ਗੁ: ਨਾਨਕਸਰ ਸਠਿਆਲਾ ਵਿਖੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ 18 ਨੂੰ ਆਰੰਭ- ਪ੍ਰਧਾਨ ਗੁਰਜੀਤ ਸਿੰਘ ਬਾਰਵਾਲੇ, ਗਿਆਨੀ ਬੂਟਾ ਸਿੰਘ
ਸਠਿਆਲਾ, 16 ਨਵੰਬਰ (ਜਗੀਰ ਸਿੰਘ ਸਫਰੀ)-ਇਤਿਹਾਸਕ ਗੁ: ਨਾਨਕਸਰ ਸਾਹਿਬ ਸਠਿਆਲਾ ਵਿਖੇ ਗੁ: ਨਾਨਕਸਰ ਸਠਿਆਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ 18 ਨੂੰ ਹੋਣਗੇ। ਇਨ੍ਹਾਂ ਉਕਤ ਸਤਰਾਂ ਦਾ ਪ੍ਰਗਟਾਵਾ ਗੁ: ਸਾਹਿਬ ਦੇ ਪ੍ਰਧਾਨ ਗੁਰਜੀਤ ਸਿੰਘ ਬਾਰਵਾਲੇ ਅਤੇ ਮੁੱਖ ਗਿਆਨੀ ਬੂਟਾ ਸਿੰਘ ਨੇ ਦੱਸਿਆ ਹੈ ਵੱਖ-ਵੱਖ ਗੁਰਦੁਆਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਤਿਕਾਰ ਸਹਿਤ ਸੰਗਤਾਂ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਲੈਣ ਜਾ ਰਹੀਆਂ ਹਨ।
ਅਜੀਤ ਡੈਸਕ
17-11-2026