19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦਾ ਵਫ਼ਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲਿਆ

ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)– ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦਾ ਵਫਦ ਗੁਰਪ੍ਰੀਤ ਕੌਰ ਸੂਬਾ ਸਕੱਤਰ ਦੀ ਅਗਵਾਈ ਹੇਠ ਮੁਲਾਜ਼ਮਾਂ ਦੀਆਂ ਮੰਗਾਂ ਸੁਣਨ ਵਾਲੀ ਸਬ ਕਮੇਟੀ ਜੋ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਚੇਅਰਮੈਨ ਦੀ ਅਗਵਾਈ ਹੇਠ ਬਣੀ ਕਮੇਟੀ ਨੂੰ ਮਿਲਿਆ। ਗੱਲਬਾਤ ਵਧੀਆ ਮਾਹੌਲ ਵਿਚ ਹੋਈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੰਗ ਪੱਤਰ ਸੌਂਪਦੇ ਹੋਏ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦਾ ਵਫ਼ਦ। ਅਜੀਤ ਤਸਵੀਰ 20-11-2026
ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)– ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦਾ ਵਫਦ ਗੁਰਪ੍ਰੀਤ ਕੌਰ ਸੂਬਾ ਸਕੱਤਰ ਦੀ ਅਗਵਾਈ ਹੇਠ ਮੁਲਾਜ਼ਮਾਂ ਦੀਆਂ ਮੰਗਾਂ ਸੁਣਨ ਵਾਲੀ ਸਬ ਕਮੇਟੀ ਜੋ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਚੇਅਰਮੈਨ ਦੀ ਅਗਵਾਈ ਹੇਠ ਬਣੀ ਕਮੇਟੀ ਨੂੰ ਮਿਲਿਆ। ਗੱਲਬਾਤ ਵਧੀਆ ਮਾਹੌਲ ਵਿਚ ਹੋਈ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਿਡ ਡੇ ਮੀਲ, ਆਸ਼ਾ ਵਰਕਰ, ਆਂਗਣਵਾੜੀ ਵਰਕਰਾਂ ਦੇ ਵੇਤਨ ਵਿਚ ਦੁਗਣਾ ਵਾਧਾ ਕਰਕੇ ਛੇਤੀ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਇਸਦੇ ਨਾਲ ਹੀ ਮਿਡ ਡੇ ਮੀਲ ਦੇ ਵਰਦੀਆਂ ਦੇ ਜਾਰੀ ਹੋਏ ਪੈਸੇ ਜਲਦ ਪਾ ਦਿੱਤੇ ਜਾਣਗੇ ਜਿੱਥੇ ਔਰਤਾਂ ਕੰਮ ਕਰ ਰਹੀਆਂ ਹਨ ਉਹਨਾਂ ਦੀ ਸੁਰੱਖਿਆ ਦਾ ਪ੍ਰਬੰਧ ਕੀਤਾ ਜਾਵੇਗਾ ਮਿਡ ਡੇ ਮੀਲ ਦੀ ਪਰਸੂਤਾ ਛੁੱਟੀ ਨੂੰ ਵੀ ਲਾਗੂ ਕੀਤਾ ਜਾਵੇਗਾ, ਦਰਜਾ ਚਾਰ ਕਰਮਚਾਰੀਆਂ ਜਿਨਾਂ ਨੇ ਸਟਾਫ ਨਰਸ ਦਾ ਕੋਰਸ ਕੀਤਾ ਹੈ ਉਨ੍ਹਾਂ ਦੀ ਪ੍ਰਮੋਸ਼ਨ ਜਲਦ ਕਰਨ ਦਾ ਯਕੀਨ ਦਿਵਾਇਆ। ਵਫਦ ਵਿਚ ਹੋਰਨਾਂ ਤੋਂ ਇਲਾਵਾ ਰਣਜੀਤ ਕੌਰ ਸੂਬਾ ਵਿੱਤ ਸਕੱਤਰ, ਲਖਵਿੰਦਰ ਕੌਰ ਤਰਨ ਤਾਰਨ, ਸ਼ਰਮੀਲਾ ਦੇਵੀ ਹੁਸ਼ਿਆਰਪੁਰ, ਆਂਗਣਵਾੜੀ ਵਰਕਰ ਯੂਨੀਅਨ ਦੇ ਆਗੂ ਆਸ਼ਾ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਰਾਣੋ ਖੇੜੀ, ਗਿੱਲ ਸੰਦੀਪ ਕੌਰ, ਰੁਪਿੰਦਰ ਕੌਰ, ਨਿਰਮਲ ਕੌਰ ਪ ਸ ਸ ਫ ਦੇ ਆਗੂ ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਸਭਰਾਂ ਦੀ ਲੋਕ ਮਿਲਣੀ ਮੌਕੇ ਚੇਅਰਮੈਨ ਹਰਮਨਦੀਪ ਸਿੰਘ ਮੈਣੀ ਵਲੋਂ ਮੁੱਖ ਮੰਤਰੀ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਸਰ੍ਹੋਂ ਦੀਆਂ ਬਿਮਾਰੀਆਂ ਸੰਬੰਧੀ ਲਗਾਇਆ ਸਿਖਲਾਈ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।