ਗੁਰਬਾਣੀ ਕੰਠ ਮੁਕਾਬਲੇ ’ਚ ਬੀਬੀ ਰਜਨੀ ਸਕੂਲ ਪੱਟੀ ਦੀ ਵਿਦਿਆਰਥਣ ਕਵਲਜੀਤ ਕੌਰ ਨੇ ਹਾਸਿਲ ਕੀਤਾ ਦੂਜਾ ਸਥਾਨ
ਪੱਟੀ, 19 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਚਲਾਈ ਜਾ ਰਹੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੀ ਵਿਦਿਆਰਥਣ ਕਵਲਜੀਤ ਕੌਰ ਨੇ ਗੁਰਬਾਣੀ ਕੰਠ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਜੀ.
ਪੱਟੀ, 19 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਚਲਾਈ ਜਾ ਰਹੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੀ ਵਿਦਿਆਰਥਣ ਕਵਲਜੀਤ ਕੌਰ ਨੇ ਗੁਰਬਾਣੀ ਕੰਠ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਜੀ. ਐੱਸ. ਆਟੋਮੋਬਾਈਲਜ਼ ਜੰਡਿਆਲਾ ਰੋਡ ਬੰਡਾਲਾ ਵਿਖੇ ਕਰਵਾਏ ਗਏ। ਇਸ ਮੁਕਾਬਲੇ ਵਿਚ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਕਵਲਜੀਤ ਕੌਰ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਇਨਾਮ ਵਜੋਂ ਇਲੈਕਟ੍ਰਿਕ ਸਕੂਟਰ ਜਿੱਤਿਆ। ਵਿਦਿਆਰਥਣ ਦੀ ਇਸ ਧਾਰਮਿਕ ਅਤੇ ਵਿੱਦਿਅਕ ਪ੍ਰਾਪਤੀ ’ਤੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਮੁੱਚੀ ਟੀਮ ਵਲੋਂ ਕਵਲਜੀਤ ਕੌਰ ਨੂੰ 7200 ਰੁਪਏ ਦੀ ਨਗਦ ਰਾਸ਼ੀ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਵਿਦਿਆਰਥਣ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਗੁਰਬਾਣੀ ਅਤੇ ਗੁਰਮਤਿ ਸਿੱਖਿਆ ਨਾਲ ਜੁੜਨਾ ਸਿੱਖ ਨੌਜਵਾਨ ਪੀੜ੍ਹੀ ਲਈ ਬੇਹੱਦ ਜ਼ਰੂਰੀ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪ੍ਰਭਜੀਤ ਸਿੰਘ ਨੇ ਵਿਦਿਆਰਥਣ ਕਵਲਜੀਤ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਆਧੁਨਿਕ ਵਿੱਦਿਆ ਦੇ ਨਾਲ-ਨਾਲ ਧਾਰਮਿਕ, ਨੈਤਿਕ ਅਤੇ ਗੁਰਮਤਿ ਸਿੱਖਿਆ ਪ੍ਰਦਾਨ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਸਮਾਗਮ ਵਿਚ ਸ਼ਾਮਿਲ ਹੋਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਬੀਬੀ ਹਰਜਿੰਦਰ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੇਵਾਮੁਕਤ ਪ੍ਰਿੰਸੀਪਲ ਸੁੱਖਾ ਸਿੰਘ, ਸੇਵਾਮੁਕਤ ਪੀ.ਸੀ.ਐੱਸ. ਅਧਿਕਾਰੀ ਰਣਜੀਤ ਸਿੰਘ, ਸੇਵਾਮੁਕਤ ਪ੍ਰਿੰਸੀਪਲ ਸਤਿੰਦਰਪਾਲ ਸਿੰਘ, ਗੁਰਨਿਸ਼ਾਨ ਸਿੰਘ ਹਾਲੈਂਡ ਵਾਲੇ, ਗੁਰਚਰਨ ਸਿੰਘ ਚੰਨ ਠੇਕੇਦਾਰ, ਜਗਤਾਰ ਸਿੰਘ ਪੇਂਟਰ, ਪ੍ਰਿੰਸੀਪਲ ਪ੍ਰਭਜੀਤ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ ਮੌਜੂਦ ਸੀ ।