17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਸ਼ਾ ਕਰਦੇ 2 ਵਿਅਕਤੀ ਗ੍ਰਿਫ਼ਤਾਰ

ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਗਸ਼ਤ ਦੌਰਾਨ ਨਸ਼ੇ ਕਰਦੇ ਹੋਏ 2 ਵਿਅਤਕੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ, ਜਿਨ੍ਹਾਂ ਖਿਲਾਫ਼ ਥਾਣਾ ਖੇਮਕਰਨ ਵਿਖੇ ਐੱਨ. ਡੀ.

ਅਜੀਤ ਡੈਸਕ 18-11-2026
ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਗਸ਼ਤ ਦੌਰਾਨ ਨਸ਼ੇ ਕਰਦੇ ਹੋਏ 2 ਵਿਅਤਕੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ, ਜਿਨ੍ਹਾਂ ਖਿਲਾਫ਼ ਥਾਣਾ ਖੇਮਕਰਨ ਵਿਖੇ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਖੇਮਕਰਨ ਦੇ ਏ.ਐੇੱਸ.ਆਈ. ਜਗਦੀਸ਼ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਝਾੜੀਆਂ ਵਿਚ ਬੈਠੇ 2 ਵਿਅਕਤੀਆਂ ਵਰੁਣ ਪੁੱਤਰ ਮੰਗਾ ਸਿੰਘ ਵਾਸੀ ਵਾਰਡ ਨੰਬਰ 3 ਖੇਮਕਰਨ ਅਤੇ ਗੁਰਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਰਡ ਨੰਬਰ 1 ਖੇਮਕਰਨ ਨੂੰ ਦੇਖਿਆ ਜੋ ਕਿ ਨਸ਼ੇ ਦਾ ਸੇਵਨ ਕਰ ਰਹੇ ਸਨ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ ਹੋਈ, ਇਕ ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਹੈਨਰੀ ਨੋਵਾਕ ਕਤਲ ਕੇਸ : ਵਿਕਰਮ ਸਿੰਘ ਦਿਗਵਾ ਵਲੋਂ ਦੋਸ਼ੀ ਠਹਿਰਾਏ ਜਾਣ ਦੇ ਫ਼ੈਸਲੇ ਖ਼ਿਲਾਫ਼ ਅਪੀਲ ਅਦਾਲਤ ਨੇ ਪਹਿਲਾਂ... ਅਗਲੀ ਖ਼ਬਰ ਕੰਨ ਦੀ ਬਿਮਾਰੀ ਨੂੰ ਗੰਭੀਰਤਾ ਨਾਲ ਲੈਣ ਲੋਕ - ਡਾ. ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।