ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 21 ਵਿਅਕਤੀ ਗਿ੍ਫ਼ਤਾਰ - ਐੱਸ . ਐੱਸ . ਪੀ . ਲਾਂਬਾ
ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ 21 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.
ਐ
ਐੱਸ.ਐੱਸ.ਪੀ. ਸੁਰਿੰਦਰ ਲਾਂਬਾ
19-11-2026
ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ 21 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਐੱਚ.ਸੀ. ਸੁਖਰਾਜ ਸਿੰਘ ਨੇ ਪਿੰਡ ਮਾਣੋਚਾਹਲ ਤੋਂ ਅੰਮ੍ਰਿਤਾਲ ਸਿੰਘ ਪੁੱਤਰ ਲੇਟ ਬੇਅੰਤ ਸਿੰਘ ਵਾਸੀ ਜੌੜਾ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਐੱਸ.ਆਈ. ਗੁਰਮੁੱਖ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਪੱਖੋਪੁਰ ਤੋਂ ਜਰਮਨਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਰਾਣੀਵਲਾਹ, ਗੁਰਵਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪੱਖੋਪੁਰ, ਗੁਰਭੇਜ ਸਿੰਘ ਪੁੱਤਰ ਬਚਨ ਸਿੰਘ ਵਾਸੀ ਪੱਖੋਪੁਰ, ਸਤਿੰਦਰ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਪੱਖੋਪੁਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 8 ਗ੍ਰਾਮ ਹੈਰੋਇਨ, ਇਕ ਇਲੈਕਟ੍ਰੋਨਿਕ ਕੰਡਾ ਸਮੇਤ ਹੈਰੋਇਨ ਨਾਲ ਲਿਬੜੀਆਂ ਸਿਲਵਰ ਪੇਪਰ ਪੰਨੀਆਂ ਅਤੇ ਲਾਈਟਰ ਬਰਾਮਦ ਕੀਤੇ ਹਨ। ਇਸੇ ਤਰ੍ਰ੍ਹਾਂ ਥਾਣਾ ਭਿੱਖੀਵਿੰਡ ਦੇ ਐੱਸ.ਆਈ. ਹਰਮਨਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਜੋਧਬੀਰ ਸਿੰਘ ਉਰਫ ਜੋਧਾ ਪੁੱਤਰ ਕਸ਼ਮੀਰ ਸਿੰਘ ਵਾਸੀ ਬੈਂਕਾ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਬਿਕਰਮਜੀਤ ਸਿੰਘ ਨੇ ਪੀ.ਸੀ.ਏ. ਸਕੂਲ ਰੋਡ ਨੇੜੇ ਰੇਲਵੇ ਬਿਜਲੀ ਘਰ ਤਰਨ ਤਾਰਨ ਤੋਂ ਅਮਰਜੀਤ ਸਿੰਘ ਉਰਫ ਬੰਟੀ ਘੱਤੀ ਪੁੱਤਰ ਹਰਦੇਵ ਸਿੰਘ ਵਾਸੀ ਵਾਲਮੀਕਿ ਚੌਂਕ ਪਿੰਡ ਪੰਡੋਰੀ ਗੋਲਾ ਅਤੇ ਗੁਰਜੀਤ ਸਿੰਘ ਪੁੱਤਰ ਗਰਿਸ਼ ਸਿੰਘ ਵਾਸੀ ਪਿੰਡ ਜਲਾਲਾਬਾਦ ਵੈਰੋਂਵਾਲ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 4 ਗ੍ਰਾਮ ਹੈਰੋਇਨ ਅਤੇ 600 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ ਕੁਲਵਿੰਦਰਪਾਲ ਸਿੰਘ ਨੇ ਗਸ਼ਤ ਦੌਰਾਨ ਪਿੰਡ ਘਰਿਆਲਾ ਤੋਂ ਗਗਨਦੀਪ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਗੁਰਪ੍ਰੀਤ ਸਿੰਘ ਵਾਸੀਅਨ ਵਰਨਾਲਾ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਪਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਸਟੇਸ਼ਨ ਪੱਟੀ ਨਜ਼ਦੀਕ ਤੋਂ ਅਰਸ਼ਦੀਪ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਪਿੰਡ ਕੈਰੋਂ, ਸਮਸ਼ੇਰ ਸਿੰਘ ਪੁੱਤਰ ਰਾਜ ਸਿੰਘ ਵਾਸੀ ਪਿੰਡ ਭਾਈ ਲੱਧੂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 13 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਮੰਗਤ ਸਿੰਘ ਨੂੰ ਸੂਚਨਾ ਮਿਲੀ ਕਿ ਕੁਲਬੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਨੌਸ਼ਹਿਰਾ ਢਾਲਾ ਘਰ ਵਿਚ ਨਾਜਾਇਜ਼ ਸ਼ਰਾਬ ਕੱਢਣ ਦਾ ਧੰਦਾ ਕਰਦਾ ਹੈ ਤਾਂ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੇ ਛਾਪੇਮਾਰੀ ਦੌਰਾਨ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਕੈਨੀ ਪਲਾਸਟਿਕ ਜਿਸ ਵਿਚ 15 ਲੀਟਰ ਲਾਹਣ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਐੱਚ.ਸੀ. ਗੁਰਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਸਰਾਂ ਤਲਵੰਡੀ ਤੋਂ ਮਨਿੰਦਰ ਸਿੰਘ ਉਰਫ ਸੋਨੀ ਪੁੱਤਰ ਰਣਧੀਰ ਸਿੰਘ ਵਾਸੀ ਸਰਹਾਲੀ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 6 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂਥਾਣਾ ਝਬਾਲ ਦੇ ਐੱਸ.ਆਈ. ਮਨਪ੍ਰੀਤ ਕੌਰ ਨੇ ਸਮਸ਼ਾਨਘਾਟ ਗੱਗੋਬੂਹਾ ਤੋਂ ਨਸ਼ੇ ਦਾ ਸੇਵਨ ਕਰਦੇ ਕੁਲਬੀਰ ਸਿੰਘ ਪੁੱਤਰ ਹੀਰਾ ਸਿੰਘ, ਗੁਰਜੰਟ ਸਿੰਘ ਪੁੱਤਰ ਸੁਖਦੇਵ ਸਿੰਘ, ਅੰਮ੍ਰਿਤਪਾਲ ਸਿੰਘ ਵਾਸੀਆਨ ਪੱਧਰੀ ਕਲਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ 10 ਰੁਪਏ ਦਾ ਨੋਟ, ਸਿਲਵਰ ਪੇਪਰ ਪੰਨੀ ਅਤੇ ਲਾਈਟਰ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਕੰਵਲਜੀਤ ਸਿੰਘ ਨੇ ਗਸ਼ਤ ਦੌਰਾਨ ਸਮਸ਼ੇਰ ਸਿੰਘ ਉਰਫ ਸ਼ੇਰਾ ਪੁੱਤਰ ਬਲਜੀਤ ਸਿੰਘ, ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਪਾਲ ਸਿੰਘ ਵਾਸੀਅਨ ਪਿੱਦੀ ਨੂੰ ਰਸੂਲਪੁਰ ਦੀਆਂ ਮੜੀਆਂ ਵਿਚ ਨਸ਼ੇ ਦਾ ਸੇਵਨ ਕਰਦੇ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਲਾਈਟਰ, ਪੰਨੀ ਸਿਲਵਰ ਪੇਪਰ, 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਲਾਲ ਸਿੰਘ ਪੁੱਤਰ ਗੁਰਨਾਮ ਸਿੰਘ, ਅਵਤਾਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀਅਨ ਵਲਟੋਹਾ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਸਿਲਵਰ ਪੰਨੀ, 1 ਪਾਈਪ, 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ ਅਤੇ ਇਕ ਲਾਈਟਰ ਬਰਾਮਦ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।