19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਭਾਜਪਾ ਦੇ ਸੂਬਾ ਸਕੱਤਰ ਮੰਨਾ ਨੇ ਸੁਖਬੀਰ ਸਿੰਘ ਉਸਮਾ ਨੂੰ ਕੀਤਾ ਭਾਜਪਾ ਵਿਚ ਸ਼ਾਮਿਲ

ਮੀਆਂਵਿੰਡ, 18 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਦੇ ਇੰਚਾਰਜ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਆਏ ਦਿਨ ਵੱਖ-ਵੱਖ ਪਾਰਟੀਆਂ ਨਾਲ ਜੁੜੇ ਹੋਏ ਆਗੂ ਅਤੇ ਵਰਕਰ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ। ਇਸੇ ਲੜੀ ਤਹਿਤ ਸੁਖਬੀਰ ਸਿੰਘ ਉਸਮਾ ਆਪਣੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ।

ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਸੁਖਬੀਰ ਸਿੰਘ ਉਸਮਾ ਨੂੰ ਆਪਣੀ ਪਾਰਟੀ ਵਿਚ ਸ਼ਾਮਿਲ ਕਰਦੇ ਹੋਏ। ਤਸਵੀਰ: ਸੰਧੂ 19-11-2026
ਮੀਆਂਵਿੰਡ, 18 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਦੇ ਇੰਚਾਰਜ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਆਏ ਦਿਨ ਵੱਖ-ਵੱਖ ਪਾਰਟੀਆਂ ਨਾਲ ਜੁੜੇ ਹੋਏ ਆਗੂ ਅਤੇ ਵਰਕਰ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ। ਇਸੇ ਲੜੀ ਤਹਿਤ ਸੁਖਬੀਰ ਸਿੰਘ ਉਸਮਾ ਆਪਣੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ। ਪਿੰਡ ਮੀਆਂਵਿੰਡ ਪਹੁੰਚੇ ਉਸਮਾ ਨੇ ਕਿਹਾ ਕਿ ਮਨਜੀਤ ਸਿੰਘ ਮੰਨਾ ਇੱਕ ਅਜਿਹਾ ਲੀਡਰ ਹੈ, ਜੋ ਆਪਣੇ ਵਰਕਰ ਦੇ ਕੰਮ ਕਰਵਾਉਣ ਲਈ ਹਮੇਸ਼ਾਂ ਯਤਨਸ਼ੀਲ ਰਹਿੰਦੇ ਹਨ, ਜਿਸ ਕਰਕੇ ਉਹ ਮੰਨਾ ਦੇ ਕੰਮਾਂ ਨੂੰ ਦੇਖਦੇ ਹੋਏ ਉਨ੍ਹਾਂ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਾਮਿਲ ਹੋਏ ਹਨ। ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਭਾਜਪਾ ਇਕੋ ਇਕ ਅਜਿਹੀ ਪਾਰਟੀ ਹੈ, ਜੋ ਆਪਣੇ ਵਰਕਰ ਨੂੰ ਵੱਡਾ ਮਾਣ ਸਤਿਕਾਰ ਦਿੰਦੀ ਹੈ। ਇਸ ਮੌਕੇ ਮੰਨਾ ਵਲੋਂ ਸੁਖਬੀਰ ਸਿੰਘ ਉਸਮਾ ਨੂੰ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਸਾਬਕਾ ਚੇਅ. ਰਣਜੀਤ ਸਿੰਘ ਮੀਆਂਵਿੰਡ, ਜਿਲ੍ਹਾ ਪ੍ਰਧਾਨ ਕਿਸਾਨ ਮੋਰਚਾ ਗੁਲਜਿੰਦਰ ਸਿੰਘ, ਪੂਰਨ ਸਿੰਘ ਜਲਾਲ, ਸੁਖਦੇਵ ਸਿੰਘ ਰਜਧਾਨ, ਪਰਮਜੀਤ ਸਿੰਘ ਰਜਧਾਨ, ਪਿੰਦਰ ਦੌਲੋਨੰਗਲ, ਰਵੀ ਟਪਿਆਲਾ, ਜਸ ਭੋਰਛੀ, ਠੇਕੇਦਾਰ ਬਲਵਿੰਦਰ ਸਿੰਘ ਸਰਾਂ, ਡਿਪਟੀ ਬਦੇਸ਼ਾ, ਰਵੀ ਬਦੇਸ਼ਾ, ਜੱਜ ਬਦੇਸ਼ਾ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ ਤਲਵੰਡੀ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਦੇ ਇਕੱਠ ਨੇ ਪਰਗਟ ਸਿੰਘ ਨੂੰ ਕੀਤਾ ਬਾਗੋਬਾਗ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 21 ਵਿਅਕਤੀ ਗਿ੍ਫ਼ਤਾਰ - ਐੱਸ . ਐੱਸ . ਪੀ . ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।