ਝਬਾਲ, 19 ਨਵੰਬਰ (ਸੁਖਦੇਵ ਸਿੰਘ)– ਥਾਣਾ ਝਬਾਲ ਦੀ ਚਾਰਦੀਵਾਰੀ ਦੇ ਨਾਲ ਰੇਹੜੀ-ਫੜ੍ਹੀ ਵਾਲਿਆਂ ਅਤੇ ਦੁਕਾਨਦਾਰਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਥਾਣੇ ਦੀ ਕੰਧ ਦੇ ਨਾਲ ਰੱਖੇ ਗਏ ਖੋਖਿਆਂ ਅਤੇ ਹੋਰ ਆਰਜ਼ੀ ਕਬਜ਼ਿਆਂ ਨੂੰ ਜੇਸੀਬੀ ਮਸ਼ੀਨ ਦੀ ਮਦਦ ਨਾਲ ਹਟਾ ਦਿੱਤਾ ਗਿਆ। ਗੱਲਬਾਤ ਕਰਦਿਆਂ ਥਾਣਾ ਮੁਖੀ ਸਬ ਇੰਸਪੈਕਟਰ ਜੁਗਰਾਜ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ ਸੁਰਿੰਦਰ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਆਵਾਜਾਈ ਵਿੱਚ ਪੈ ਰਹੇ ਭਾਰੀ ਵਿਘਨ ਨੂੰ ਦੂਰ ਕਰਨ ਲਈ ਇਹ ਕਾਰਵਾਈ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਥਾਣੇ ਦੀ ਚਾਰਦੀਵਾਰੀ ਦੇ ਨਾਲ ਕੀਤੇ ਗਏ ਕਬਜ਼ਿਆਂ ਕਾਰਨ ਜਿੱਥੇ ਥਾਣੇ ਦੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਮੱਸਿਆ ਪੈਦਾ ਹੋ ਰਹੀ ਸੀ, ਉੱਥੇ ਆਉਣ-ਜਾਣ ਵਾਲੇ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਥਾਣੇ ਦੀ ਕੰਧ ਦੇ ਨਾਲ ਨਾਜਾਇਜ਼ ਕਬਜ਼ਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਅਤੇ ਆਲੇ-ਦੁਆਲੇ ਦੇ ਇਲਾਕੇ ਵਿਚ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣਾ ਪੁਲਿਸ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ। ਪੁਲਿਸ ਵਲੋਂ ਕੀਤੀ ਗਈ ਇਸ ਕਾਰਵਾਈ ਨਾਲ ਥਾਣੇ ਦੀ ਚਾਰਦੀਵਾਰੀ ਦੇ ਨਾਲ ਬਣੀ ਕਬਜ਼ਿਆਂ ਵਾਲੀ ਸਥਿਤੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਪੁਲਿਸ ਪ੍ਰਸ਼ਾਸਨ ਨੇ ਤਾੜਨਾ ਕਰਦਿਆਂ ਕਿਹਾ ਕਿ ਭਵਿੱਖ ਵਿਚ ਵੀ ਜੇਕਰ ਕਿਸੇ ਵੱਲੋਂ ਮੁੜ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਥਾਣਾ ਝਬਾਲ ਦੀ ਕੰਧ ਨਾਲ ਕੀਤੇ ਗਏ ਨਾਜਾਇਜ਼ ਕਬਜ਼ਿਆਂ ’ਤੇ ਪੁਲਿਸ ਦਾ ਚੱਲਿਆ ਪੀਲਾ ਪੰਜਾ
ਝਬਾਲ, 19 ਨਵੰਬਰ (ਸੁਖਦੇਵ ਸਿੰਘ)– ਥਾਣਾ ਝਬਾਲ ਦੀ ਚਾਰਦੀਵਾਰੀ ਦੇ ਨਾਲ ਰੇਹੜੀ-ਫੜ੍ਹੀ ਵਾਲਿਆਂ ਅਤੇ ਦੁਕਾਨਦਾਰਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਥਾਣੇ ਦੀ ਕੰਧ ਦੇ ਨਾਲ ਰੱਖੇ ਗਏ ਖੋਖਿਆਂ ਅਤੇ ਹੋਰ ਆਰਜ਼ੀ ਕਬਜ਼ਿਆਂ ਨੂੰ ਜੇਸੀਬੀ ਮਸ਼ੀਨ ਦੀ ਮਦਦ ਨਾਲ ਹਟਾ ਦਿੱਤਾ ਗਿਆ। ਗੱਲਬਾਤ ਕਰਦਿਆਂ ਥਾਣਾ ਮੁਖੀ ਸਬ ਇੰਸਪੈਕਟਰ ਜੁਗਰਾਜ ਸਿੰਘ ਨੇ ਦੱਸਿਆ ਕਿ ਐਸ.
ਅਜੀਤ ਡੈਸਕ
20-11-2026