ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਪਿੰਡ ਵੇਈਂਪੂਈਂ ਅਤੇ ਪਿੰਡ ਜਾਮਾਰਾਏ ਤੋਂ ਕਈ ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ
ਫਤਿਆਬਾਦ, 16 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲ਼ੇ ਵੱਡਾ ਬਲ਼ ਮਿਲ਼ਿਆ ਜਦੋ ਪਿੰਡ ਜਾਮਾਰਾਏ ਤੇ ਵੇਈਪੂਈਂ ਤੋਂ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਤੇ ਕਾਂਗਰਸ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫ਼ੜਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੇ ਇਹਨਾਂ ਪਰਿਵਾਰਾਂ ਦੀ ਪਾਰਟੀ ਵਿਚ ਸ਼ਮੂਲਿਅਤ ਕਰਵਾਈ ਤੇ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੀ ਜਨਤਾ ਹੁਣ ਆਮ ਆਦਮੀ ਪਾਰਟੀ ਤੇ ਕਾਂਗਰਸ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਨਾਲ਼ ਚੱਲਣਾ ਚਾਹੁੰਦੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤੀ ਵੱਲ ਵਧੇਗੀ ਤੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣਗੇ।
ਅਜੀਤ ਡੈਸਕ
17-11-2026