ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਮੀਆਂਵਿੰਡ, 23 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਨਾਲ ਸਬੰਧਿਤ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ ਗਈਆਂ।
ਮੀਆਂਵਿੰਡ, 23 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਨਾਲ ਸਬੰਧਿਤ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ ਗਈਆਂ। ਸਮਾਗਮ ਦੌਰਾਨ ਬੱਚਿਆਂ ਨੇ ਸੁੰਦਰ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕਰਕੇ ਗੁਰੂ ਸਾਹਿਬ ਜੀ ਦੇ ਜੀਵਨ, ਉਪਦੇਸ਼ਾਂ ਅਤੇ ਫਲਸਫ਼ੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੇ ਸਿਧਾਂਤਾਂ ਦੇ ਨਾਲ-ਨਾਲ ਮਨੁੱਖਤਾ, ਬਰਾਬਰਤਾ, ਸੱਚਾਈ, ਨਿਮਰਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ। ਇਸ ਮੌਕੇ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਸੰਸਥਾ ਵਲੋਂ ਪਹੁੰਚੇ ਲੈਕਚਰਾਰ ਮਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਪ੍ਰਤੀ ਦਿੱਤੇ ਮਹਾਨ ਸੰਦੇਸ਼ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਦਵਿੰਦਰ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਸਕੂਲ ਪ੍ਰਿੰਸੀਪਲ ਜਗਪ੍ਰੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਅਨਮੋਲ ਖ਼ਜ਼ਾਨਾ ਹਨ। ਉਨ੍ਹਾਂ ਕਿਹਾ ਕਿ ਅਜੌਕੇ ਸਮੇਂ ਵਿੱਚ ਬੱਚਿਆਂ ਨੂੰ ਗੁਰੂ ਸਾਹਿਬਾਨ ਦੇ ਇਤਿਹਾਸ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਨੇ ਸਮੂਹ ਸਕੂਲ ਪਰਿਵਾਰ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈ ਦਿੱਤੀ।