24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮਨਿਆਲਾ ਜੈ ਸਿੰਘ ਵਿਖੇ ਪਰਾਲੀ ਦੀਆਂ ਗੱਠਾਂ ਦੇ ਤਿੰਨ ਸਟਾਕ ਅੱਗ ਲੱਗਣ ਕਾਰਨ ਸੜ ਕੇ ਸੁਆਹ

ਪੱਟੀ-ਭਿੱਖੀਵਿੰਡ, 23 ਨਵੰਬਰ (ਖਹਿਰਾ, ਬੌਬੀ)–ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀਆਂ ਗੱਠਾਂ ਬਣਾ ਕੇ ਸੰਭਾਲਣ ਅਤੇ ਇਸ ਦੀ ਸੁਚੱਜੀ ਵਰਤੋਂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੌਰਾਨ ਰਾਣਾ ਸ਼ੂਗਰ ਮਿੱਲ ਲੌਹਕਾ ਵਲੋਂ ਪਿੰਡ ਮਨਿਆਲਾ ਜੈ ਸਿੰਘ ਵਿਖੇ ਇਕੱਠੀ ਕੀਤੀ ਗਈ ਪਰਾਲੀ ਦੇ ਸਟਾਕ ਨੂੰ ਅਚਾਨਕ ਅੱਗ ਲੱਗ ਗਈ। ਇਸ ਘਟਨਾ ਦੌਰਾਨ ਪਰਾਲੀ ਦੀਆਂ ਗੱਠਾਂ ਦੇ ਤਿੰਨ ਸਟਾਕ ਸੜ ਕੇ ਸੁਆਹ ਹੋ ਗਏ, ਜਿਨ੍ਹਾਂ ਦਾ ਭਾਰ ਤਕਰੀਬਨ 14 ਤੋਂ 15 ਹਜ਼ਾਰ ਕੁਇੰਟਲ ਦੱਸਿਆ ਜਾ ਰਿਹਾ ਹੈ।

ਅਜੀਤ ਡੈਸਕ 24-11-2026
ਪੱਟੀ-ਭਿੱਖੀਵਿੰਡ, 23 ਨਵੰਬਰ (ਖਹਿਰਾ, ਬੌਬੀ)–ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀਆਂ ਗੱਠਾਂ ਬਣਾ ਕੇ ਸੰਭਾਲਣ ਅਤੇ ਇਸ ਦੀ ਸੁਚੱਜੀ ਵਰਤੋਂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੌਰਾਨ ਰਾਣਾ ਸ਼ੂਗਰ ਮਿੱਲ ਲੌਹਕਾ ਵਲੋਂ ਪਿੰਡ ਮਨਿਆਲਾ ਜੈ ਸਿੰਘ ਵਿਖੇ ਇਕੱਠੀ ਕੀਤੀ ਗਈ ਪਰਾਲੀ ਦੇ ਸਟਾਕ ਨੂੰ ਅਚਾਨਕ ਅੱਗ ਲੱਗ ਗਈ। ਇਸ ਘਟਨਾ ਦੌਰਾਨ ਪਰਾਲੀ ਦੀਆਂ ਗੱਠਾਂ ਦੇ ਤਿੰਨ ਸਟਾਕ ਸੜ ਕੇ ਸੁਆਹ ਹੋ ਗਏ, ਜਿਨ੍ਹਾਂ ਦਾ ਭਾਰ ਤਕਰੀਬਨ 14 ਤੋਂ 15 ਹਜ਼ਾਰ ਕੁਇੰਟਲ ਦੱਸਿਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਰਾਣਾ ਸ਼ੂਗਰ ਮਿੱਲ ਲੌਹਕਾ ਦੇ ਲਾਇਜ਼ਨਿੰਗ ਅਫਸਰ ਗੁਰਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਮਿੱਲ ਵਲੋਂ ਪਿੰਡ ਮਨਿਆਲਾ ਜੈ ਸਿੰਘ ਵਿਖੇ ਕਰੀਬ 13 ਏਕੜ ਜ਼ਮੀਨ ਵਿਚ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਦੀਆਂ ਗੱਠਾਂ ਇਕੱਠੀਆਂ ਕਰਕੇ ਸਟਾਕ ਕੀਤਾ ਗਿਆ ਸੀ। ਇਸ ਦੌਰਾਨ ਅਚਾਨਕ ਅੱਗ ਲੱਗਣ ਕਾਰਨ ਤਿੰਨ ਵੱਡੇ ਸਟਾਕ ਅੱਗ ਦੀ ਲਪੇਟ ਵਿਚ ਆ ਗਏ। ਉਨ੍ਹਾਂ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਉਨ੍ਹਾਂ ਵਲੋਂ ਤੁਰੰਤ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਫੋਨ ਰਾਹੀਂ ਸੂਚਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਵਲੋਂ ਤੁਰੰਤ ਕਾਰਵਾਈ ਕਰਦਿਆਂ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਤਹਿਸੀਲਦਾਰ ਨੂੰ ਭੇਜਿਆ ਗਿਆ। ਇਸ ਤੋਂ ਇਲਾਵਾ ਪੁਲਿਸ ਥਾਣਾ ਕੱਚਾ ਪੱਕਾ ਨੂੰ ਵੀ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਪਾਰਟੀ ਵੀ ਮੌਕੇ ’ਤੇ ਪਹੁੰਚ ਗਈ। ਸੰਧੂ ਨੇ ਦੱਸਿਆ ਕਿ ਪਰਾਲੀ ਦਾ ਸਟਾਕ ਕਾਫੀ ਵੱਡਾ ਹੋਣ ਕਾਰਨ ਅੱਗ ਬੁਝਾਉਣ ਅਤੇ ਬਾਕੀ ਸਟਾਕ ਨੂੰ ਬਚਾਉਣ ਲਈ ਪ੍ਰਸ਼ਾਸਨ ਵਲੋਂ ਤੁਰੰਤ ਯਤਨ ਕੀਤੇ ਗਏ। ਡਿਪਟੀ ਕਮਿਸ਼ਨਰ ਤਰਨ ਤਾਰਨ ਦੀ ਮੁਸਤੈਦੀ ਅਤੇ ਸਮੇਂ ਸਿਰ ਕੀਤੀ ਗਈ ਕਾਰਵਾਈ ਸਦਕਾ ਤਿੰਨ ਸਟਾਕ ਸੜਨ ਤੋਂ ਬਾਅਦ ਬਾਕੀ ਪਰਾਲੀ ਨੂੰ ਅੱਗ ਦੀ ਲਪੇਟ ਵਿੱਚ ਆਉਣ ਤੋਂ ਬਚਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਪੁਲਿਸ ਥਾਣਾ ਕੱਚਾ ਪੱਕਾ ਵਿਖੇ ਲਿਖਤੀ ਸ਼ਿਕਾਇਤ ਵੀ ਦਿੱਤੀ ਗਈ ਹੈ।
ਪਿਛਲੀ ਖ਼ਬਰ ਖੇਮਕਰਨ ਤੋਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਅਗਲੀ ਖ਼ਬਰ ਲੋਕ ਲਹਿਰ ਪਾਰਟੀ ਵਲੋਂ ਨਵ-ਨਿਯੁਕਤ ਡੀ.ਸੀ. ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।