22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

30 ਨਵੰਬਰ ਤੱਕ ਆਪਣੀ ਆਨਲਾਈਨ ਸਵੈ-ਗਣਨਾ ਜ਼ਰੂਰ ਮੁਕੰਮਲ ਕਰਨ ਜ਼ਿਲ੍ਹਾ ਵਾਸੀ - ਡੀ.ਸੀ.

ਤਰਨ ਤਾਰਨ, 22 ਨਵੰਬਰ (ਇਕਬਾਲ ਸਿੰਘ ਸੋਢੀ)-ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਜਨਗਣਨਾ ਦੇ ਦੂਜੇ ਪੜਾਅ ਤਹਿਤ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ, ਜੋ ਕਿ 30 ਨਵੰਬਰ 2026 ਤੱਕ ਜਾਰੀ ਰਹੇਗੀ।

ਅਜੀਤ ਡੈਸਕ 23-11-2026
ਤਰਨ ਤਾਰਨ, 22 ਨਵੰਬਰ (ਇਕਬਾਲ ਸਿੰਘ ਸੋਢੀ)-ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਜਨਗਣਨਾ ਦੇ ਦੂਜੇ ਪੜਾਅ ਤਹਿਤ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ, ਜੋ ਕਿ 30 ਨਵੰਬਰ 2026 ਤੱਕ ਜਾਰੀ ਰਹੇਗੀ। ਇਸ ਉਪਰੰਤ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਿਣਤੀਕਾਰਾਂ ਵਲੋਂ ਘਰ-ਘਰ ਜਾ ਕੇ ਜਨਗਣਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਿਜੀਟਲ ਤਕਨੀਕ ਦੀ ਵਰਤੋਂ ਕਰਦਿਆਂ ਪਹਿਲੀ ਵਾਰ ਨਾਗਰਿਕਾਂ ਨੂੰ ਘਰ ਬੈਠੇ ਹੀ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰਨ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਸਰਕਾਰ ਦੇ ਅਧਿਕਾਰਤ ਸਵੈ-ਗਣਨਾ ਪੋਰਟਲ ’ਤੇ ਜਾ ਕੇ ਜਾਂ ਕਿਊ ਆਰ ਕੋਡ ਸਕੈਨ ਕਰਕੇ ਆਪਣੇ ਪਰਿਵਾਰਕ ਮੈਂਬਰਾਂ ਦੇ ਵੇਰਵੇ ਆਸਾਨੀ ਨਾਲ ਭਰ ਸਕਦੇ ਹਨ। ਵੇਰਵੇ ਜਮ੍ਹਾਂ ਕਰਵਾਉਣ ਉਪਰੰਤ ਇਕ ਵਿਲੱਖਣ ਸਵੈ-ਗਣਨਾ ਆਈ.ਡੀ ਪ੍ਰਾਪਤ ਹੋਵੇਗੀ, ਜਿਸ ਨੂੰ ਬਾਅਦ ਵਿਚ ਘਰ ਆਉਣ ਵਾਲੇ ਗਿਣਤੀਕਾਰ ਨਾਲ ਸਾਂਝਾ ਕਰਕੇ ਆਪਣੀ ਜਾਣਕਾਰੀ ਦੀ ਤਸਦੀਕ ਕਰਵਾਈ ਜਾ ਸਕੇਗੀ।
ਪਿਛਲੀ ਖ਼ਬਰ ਸੁਖਰਾਜ ਸਿੰਘ ਦੇ ਪੋਸਟਮਾਰਟਮ ਤੋਂ ਬਾਅਦ ਨਮ ਅੱਖਾਂ ਨਾਲ ਕੀਤਾ ਅੰਤਿਮ ਸੰਸਕਾਰ ਅਗਲੀ ਖ਼ਬਰ ਵਿਆਹ ਸਮਾਗਮ ਦੌਰਾਨ ਚੱਲੀ ਗੋਲੀ ਨਾਲ ਡੀ.ਜੇ. ਸੰਚਾਲਕ ਗੰਭੀਰ ਜ਼ਖ਼ਮੀ ਘਟਨਾ ਤੋਂ ਬਾਅਦ ਪਿੰਡ ਵਿਚ ਦਹਿਸ਼ਤ ਦਾ ਮਾਹੌਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।