19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸਰ੍ਹੋਂ ਦੀਆਂ ਬਿਮਾਰੀਆਂ ਸੰਬੰਧੀ ਲਗਾਇਆ ਸਿਖਲਾਈ ਕੈਂਪ

ਭਿੱਖੀਵਿੰਡ, 19 ਨਵੰਬਰ (ਬੌਬੀ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਵਲੋਂ ਪਿੰਡ ਭਾਈ ਲੱਧੂ ਵਿਖੇ ਸਰ੍ਹੋਂ ਦੀਆਂ ਬਿਮਾਰੀਆਂ ਸੰਬੰਧੀ ਸਿਖਲਾਈ ਕੈਂਪ ਲਗਾਇਆ ਗਿਆ। ਇਸ ਦੌਰਾਨ ਡਾ.

ਸਰ੍ਹੋਂ ਦੀਆਂ ਬਿਮਾਰੀਆਂ ਸੰਬੰਧੀ ਲਗਾਏ ਸਿਖਲਾਈ ਕੈਂਪ ਦਾ ਦ੍ਰਿਸ਼। ਤਸਵੀਰ: ਬੌਬੀ 20-11-2026
ਭਿੱਖੀਵਿੰਡ, 19 ਨਵੰਬਰ (ਬੌਬੀ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਵਲੋਂ ਪਿੰਡ ਭਾਈ ਲੱਧੂ ਵਿਖੇ ਸਰ੍ਹੋਂ ਦੀਆਂ ਬਿਮਾਰੀਆਂ ਸੰਬੰਧੀ ਸਿਖਲਾਈ ਕੈਂਪ ਲਗਾਇਆ ਗਿਆ। ਇਸ ਦੌਰਾਨ ਡਾ. ਪਰਮਿੰਦਰ ਕੌਰ ਸਹਿਜਪਾਲ, ਪ੍ਰਮੁੱਖ ਪਸਾਰ ਵਿਗਿਆਨੀ (ਪੌਦਾ ਰੋਗ) ਨੇ ਜ਼ਿਲ੍ਹੇ ਵਿਚ ਤੇਲ ਬੀਜ ਫ਼ਸਲਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਸਰ੍ਹੋਂ ਦੀ ਫ਼ਸਲ ਦੇ ਮੁੱਖ ਕੀੜੇ-ਮਕੌੜੇ ਅਤੇ ਬਿਮਾਰੀਆਂ ਦੇ ਲੱਛਣ, ਉਨ੍ਹਾਂ ਦੀ ਪਛਾਣ ਅਤੇ ਰੋਕਥਾਮ ਦੇ ਢੰਗਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਨੇ ਫ਼ਸਲਾਂ ਵਿਚ ਬਿਮਾਰੀਆਂ ਦੀ ਸ਼ੁਰੂਆਤੀ ਪਛਾਣ ਅਤੇ ਸਮੇਂ ਸਿਰ ਰੋਕਥਾਮ ਦੇ ਤਰੀਕੇ ਅਪਨਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਕਣਕ ਅਤੇ ਬਰਸੀਮ ਵਿਚ ਆਉਣ ਵਾਲੇ ਮੁੱਖ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਬਾਰੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਕਿਸਾਨਾਂ ਦੇ ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਸਵਾਲਾਂ ਦੇ ਜਵਾਬ ਦਿੱਤੇ ਗਏ ਅਤੇ ਉਨ੍ਹਾਂ ਨੂੰ ਖੇਤੀਬਾੜੀ ਸੰਬੰਧੀ ਤਕਨੀਕੀ ਜਾਣਕਾਰੀ ਅਤੇ ਸਲਾਹ ਲਈ ਪੀ.ਏ.ਯੂ. ਦੇ ਮਾਹਿਰਾਂ ਨਾਲ ਸੰਪਰਕ ਵਿਚ ਰਹਿਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦਾ ਵਫ਼ਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲਿਆ ਅਗਲੀ ਖ਼ਬਰ ਆਖਿਰ ਕਦੋਂ ਨਿਜ਼ਾਤ ਮਿਲੇਗੀ ? ਬਦਲਵੇਂ ਰਸਤਿਆਂ ਰਾਹੀਂ ਲਹਿਰੇ ਤੋਂ ਸੁਨਾਮ ਆਉਣਾ ਜਾਣਾ ਹੋਇਆ ਪਹਾੜ ਜਿੱਡਾ ਕੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।