23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਅਮੋਲਕ ਸਿੰਘ ਕਾਹਲੋਂ ਤਰਨ ਤਾਰਨ ਸਬ ਡਵੀਜ਼ਨ ਦੇ ਨਵੇਂ ਡੀ.ਐਸ.ਪੀ. ਨਿਯੁਕਤ ਨਸ਼ੇ ਅਤੇ ਗੈਂਗਸਟਰਵਾਦ ’ਤੇ ਕਾਬੂ ਪਾ ਕੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਿਆ ਜਾਵੇਗਾ - ਡੀ.ਐਸ.ਪੀ. ਅਮੋਲਕ ਸਿੰਘ

ਤਰਨ ਤਾਰਨ, 22 ਨਵੰਬਰ (ਹਰਿੰਦਰ ਸਿੰਘ)—ਤਰਨ ਤਾਰਨ ਜ਼ਿਲ੍ਹੇ ਦੇ ਕਈ ਥਾਣਿਆਂ ਵਿਚ ਬਤੌਰ ਥਾਣਾ ਮੁਖੀਆਂ ਵਜੋਂ ਸੇਵਾਵਾਂ ਨਿਭਾਅ ਚੁੱਕੇ ਅਮੋਲਕ ਸਿੰਘ ਕਾਹਲੋਂ ਨੂੰ ਤਰਨ ਤਾਰਨ ਸਬ ਡਵੀਜ਼ਨ ਦਾ ਨਵਾਂ ਡੀ. ਐਸ.

ਡੀ.ਐਸ.ਪੀ. ਅਮੋਲਕ ਸਿੰਘ ਕਾਹਲੋਂ 23-11-2026
ਤਰਨ ਤਾਰਨ, 22 ਨਵੰਬਰ (ਹਰਿੰਦਰ ਸਿੰਘ)—ਤਰਨ ਤਾਰਨ ਜ਼ਿਲ੍ਹੇ ਦੇ ਕਈ ਥਾਣਿਆਂ ਵਿਚ ਬਤੌਰ ਥਾਣਾ ਮੁਖੀਆਂ ਵਜੋਂ ਸੇਵਾਵਾਂ ਨਿਭਾਅ ਚੁੱਕੇ ਅਮੋਲਕ ਸਿੰਘ ਕਾਹਲੋਂ ਨੂੰ ਤਰਨ ਤਾਰਨ ਸਬ ਡਵੀਜ਼ਨ ਦਾ ਨਵਾਂ ਡੀ.ਐਸ.ਪੀ. ਨਿਯੁਕਤ ਕੀਤਾ ਗਿਆ ਹੈ। ਜਦਕਿ ਇਥੇ ਤਾਇਨਾਤ ਪਹਿਲੇ ਡੀ.ਐਸ.ਪੀ. ਸੁਖਬੀਰ ਸਿੰਘ ਨੂੰ ਜੰਡਿਆਲਾ ਗੁਰੂ ਦਾ ਡੀ.ਐਸ.ਪੀ. ਨਿਯੁਕਤ ਕੀਤਾ ਗਿਆ ਹੈ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਤਰਨ ਤਾਰਨ ਦੇ ਨਵ ਨਿਯੁਕਤ ਡੀ.ਐਸ.ਪੀ. ਅਮੋਲਕ ਸਿੰਘ ਕਾਹਲੋਂ ਨੇ ਕਿਹਾ ਕਿ ਪਹਿਲੇ ਡੀ.ਐਸ.ਪੀ. ਸੁਖਬੀਰ ਸਿੰਘ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਇਥੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਬੂ ਵਿਚ ਰੱਖਿਆ ਗਿਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਵੀ ਪਹਿਲਕਦਮੀ ਇਹ ਰਹੇਗੀ ਕਿ ਉਨ੍ਹਾਂ ਦੇ ਸਬ ਡਵੀਜ਼ਨ ਵਿਚ ਅਮਨ ਕਾਨੂੰਨ ਦੀ ਸਥਿਤੀ ਹਰ ਸਮੇਂ ਕਾਇਮ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਅਤੇ ਐਸ.ਐਸ.ਪੀ. ਸੁਰਿੰਦਰ ਲਾਂਬਾ ਦੀਆਂ ਹਦਾਇਤਾਂ ਅਨੁਸਾਰ ਤਰਨ ਤਾਰਨ ਵਿਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਉਪਰ ਪੂਰੀ ਤਰ੍ਹਾਂ ਨਕੇਲ ਕੱਸੀ ਜਾਵੇਗੀ। ਕਿਸੇ ਵੀ ਨਸ਼ਾ ਤਸਕਰ ਜਾਂ ਗੈਂਗਸਟਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ ਸ਼ਾਂਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ। ਅਮਨ ਕਾਨੂੰਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਫੜ੍ਹ ਕੇ ਜੇਲ੍ਹਾਂ ਵਿਚ ਡੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਨੂੰ ਕਾਇਮ ਰੱਖਣ ਅਤੇ ਨਸ਼ੇ ਨੂੰ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਇਸ ਕਰਕੇ ਇਨ੍ਹਾਂ ਅਲਾਮਤਾਂ ਤੋਂ ਛੁਟਕਾਰਾ ਪਾਉਣ ਲਈ ਸਭ ਨੂੰ ਪੁਲਿਸ ਦਾ ਸਾਥ ਦੇਣਾ ਚਾਹੀਦਾ ਹੈ।
ਪਿਛਲੀ ਖ਼ਬਰ ਜ਼ਮੀਨੀ ਝਗੜੇ ਦੌਰਾਨ ਘਰ ਵਿਚ ਦਾਖ਼ਲ ਹੋ ਕੇ ਕੀਤੀ ਕੁੱਟਮਾਰ ਅਗਲੀ ਖ਼ਬਰ ਸੁਖਰਾਜ ਸਿੰਘ ਗੋਰੀ ਨੂੰ ਕਤਲ ਕਰਨ ਅਤੇ ਤਿੰਨ ਨੌਜਵਾਨਾਂ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਤਿੰਨ ਹਮਲਾਵਰ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।