22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਵਿਆਹ ਸਮਾਗਮ ਦੌਰਾਨ ਚੱਲੀ ਗੋਲੀ ਨਾਲ ਡੀ.ਜੇ. ਸੰਚਾਲਕ ਗੰਭੀਰ ਜ਼ਖ਼ਮੀ ਘਟਨਾ ਤੋਂ ਬਾਅਦ ਪਿੰਡ ਵਿਚ ਦਹਿਸ਼ਤ ਦਾ ਮਾਹੌਲ

ਝਬਾਲ, 22 ਨਵੰਬਰ (ਸੁਖਦੇਵ ਸਿੰਘ)-ਥਾਣਾ ਝਬਾਲ ਅਧੀਨ ਆਉਂਦੇ ਪਿੰਡ ਖੈਰਦੀ ਵਿਖੇ ਇਕ ਵਿਆਹ ਸਮਾਗਮ ਦੌਰਾਨ ਮਾਮੂਲੀ ਤਕਰਾਰ ਤੋਂ ਬਾਅਦ ਚੱਲੀ ਗੋਲੀ ਨਾਲ ਡੀ. ਜੇ.

ਅਜੀਤ ਡੈਸਕ 23-11-2026
ਝਬਾਲ, 22 ਨਵੰਬਰ (ਸੁਖਦੇਵ ਸਿੰਘ)-ਥਾਣਾ ਝਬਾਲ ਅਧੀਨ ਆਉਂਦੇ ਪਿੰਡ ਖੈਰਦੀ ਵਿਖੇ ਇਕ ਵਿਆਹ ਸਮਾਗਮ ਦੌਰਾਨ ਮਾਮੂਲੀ ਤਕਰਾਰ ਤੋਂ ਬਾਅਦ ਚੱਲੀ ਗੋਲੀ ਨਾਲ ਡੀ.ਜੇ. ਚਲਾ ਰਿਹਾ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਸ ਘਟਨਾ ਕਾਰਨ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਸਮੇਂ ਮਾਤਮ ਅਤੇ ਦਹਿਸ਼ਤ ਵਿਚ ਬਦਲ ਗਈਆਂ, ਜਦੋਂ ਅਚਾਨਕ ਗੋਲੀ ਚੱਲਣ ਦੀ ਆਵਾਜ਼ ਨਾਲ ਸਮਾਗਮ ਵਿਚ ਹਫ਼ੜਾ-ਦਫ਼ੜੀ ਮਚ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਖੈਰਦੀ ਵਿਖੇ ਗੋਰਾ ਸਿੰਘ ਪੁੱਤਰ ਬਲਵਿੰਦਰ ਸਿੰਘ ਦੇ ਘਰ ਵਿਆਹ ਸਮਾਗਮ ਚੱਲ ਰਿਹਾ ਸੀ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਮੌਜੂਦ ਵਿਅਕਤੀਆਂ ਵਿਚਕਾਰ ਮਾਮੂਲੀ ਤਕਰਾਰ ਹੋ ਗਿਆ। ਜਿਸ ਨੇ ਕੁਝ ਹੀ ਸਮੇਂ ਵਿਚ ਗੰਭੀਰ ਰੂਪ ਧਾਰ ਲਿਆ। ਇਸੇ ਦੌਰਾਨ ਚੱਲੀ ਗੋਲੀ ਡੀ.ਜੇ. ਦਾ ਕੰਮ ਕਰ ਰਹੇ ਅਵਤਾਰ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਸਾਘਣਾ ਨੂੰ ਲੱਗ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।ਘਟਨਾ ਵਾਪਰਨ ਤੋਂ ਬਾਅਦ ਸਮਾਗਮ ਵਿੱਚ ਮੌਜੂਦ ਲੋਕਾਂ ਵਿਚ ਘਬਰਾਹਟ ਫੈਲ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਝਬਾਲ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮਾਮਲੇ ਸੰਬੰਧੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ। ਪੁਲਿਸ ਵਲੋਂ ਘਟਨਾ ਦੇ ਕਾਰਨਾਂ ਅਤੇ ਗੋਲੀ ਚੱਲਣ ਦੀਆਂ ਹਾਲਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਇਕ ਵਾਰ ਫਿਰ ਵਿਆਹ ਸਮਾਗਮਾਂ ਦੌਰਾਨ ਹਥਿਆਰਾਂ ਦੀ ਵਰਤੋਂ ਅਤੇ ਮਾਮੂਲੀ ਤਕਰਾਰਾਂ ਵਿਚ ਹਿੰਸਕ ਰੂਪ ਧਾਰਨ ਕਰਨ ਵਾਲੀਆਂ ਘਟਨਾਵਾਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਪਿਛਲੀ ਖ਼ਬਰ 30 ਨਵੰਬਰ ਤੱਕ ਆਪਣੀ ਆਨਲਾਈਨ ਸਵੈ-ਗਣਨਾ ਜ਼ਰੂਰ ਮੁਕੰਮਲ ਕਰਨ ਜ਼ਿਲ੍ਹਾ ਵਾਸੀ - ਡੀ.ਸੀ. ਅਗਲੀ ਖ਼ਬਰ ਪਿੰਡ ਪੱਖੋਕੇ ਵਿਖੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।