ਪ੍ਰਕਾਸ਼ ਪੁਰਬ ਮੌਕੇ, ਕੇਂਦਰ ਸਰਕਾਰ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਦੁਬਾਰਾ ਖੋਲ੍ਹਣਾ ਚਾਹੀਦਾ ਹੈ - ਵਿਧਾਇਕ ਧੁੰਨ
ਭਿੱਖੀਵਿੰਡ, 19 ਨਵੰਬਰ (ਬੌਬੀ)-ਖੇਮਕਰਨ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸਰਵਣ ਸਿੰਘ ਧੁੰਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਮੁੜ ਖੋਲ੍ਹਣ ਦੀ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਦਾ ਦਿਲੋਂ ਸਵਾਗਤ ਕੀਤਾ ਹੈ ਅਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦੀ ਨੁੰਮਾਇੰਦਗੀ ਕਰਦੀ ਇਹ ਮੰਗ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਸਮੁੱਚੇ ਗੁਰੂ ਨਾਨਕ ਨਾਮ ਲੇਵਾ ਭਾਈਚਾਰੇ ਦੀਆਂ ਭਾਵਨਾਵਾਂ ਦਾ ਮਜ਼ਬੂਤ ਪ੍ਰਗਟਾਵਾ ਹੈ।
ਵਿਧਾਇਕ ਸਰਵਣ ਸਿੰਘ ਧੁੰਨ
20-11-2026