ਫ੍ਰੀ ਆਯੁਰਵੈਦਿਕ ਨਸ਼ਾ ਛੁਡਾਊ ਕੈਂਪ 22 ਨੂੰ
ਤਰਨ ਤਾਰਨ, 18 ਨਵੰਬਰ (ਇਕਬਾਲ ਸਿੰਘ ਸੋਢੀ)—ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਨਵਾਂ ਜੀਵਨ ਦੇਣ ਲਈ ਯਤਨਸ਼ੀਲ ਬਾਬਾ ਦੀਪ ਸਿੰਘ ਜੀ ਆਯੂਰਵੈਦਿਕ ਦਵਾਖਾਨਾ ਚਲਾ ਰਹੇ ਬਾਬਾ ਦੀਪ ਸਿੰਘ ਜੀ ਲੋਕ ਭਲਾਈ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਸਪਾਰੀਵਿੰਡੀਆਂ ਵਲੋਂ ਫ੍ਰੀ ਆਯੂਰਵੈਦਿਕ ਨਸ਼ਾ ਛੁਡਾਓ ਤੇ ਸਰਵਾਈਕਲ ਦੇ ਮਰੀਜਾਂ ਲਈ ਮੁਫਤ ਆਯੂਰਵੈਦਿਕ ਕੈਂਪ ਗੁਰਦੁਆਰਾ ਸ਼ਹੀਦ ਸਿੰਘ ਜੀ ਬੇਰੀਆਂ ਵਾਲੇ ਨੌਰੰਗਾਬਾਦ ਵਿਖੇ 22 ਨਵੰਬਰ ਦਿਨ ਐਤਵਾਰ ਨੂੰ 12 ਵਜੇ ਤੋਂ ਸ਼ਾਮ 3 ਵਜੇ ਤੱਕ ਮੁੱਖ ਸੇਵਾਦਾਰ ਬਾਬਾ ਸੋਨਾ ਸਿੰਘ ਅਤੇ ਕਮੇਟੀ ਮੈਂਬਰ ਜਸਵਿੰਦਰ ਸਿੰਘ, ਸੰਤੋਖ ਸਿੰਘ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਪ੍ਰਧਾਨ ਸੁਖਵਿੰਦਰ ਸਿੰਘ ਨੇ ਲੋੜਵੰਦਾਂ ਨੂੰ ਅਪੀਲ ਕੀਤੀ ਕਿ ਉਹ ਲਗਾਏ ਜਾ ਰਹੇ ਕੈਂਪ ਦਾ ਲਾਭ ਉਠਾਉਣ।
ਅਜੀਤ ਡੈਸਕ
19-11-2026