16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪੰਜਾਬ ਦੀ ਧਰਤੀ ’ਤੇ ਠੱਗਾਂ, ਚੋਰਾਂ, ਨਸ਼ਾ ਤਸਕਰਾਂ ਅਤੇ ਲੋਕ ਵਿਰੋਧੀ ਤਾਕਤਾਂ ਦਾ ਬੋਲਬਾਲਾ - ਪੰਡੋਰੀ, ਜਵੰਦਾ, ਖ਼ਾਲਸਾ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)– ਗ਼ਦਰ ਲਹਿਰ ਦੇ ਮਹਾਨ ਯੋਧੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ’ਤੇ ਅੱਜ ਗੰਧਲੀ ਹੋ ਰਹੀ ਸਿਆਸਤ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੰਦਿਆ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਸਾਬਕਾ ਆਗੂ ਬਲਦੇਵ ਸਿੰਘ ਪੰਡੋਰੀ, ਸੁਖਦੇਵ ਸਿੰਘ ਜਵੰਦਾ, ਮੰਗਲ ਸਿੰਘ ਖਾਲਸਾ ਨੇ ਜਵੰਦਾ ਕਲਾ ’ਚ ਮੀਟਿੰਗ ਵਿਚ ਬੋਲਦਿਆ ਕਿਹਾ। ਇਹਨਾਂ ਆਗੂਆਂ ਨੇ ਕਿਹਾ ਕਿ ਦੇਸ਼ ਅਤੇ ਪੰਜਾਬ ਦੀ ਰਾਜਨੀਤੀ ਵਿਚ ਅੱਜ ਠੱਗਾਂ, ਚੋਰਾਂ, ਨਸ਼ਾ ਤਸਕਰਾਂ ਅਤੇ ਲੋਕ ਵਿਰੋਧੀ ਤਾਕਤਾਂ ਦਾ ਬੋਲਬਾਲਾ ਹੈ।

ਅਜੀਤ ਡੈਸਕ 17-11-2026
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)– ਗ਼ਦਰ ਲਹਿਰ ਦੇ ਮਹਾਨ ਯੋਧੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ’ਤੇ ਅੱਜ ਗੰਧਲੀ ਹੋ ਰਹੀ ਸਿਆਸਤ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੰਦਿਆ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਸਾਬਕਾ ਆਗੂ ਬਲਦੇਵ ਸਿੰਘ ਪੰਡੋਰੀ, ਸੁਖਦੇਵ ਸਿੰਘ ਜਵੰਦਾ, ਮੰਗਲ ਸਿੰਘ ਖਾਲਸਾ ਨੇ ਜਵੰਦਾ ਕਲਾ ’ਚ ਮੀਟਿੰਗ ਵਿਚ ਬੋਲਦਿਆ ਕਿਹਾ। ਇਹਨਾਂ ਆਗੂਆਂ ਨੇ ਕਿਹਾ ਕਿ ਦੇਸ਼ ਅਤੇ ਪੰਜਾਬ ਦੀ ਰਾਜਨੀਤੀ ਵਿਚ ਅੱਜ ਠੱਗਾਂ, ਚੋਰਾਂ, ਨਸ਼ਾ ਤਸਕਰਾਂ ਅਤੇ ਲੋਕ ਵਿਰੋਧੀ ਤਾਕਤਾਂ ਦਾ ਬੋਲਬਾਲਾ ਹੈ। ਧਰਮ ਅਤੇ ਜਾਤ ਦੇ ਨਾਂਅ ’ਤੇ ਲੋਕਾਂ ਵਿਚ ਨਫ਼ਰਤ ਅਤੇ ਫ਼ਿਰਕੂ ਅੱਗ ਫੈਲਾਉਣ ਵਾਲੇ ਅਨਸਰਾਂ ਨੇ ਪੈਸੇ ਅਤੇ ਨਸ਼ਿਆਂ ਦੇ ਦਮ ’ਤੇ ਸਿਆਸਤ ਉੱਤੇ ਆਪਣੀ ਪਕੜ ਮਜ਼ਬੂਤ ਕਰ ਲਈ ਹੈ। ਇਹ ਉਹੀ ਲੋਕ ਹਨ ਜੋ ਗੁਰੂਆਂ, ਪੀਰਾਂ, ਗ਼ਦਰੀ ਬਾਬਿਆਂ ਅਤੇ ਸ਼ਹੀਦਾਂ ਦੇ ਨਾਾਮ ਵਰਤ ਕੇ ਸੱਤਾ ਹਾਸਲ ਕਰਨ ਅਤੇ ਆਪਣੀ ਸਿਆਸੀ ਦੁਕਾਨਦਾਰੀ ਚਲਾਉਣ ਵਿਚ ਮਾਹਿਰ ਹਨ। ਚੋਣਾਂ ਦੌਰਾਨ ਨਸ਼ੇ ਵੰਡ ਕੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚ ਧੱਕਣ ਵਾਲੇ ਇਹੀ ਬੇਈਮਾਨ ਸਿਆਸਤਦਾਨ ਬਾਅਦ ਵਿਚ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਦਾ ਢੌਂਗ ਕਰਦੇ ਨਜ਼ਰ ਆਉਂਦੇ ਹਨ। ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ’ਤੇ ਆਓ ਉਨ੍ਹਾਂ ਦੀ ਇਨਕਲਾਬੀ ਵਿਰਾਸਤ, ਕੁਰਬਾਨੀ ਅਤੇ ਲੁੱਟ-ਖਸੁੱਟ ਵਿਰੁੱਧ ਸੰਘਰਸ਼ ਦੇ ਰਾਹ ’ਤੇ ਚੱਲਣ ਦਾ ਪ੍ਰਣ ਕਰੀਏ। ਧਰਮ ਅਤੇ ਜਾਤ ਦੇ ਨਾਮ ’ਤੇ ਨਫ਼ਰਤ ਫੈਲਾਉਣ ਵਾਲੀਆਂ, ਪੈਸੇ ਅਤੇ ਨਸ਼ਿਆਂ ਦੇ ਸਹਾਰੇ ਸਿਆਸਤ ਕਰਨ ਵਾਲੀਆਂ ਅਤੇ ਲੋਕਾਂ ਨਾਲ ਧੋਖਾ ਕਰਨ ਵਾਲੀਆਂ ਤਾਕਤਾਂ ਨੂੰ ਸਿਆਸਤ ਵਿਚੋਂ ਬਾਹਰ ਦਾ ਰਸਤਾ ਦਿਖਾਈਏ। ਇਸ ਮੌਕੇ ਅੰਮ੍ਰਿਤਪਾਲ ਸਿੰਘ ਚੌਧਰੀਵਾਲਾ, ਨਰਿੰਦਰ ਸਿੰਘ ਰਟੌਲ ਨੇ ਵੀ ਸ਼ਰਧਾਜਲੀ ਭੇਟ ਕੀਤੀ।
ਪਿਛਲੀ ਖ਼ਬਰ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਵਲੋਂ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਸ਼ਿਵਚਰਨ ਸਿੰਘ ਸ਼ਿਵੀ ਤੇ ਗਗਨਦੀਪ ਸਿੰਘ ਭਕਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।