20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਬੀਬੀ ਜਗੀਰ ਕੌਰ ਦੇ ਵਾਪਸ ਸ਼੍ਰੋਮਣੀ ਅਕਾਲੀ ਦਲ ਵਿਚ ਆਉਣ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ - ਰੁਪਿੰਦਰ ਕੌਰ ਬ੍ਰਹਮਪੁਰਾ

ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਵਾਪਿਸ ਆਉਣ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ। ਪਹਿਲਾਂ ਵੀ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੁੰਦਿਆਂ ਜੋ ਕਾਰਜ ਕੀਤੇ, ਉਸ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ ਅਤੇ ਅਕਾਲੀ ਦਲ ਨੂੰ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਬੀਬੀ ਜਗੀਰ ਕੌਰ ਦੀ ਵਾਪਸੀ ਦਾ ਵੱਡਾ ਫਾਇਦਾ ਮਿਲੇਗਾ।

ਅਜੀਤ ਡੈਸਕ 20-11-2026
ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਵਾਪਿਸ ਆਉਣ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ। ਪਹਿਲਾਂ ਵੀ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੁੰਦਿਆਂ ਜੋ ਕਾਰਜ ਕੀਤੇ, ਉਸ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ ਅਤੇ ਅਕਾਲੀ ਦਲ ਨੂੰ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਬੀਬੀ ਜਗੀਰ ਕੌਰ ਦੀ ਵਾਪਸੀ ਦਾ ਵੱਡਾ ਫਾਇਦਾ ਮਿਲੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਇਸਤਰੀ ਵਿੰਗ ਦੀ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਐਸੀ ਪਾਰਟੀ ਹੈ, ਜੋ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੀ ਆ ਰਹੀ ਹੈ। ਪੰਜਾਬ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ, ਪਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ। ਇਨ੍ਹਾਂ ਦੋਵਾਂ ਪਾਰਟੀਆਂ ਦੇ ਰਾਜਾਂ ਦੌਰਾਨ ਦਿੱਲੀ ਤੋਂ ਆਏ ਇਨ੍ਹਾਂ ਦੇ ਆਗੂਆਂ ਨੇ ਪੰਜਾਬ ਦੇ ਖਜਾਨੇ ਦੀ ਵੱਡੀ ਲੁੱਟ ਖਸੁੱਟ ਕੀਤੀ, ਪਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸਰਕਾਰੀ ਪੈਸੇ ਨੂੰ ਲੋਕਾਂ ਦੀਆਂ ਭਲਾਈ ਸਕੀਮਾਂ ਲਈ ਵਰਤਿਆ ਗਿਆ। ਉਨ੍ਹਾਂ ਕਿਹਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਫ਼ਤਵਾ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਦੇ ਅਕਾਲੀ ਦਲ ਬਾਦਲ ਵਿਚ ਵਾਪਸ ਆਉਣ ਵਿਚ ਮਹਿਲਾਵਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ। ਜਲਦੀ ਹੀ ਬੀਬੀ ਜਗੀਰ ਕੌਰ ਨੂੰ ਹਲਕੇ ਵਿਚ ਬੁਲਾ ਕੇ ਸਨਮਾਨਿਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਨੂੰ ਪਿੰਡਾਂ ਵਿਚ ਮਿਲ ਰਿਹਾ ਭਰਵਾਂ ਹੁੰਗਾਰਾ - ਰਾਜਵਿੰਦਰ ਸਿੰਘ ਅਗਲੀ ਖ਼ਬਰ ਦਇਆ ਸਿੰਘ ਠੱਠਗੜ੍ਹ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।