23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪੰਜਾਬ ਨੂੰ ਬਚਾਉਣ ਵਾਸਤੇ ਆਪਣੀ ਖੇਤਰੀ ਪਾਰਟੀ ਦੀ ਚੋਣ ਕਰੋ - ਸੁਖਬੀਰ ਸਿੰਘ ਬਾਦਲ

ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਵਿਖੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਦੀ ਚੋਣ ਕਰਨ ਵੇਲੇ ਸਹੀ ਚੋਣ ਕਰਨ, ਜੋ ਕਿ ਸੂਬੇ ਦੇ ਮਸਲਿਆਂ ਨੂੰ ਹੱਲ ਕਰਨ ਵਾਸਤੇ ਜ਼ਰੂਰੀ ਹੈ। ਸੁਖਬੀਰ ਸਿੰਘ ਬਾਦਲ ਤਰਨ ਤਾਰਨ ਵਿਖੇ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਵਲੋਂ ਕਰਵਾਈ ਗਈ ਮੀਟੰਗ ਮੌਕੇ ਪਹੁੰਚੇ ਸਨ।

ਸ. ਬਾਦਲ ਨਾਲ ਸਵਾਲ ਜਵਾਬ ਕਰਦੇ ਹੋਏ ਉਦਯੋਗਪਤੀ ਅਤੇ ਵਪਾਰੀ। 24-11-2026

ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਵਿਖੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਦੀ ਚੋਣ ਕਰਨ ਵੇਲੇ ਸਹੀ ਚੋਣ ਕਰਨ, ਜੋ ਕਿ ਸੂਬੇ ਦੇ ਮਸਲਿਆਂ ਨੂੰ ਹੱਲ ਕਰਨ ਵਾਸਤੇ ਜ਼ਰੂਰੀ ਹੈ। ਸੁਖਬੀਰ ਸਿੰਘ ਬਾਦਲ ਤਰਨ ਤਾਰਨ ਵਿਖੇ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਵਲੋਂ ਕਰਵਾਈ ਗਈ ਮੀਟੰਗ ਮੌਕੇ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਮੌਜੂਦ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮੇਂ ਦੀ ਜ਼ਰੂਰਤ ਹੈ ਕਿ ਪੰਜਾਬ ਨੂੰ ਬਚਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਵਾਸਤੇ ਜ਼ਰੂਰੀ ਹੈ ਕਿ ਪੰਜਾਬੀਆਂ ਪਹਿਲਾਂ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਕਰਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ, ਆਮ ਆਦਮੀ ਪਾਰਟੀ ਤੇ ਹੋਰ ਪਾਰਟੀਆਂ ਤਾਂ ਸਿਰਫ ਪੰਜਾਬ ਨੂੰ ਲੁੱਟਣ ਆਈਆਂ ਹਨ ਤੇ ਉਹਨਾਂ ਨੂੰ ਸੂਬੇ ਦੀ ਕੋਈ ਅਸਲ ਚਿੰਤਾ ਨਹੀਂ ਹੈ। ਬਿਲਡਿੰਗ ਮੈਟੀਰੀਅਲ ਟਰੇਡਰਜ਼ ਯੂਨੀਅਨ ਮੁਖੀ ਗੁਰਸ਼ਰਨਜੀਤ ਸਿੰਘ, ਜਿੰਨਾਂ ਇਹ ਦੱਸਿਆ ਕਿ 10 ਸਾਲਾਂ ਵਿਚ ਰੇਤੇ ਦੀਆਂ ਕੀਮਤਾਂ 2400 ਰੁਪਏ ਤੋਂ ਵੱਧ ਕੇ 10 ਹਜ਼ਾਰ ਰੁਪਏ ਹੋ ਗਈਆਂ ਹਨ, ਵਲੋਂ ਚੁੱਕੇ ਮੁੱਦਿਆਂ ਦੇ ਜਵਾਬ ਵਿਚ ਬਾਦਲ ਨੇ ਭਰੋਸਾ ਦੁਆਇਆ ਕਿ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਰੇਤਾ ਵਾਜਬ ਕੀਮਤਾਂ ’ਤੇ ਮਿਲੇਗਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵਲੋਂ ਰੇਤ ਮਾਇਨਿੰਗ ਰਾਹੀਂ ਕੀਤੀ ਜਾ ਰਹੀ ਲੁੱਟ ਬੰਦ ਕੀਤੀ ਜਾਵੇਗੀ ਤੇ ਉਸ ਵੱਲੋਂ ਲੁੱਟਿਆ ਪੈਸਾ ਵਸੂਲਿਆ ਜਾਵੇਗਾ। ਇੰਡਸਟਰੀ ਯੂਨੀਅਨ ਦੇ ਹਰਭਜਨ ਸਿੰਘ ਨੇ ਮੰਗ ਰੱਖੀ ਕਿ ਫੋਕਲ ਪੁਆਇੰਟ ਵਿਚ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ ’ਤੇ ਉਨ੍ਹਾਂ ਵਾਰ-ਵਾਰ ਬਿਜਲੀ ਕੱਟ ਲੱਗਣ ’ਤੇ ਰੋਸ ਪ੍ਰਗਟਾਇਆ ਤਾਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਫੋਕਲ ਪੁਆਇੰਟਾਂ ਦਾ ਨਿਰਮਾਣ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਹੋਇਆ ਸੀ। ਉਨ੍ਹਾਂ ਭਰੋਸਾ ਦੁਆਇਆ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਾ ਸਿਰਫ ਇਹਨਾਂ ਦੀ ਮੁਰੰਮਤ ਕੀਤੀ ਜਾਵੇਗੀ, ਬਲਕਿ ਇਨ੍ਹਾਂ ਦਾ ਮੁੜ ਨਿਰਮਾਣ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਡੇਢ ਸਾਲ ਦੇ ਅੰਦਰ ਅੰਦਰ ਪੰਜਾਬ ਨੂੰ ਮੁੜ ਤੋਂ ਬਿਜਲੀ ਸਰਪਲੱਸ ਸੂਬਾ ਬਣਾਇਆ ਜਾਵੇਗਾ। ਇਲੈਕਟ੍ਰਾਨਿਕਸ ਗੁੱਡਜ਼ ਟਰੇਡਰਜ਼ ਯੂਨੀਅਨ ਦੇ ਨਰੇਸ਼ ਚਾਵਲਾ ਨੇ ਦੁਕਾਨਾਂ ਵਾਸਤੇ ਕਿਫਾਇਤੀ ਬਿਜਲੀ ਦੀ ਮੰਗ ਕੀਤੀ ਤਾਂ ਸਰਦਾਰ ਬਾਦਲ ਨੇ ਐਲਾਨ ਕੀਤਾ ਕਿ ਸਾਰੀਆਂ ਦੁਕਾਨਾਂ ਤੇ ਉਦਯੋਗਾਂ ਵਾਸਤੇ ਬਿਜਲੀ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਸਪਲਾਈ ਕੀਤੀ ਜਾਵੇਗੀ। ਆਦੇਸ਼ ਅਗਨੀਹੋਤਰੀ ਨੇ ਜੀ.ਐਸ.ਟੀ. ਕਾਰਨ ਹੁੰਦੀ ਤੰਗ ਪ੍ਰੇਸ਼ਾਨੀ ਤੇ ਮਾੜੀ ਕਾਨੂੰਨ ਵਿਵਸਥਾ ਦਾ ਮੁੱਦਾ ਚੁੱਕਿਆ ਤਾਂ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਰਾਹਤ ਸਕੀਮ ਮੁੜ ਸ਼ੁਰੂ ਕਰੇਗੀ ਅਤੇ ਦੁਕਾਨਦਾਰਾਂ ਤੋਂ ਯਕਮੁਸ਼ਤ ਨਿਗੂਣਾ ਜਿਹਾ ਟੈਕਸ ਲਿਆ ਜਾਵੇਗਾ, ਜਿਸ ਮਗਰੋਂ ਕੋਈ ਵੀ ਇੰਸਪੈਕਟਰ ਉਨ੍ਹਾਂ ਦੇ ਦਰਾਂ ’ਤੇ ਨਹੀਂ ਆਵੇਗਾ। ਉਨ੍ਹਾਂ ਨੇ ਇਹ ਵੀ ਵਾਅਦਾ ਕੀਤਾ ਕਿ ਗੈਂਗਸਟਰਾਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਕਿਹਾ ਕਿ ਉਹਨਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇਗਾ ਤੇ ਸੂਬੇ ਵਿਚ ਕਾਨੂੰਨ ਵਿਵਸਥਾ ਬਹਾਲ ਕੀਤੀ ਜਾਵੇਗੀ। ਇਕ ਸਵਾਲ ਦੇ ਜਵਾਬ ਵਿਚ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਦੁਕਾਨਾਂ ’ਤੇ ਛਾਪੇਮਾਰੀ ਕਰ ਕੇ ਸੂਬੇ ਦਾ ਮਾਲੀਆ ਨਹੀਂ ਵਧਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸਦੀ ਥਾਂ ਨਿਵੇਸ਼ ’ਤੇ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਪੰਜਾਬ ਵਿਚ ਵੱਡੇ ਉਦਯੋਗ ਆ ਸਕਣ ਤੇ ਸੂਬੇ ਦੀ ਟੈਕਸ ਆਮਦਨ ਵਿਚ ਵਾਧਾ ਹੋਵੇ। ਉਹਨਾਂ ਭਰੋਸਾ ਦਆਇਆ ਕਿ ਭੱਠਾ ਮਾਲਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਸਥਾਈ ਹੱਲ ਕੱਢਿਆ ਜਾਵੇਗਾ। ਇਸ ਮੌਕੇ ਹਰਿੰਦਰ ਅਗਰਵਾਲ, ਸੁਰਜੀਤ ਆਹੂਜਾ, ਪਰਮਿੰਦਰਜੀਤ ਸਿੰਘ ਤੇ ਸੁਭਾਸ਼ ਕੁਮਾਰ ਨੇ ਵੀ ਆਪਣੇ ਸੁਝਾਅ ਰੱਖੇ, ਜਿਸ ’ਤੇ ਅਕਾਲੀ ਦਲ ਪ੍ਰਧਾਨ ਨੇ ਭਰੋਸਾ ਦੁਆਇਆ ਕਿ ਇਹ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਸ਼ਾਮਲ ਕੀਤੇ ਜਾਣਗੇ। ਉਨ੍ਹਾਂ ਨੇ ਅਕਾਲੀ ਦਲ ਦੇ ਉਮੀਦਵਾਰ ਦੀ ਹਮਾਇਤ ਦੀ ਅਪੀਲ ਕਰਦਿਆਂ ਕਿਹਾ ਕਿ ਕੰਚਨਪ੍ਰੀਤ ਕੌਰ ਦੀ ਚੋਣ ਇਸ ਹਲਕੇ ਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਤੰਗ ਪ੍ਰੇਸ਼ਾਨ ਕਰਨ ਦੇ ਬਾਵਜੂਦ ਵੀ ਕੰਚਨਪ੍ਰੀਤ ਕੌਰ ਹਲਕੇ ਦੇ ਲੋਕਾਂ ਵਾਸਤੇ ਲੜ ਰਹੇ ਹਨ। ਇਸ ਮੌਕੇ ਪੰਜਾਬ ਵਪਾਰ ਮੰਡਲ ਦੇ ਪ੍ਰਧਾਨ ਅਮਿਤ ਕਪੂਰ ਨੇ ਵੀ ਅਕਾਲੀ ਦਲ ’ਤੇ ਵਿਸ਼ਵਾਸ ਪ੍ਰਗਟ ਕਰਨ ਤੇ ਪਾਰਟੀ ਨੂੰ ਪੰਜਾਬ ਦੀ ਸੇਵਾ ਦਾ ਮੌਕਾ ਦੇਣ ਦੀ ਅਪੀਲ ਕੀਤੀ।

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੋਹਲਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।