22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਮੂਰਤੀਆਂ ਖੰਡਿਤ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਗੈਂਗਸਟਰ ਗੁਰਵਿੰਦਰ ਸਿੰਘ ਅਫ਼ਰੀਦੀ ਦਾ ਚਾਰ ਦਿਨ ਦਾ ਲਿਆ ਪੁਲਿਸ ਰਿਮਾਂਡ

ਤਰਨ ਤਾਰਨ, 22 ਨਵੰਬਰ (ਹਰਿੰਦਰ ਸਿੰਘ)— ਸਰਪੰਚ ਰਾਜਵਿੰਦਰ ਸਿੰਘ ਰਾਜ ਤਲਵੰਡੀ ਦੇ ਮਾਮਲੇ ਵਿਚ ਇਥੋਪੀਆ ਤੋਂ ਡਿਪੋਟ ਕਰਕੇ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਗੁਰਵਿੰਦਰ ਸਿੰਘ ਅਫਰੀਦੀ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਪੱਟੀ ਦੇ ਡਿਊਟੀ ਮੈਜਿਸਟ੍ਰੇਟ ਜਗਜੀਤ ਸਿੰਘ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਵਲੋਂ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜਣ ਦੇ ਸੁਣਾਏ ਹੁਕਮ ਤੋਂ ਬਾਅਦ ਥਾਣਾ ਸਦਰ ਪੱਟੀ ਦੀ ਪੁਲਿਸ ਨੇ 2022 ਵਿਚ ਦਰਜ ਕੀਤੇ ਗਏ ਪ੍ਰਭੂ ਯਿਸੂ ਮਸੀਹ ਅਤੇ ਮਾਂ ਮਰੀਅਮ ਦੀਆਂ ਮੂਰਤੀਆਂ ਖੰਡਿਤ ਕਰਨ ਦੇ ਮਾਮਲੇ ਵਿਚ ਅਫਰੀਦੀ ਦੀ ਗ੍ਰਿਫ਼ਤਾਰੀ ਪਾ ਕੇ ਅਦਾਲਤ ਪਾਸੋਂ ਚਾਰ ਦਿਨ ਦਾ ਰਿਮਾਂਡ ਹਾਸਲ ਕੀਤਾ।

ਐਡਵੋਕੇਟ ਅੰਮ੍ਰਿਤਪਾਲ ਸਿੰਘ ਬੁੱਟਰ ਅਤੇ ਐਡ. ਸਿਕੰਦਰ ਸਿੰਘ ਸੰਧੂ ਜਾਣਕਾਰੀ ਦੇਣ ਸਮੇਂ। 23-11-2026
ਤਰਨ ਤਾਰਨ, 22 ਨਵੰਬਰ (ਹਰਿੰਦਰ ਸਿੰਘ)— ਸਰਪੰਚ ਰਾਜਵਿੰਦਰ ਸਿੰਘ ਰਾਜ ਤਲਵੰਡੀ ਦੇ ਮਾਮਲੇ ਵਿਚ ਇਥੋਪੀਆ ਤੋਂ ਡਿਪੋਟ ਕਰਕੇ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਗੁਰਵਿੰਦਰ ਸਿੰਘ ਅਫਰੀਦੀ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਪੱਟੀ ਦੇ ਡਿਊਟੀ ਮੈਜਿਸਟ੍ਰੇਟ ਜਗਜੀਤ ਸਿੰਘ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਵਲੋਂ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜਣ ਦੇ ਸੁਣਾਏ ਹੁਕਮ ਤੋਂ ਬਾਅਦ ਥਾਣਾ ਸਦਰ ਪੱਟੀ ਦੀ ਪੁਲਿਸ ਨੇ 2022 ਵਿਚ ਦਰਜ ਕੀਤੇ ਗਏ ਪ੍ਰਭੂ ਯਿਸੂ ਮਸੀਹ ਅਤੇ ਮਾਂ ਮਰੀਅਮ ਦੀਆਂ ਮੂਰਤੀਆਂ ਖੰਡਿਤ ਕਰਨ ਦੇ ਮਾਮਲੇ ਵਿਚ ਅਫਰੀਦੀ ਦੀ ਗ੍ਰਿਫ਼ਤਾਰੀ ਪਾ ਕੇ ਅਦਾਲਤ ਪਾਸੋਂ ਚਾਰ ਦਿਨ ਦਾ ਰਿਮਾਂਡ ਹਾਸਲ ਕੀਤਾ। ਇਸ ਸੰਬੰਧ ਵਿਚ ਜਾਦਕਾਰੀ ਦਿੰਦਿਆਂ ਐਡਵੋਕੇਟ ਅੰਮ੍ਰਿਤਪਾਲ ਸਿੰਘ ਬੁੱਟਰ ਅਤੇ ਐਡਵੋਕੇਟ ਸਿਕੰਦਰ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ਸਰਪੰਚ ਰਾਜਵਿੰਦਰ ਸਿੰਘ ਤਲਵੰਡੀ ਦੇ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਪਹਿਲਾਂ ਗੁਰਵਿੰਦਰ ਸਿੰਘ ਅਫਰੀਦੀ ਦਾ ਨੌ ਦਿਨ ਅਤੇ ਫਿਰ ਪੰਜ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ। ਐਤਵਾਰ ਨੂੰ ਅਫਰੀਦੀ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਡਿਊਟੀ ਮੈਜਿਸਟ੍ਰੇਟ ਜਗਜੀਤ ਸਿੰਘ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਨੇ ਉਸ ਨੂੰ ਇਸ ਮਾਮਲੇ ਵਿਚ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਥਾਣਾ ਪੱਟੀ ਦੀ ਪੁਲਿਸ ਨੇ 31 ਅਗਸਤ 2022 ਨੂੰ ਪਿੰਡ ਠੱਕਰਪੁਰਾ ਵਿਖੇ ਚਰਚ ਵਿਚ ਪ੍ਰਭੂ ਯਿਸੂ ਮਸੀਹ ਅਤੇ ਮਾਂ ਮਰੀਅਮ ਦੀਆਂ ਮੂਰਤੀਆਂ ਤੋੜਨ ਦੇ ਮਾਮਲੇ ਵਿਚ ਦਰਜ ਹੋਏ ਇਕ ਕੇਸ ਵਿਚ ਗੁਰਵਿੰਦਰ ਸਿੰਘ ਅਫਰੀਦੀ ਨੂੰ ਨਾਮਜ਼ਦ ਕੀਤਾ ਗਿਆ ਸੀ। ਪੁਲਿਸ ਅਨੁਸਾਰ ਇਸ ਮਾਮਲੇ ਵਿਚ ਜਸਵਿੰਦਰ ਸਿੰਘ ਉਰਫ ਮੁਣਸ਼ੀ ਪੁੱਤਰ ਬਲਵਿੰਦਰ ਸਿੰਘ ਵਾਸੀ ਤਲਵੰਡੀ ਸੋਭਾ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਨੇ ਇੰਕਸਾਫ ਕੀਤਾ ਸੀ ਕਿ ਮੈਂ ਅਤੇ ਗੁਰਵਿੰਦਰ ਸਿੰਘ ਅਫਰੀਦੀ ਪਿੰਡ ਠੱਕਰਪੁਰਾ ਚਰਚ ਵਿਚ ਲੱਗੀਆਂ ਮੂਰਤੀਆਂ ਦੇ ਕੁਹਾੜੀ ਨਾਲ ਸਿਰ ਵੱਢ ਕੇ ਲੈ ਗਏ ਸਾਂ। ਇਸ ਮਾਮਲੇ ਵਿਚ ਪੁਲਿਸ ਨੇ ਅਦਾਲਤ ਪਾਸੋਂ 14 ਦਿਨ ਦਾ ਰਿਮਾਂਡ ਮੰਗਿਆ। ਅਫਰੀਦੀ ਦੇ ਵਕੀਲਾਂ ਅੰਮ੍ਰਿਤਪਾਲ ਸਿੰਘ ਬੁੱਟਰ ਅਤੇ ਸਿਕੰਦਰ ਸਿੰਘ ਸੰਧੂ ਵਲੋਂ ਇਸ ਦਾ ਵਿਰੋਧ ਕਰਨ ’ਤੇ ਅਦਾਲਤ ਵਲੋਂ ਸਿਰਫ ਚਾਰ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਸੁਖਰਾਜ ਸਿੰਘ ਗੋਰੀ ਨੂੰ ਕਤਲ ਕਰਨ ਅਤੇ ਤਿੰਨ ਨੌਜਵਾਨਾਂ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਤਿੰਨ ਹਮਲਾਵਰ ਗ੍ਰਿਫ਼ਤਾਰ ਅਗਲੀ ਖ਼ਬਰ ਈਰਾਨ ’ਚ ਸੱਤਾ ਤਬਦੀਲੀ ’ਤੇ ਟਰੰਪ ਦਾ ਯੂ-ਟਰਨ, ਤਹਿਰਾਨ ਨਾਲ ਸਥਾਈ ਸਮਝੌਤੇ ਨੂੰ ਦੱਸਿਆ ਟੀਚਾ, ਕਿਹਾ- ਸੱਤਾ ਤਬਦੀਲੀ ਹੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।