ਹਥਿਆਰਾਂ ਨਾਲ ਲੈਸ ਹੋ ਕੇ ਵਿਅਕਤੀ ਨਾਲ ਕੀਤੀ ਕੁੱਟਮਾਰ
ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)– ਜ਼ਿਲ੍ਹਾ ਤਰਨ ਤਾਰਨ ਅਧੀਨ ਪੈਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਵਿਅਕਤੀ ਨਾਲ ਕੁੱਟਮਾਰ ਕਰਨ ਅਤੇ ਦੁਕਾਨ ਦੀ ਭੰਨਤੋੜ ਕਰਨ ਦੇ ਮਾਮਲੇ ਵਿਚ 3 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਸਰਾਏ ਅਮਾਨਤ ਖਾਂ ਵਿਖੇ ਬਗੀਚਾ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਲਹੀਆ ਨੇ ਸ਼ਿਕਾਇਤ ਦਰਜ ਕਰਵਾਈ ਕਿ 13 ਨਵੰਬਰ ਨੂੰ ਹਰਜਿੰਦਰ ਸਿੰਘ ਉਰਫ ਹੀਰਾ ਪੁੱਤਰ ਮੁਖਤਾਰ ਸਿੰਘ, ਬਲਵਿੰਦਰ ਸਿੰਘ ਉਰਫ ਬੂਟਾ ਸਿੰਘ ਪੁੱਤਰ ਮੁਖਤਾਰ ਸਿੰਘ, ਹਰਮਨਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀਅਨ ਲਹੀਆ ਨੇ ਉਸ ਦੀ ਦੁਕਾਨ ਵਿਚ ਆ ਕੇ ਲੜਾਈ ਝਗੜਾ ਕੀਤਾ ਅਤੇ ਹਰਜੀਤ ਸਿੰਘ ਨੇ ਉਸ ਉਪਰ ਕ੍ਰਿਪਾਨ ਦਾ ਵਾਰ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤੇ ਅਤੇ ਮੌਕੇ ਤੋਂ ਹਥਿਆਰਾਂ ਸਮੇਤ ਫ਼ਰਾਰ ਹੋ ਗਏ।
ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)– ਜ਼ਿਲ੍ਹਾ ਤਰਨ ਤਾਰਨ ਅਧੀਨ ਪੈਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਵਿਅਕਤੀ ਨਾਲ ਕੁੱਟਮਾਰ ਕਰਨ ਅਤੇ ਦੁਕਾਨ ਦੀ ਭੰਨਤੋੜ ਕਰਨ ਦੇ ਮਾਮਲੇ ਵਿਚ 3 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਸਰਾਏ ਅਮਾਨਤ ਖਾਂ ਵਿਖੇ ਬਗੀਚਾ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਲਹੀਆ ਨੇ ਸ਼ਿਕਾਇਤ ਦਰਜ ਕਰਵਾਈ ਕਿ 13 ਨਵੰਬਰ ਨੂੰ ਹਰਜਿੰਦਰ ਸਿੰਘ ਉਰਫ ਹੀਰਾ ਪੁੱਤਰ ਮੁਖਤਾਰ ਸਿੰਘ, ਬਲਵਿੰਦਰ ਸਿੰਘ ਉਰਫ ਬੂਟਾ ਸਿੰਘ ਪੁੱਤਰ ਮੁਖਤਾਰ ਸਿੰਘ, ਹਰਮਨਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀਅਨ ਲਹੀਆ ਨੇ ਉਸ ਦੀ ਦੁਕਾਨ ਵਿਚ ਆ ਕੇ ਲੜਾਈ ਝਗੜਾ ਕੀਤਾ ਅਤੇ ਹਰਜੀਤ ਸਿੰਘ ਨੇ ਉਸ ਉਪਰ ਕ੍ਰਿਪਾਨ ਦਾ ਵਾਰ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤੇ ਅਤੇ ਮੌਕੇ ਤੋਂ ਹਥਿਆਰਾਂ ਸਮੇਤ ਫ਼ਰਾਰ ਹੋ ਗਏ। ਉਹ ਇਲਾਜ ਲਈ ਸਰਕਾਰੀ ਹਸਪਤਾਲ ਕਸੇਲ ਵਿਖੇ ਦਾਖਲ ਰਿਹਾ। ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਵੰਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।