸਮੇਤ ਹੋਰਨਾਂ ਆਗੂਆਂ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨਾਲ ਮੁਲਾਕਾਤ ਕਰਕੇ ਚੋਣ ਰਣਨੀਤੀ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਪੱਟੀ ਸ਼ਹਿਰ ਦੇ ਹਰੇਕ ਵਾਰਡ ਵਿਚ ਨੁੱਕੜ ਮੀਟਿੰਗਾਂ ਕਰਨ ਦੀ ਯੋਜਨਾ ਉਲੀਕੀ ਗਈ ਤਾਂ ਜੋ ਵੱਖ-ਵੱਖ ਵਾਰਡਾਂ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਬਾਰੇ ਜਾਣਿਆ ਜਾ ਸਕੇ। ਆਗੂਆਂ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਕੇ ਪਾਰਟੀ ਦੀਆਂ ਸਰਗਰਮੀਆਂ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਸੰਬੰਧੀ ਵੀ ਵਿਚਾਰਾਂ ਕੀਤੀਆਂ। ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਹਲਕਾ ਪੱਟੀ ਵਿਚ ਲੋਕਾਂ ਨਾਲ ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸ਼ਹਿਰ ਦੇ ਹਰੇਕ ਵਾਰਡ ਤੱਕ ਪਹੁੰਚ ਕਰਕੇ ਚੋਣ ਸਰਗਰਮੀਆਂ ਨੂੰ ਯੋਜਨਾਬੱਧ ਢੰਗ ਨਾਲ ਅੱਗੇ ਵਧਾਇਆ ਜਾਵੇਗਾ।
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਲੜਨ ਸੰਬੰਧੀ ਪਾਰਟੀ ਲੀਡਰਸ਼ਿਪ ਨੂੰ ਕੀਤਾ ਜਾਵੇਗਾ ਲਾਮਬੰਦ - ਕਾ. ਸੋਹਲ, ਗੰਡੀਵਿੰਡ ਅਗਲੀ ਖ਼ਬਰ ਘਰ ਦੀ ਭੰਨਤੋੜ ਕਰਨ ਅਤੇ ਨਕਦੀ ਚੋਰੀ ਕਰਨ ’ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।