ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਧਾਰਮਿਕ ਸਮਾਗਮ
ਝਬਾਲ, 23 ਨਵੰਬਰ (ਸਰਬਜੀਤ ਸਿੰਘ)– ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੰਕੈਡਰੀ ਸਕੂਲ ਝਬਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਵਲੋਂ ਜਪੁ ਜੀ ਸਾਹਿਬ, ਆਨੰਦ ਸਾਹਿਬ ਦੇ ਜਾਪ ਕੀਤੇ ਗਏ।
ਝਬਾਲ, 23 ਨਵੰਬਰ (ਸਰਬਜੀਤ ਸਿੰਘ)– ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੰਕੈਡਰੀ ਸਕੂਲ ਝਬਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਵਲੋਂ ਜਪੁ ਜੀ ਸਾਹਿਬ, ਆਨੰਦ ਸਾਹਿਬ ਦੇ ਜਾਪ ਕੀਤੇ ਗਏ। ਇਸ ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਕਵਿਤਾਵਾਂ, ਕਵੀਸ਼ਰੀ ਅਤੇ ਲੈਕਚਰ ਪੇਸ਼ ਕੀਤੇ ਗਏ। ਇਸ ਸਮੇਂ ਐਮ.ਡੀ. ਪਰਮਜੀਤ ਸਿੰਘ ਸੋਹਲ ਨੇ ਸਰਲ ਅਤੇ ਸੁੰਦਰ ਤਰੀਕੇ ਨਾਲ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋ ਜਾਣੂ ਕਰਵਾਇਆ । ਅੰਤ ਵਿਚ ਵਿਦਿਆਰਥੀਆਂ ਨੂੰ ਪ੍ਰਸ਼ਾਦ ਵਰਤਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਵਰਿੰਦਰ ਕੌਰ, ਮੈਨੇਜਿੰਗ ਕਮੇਟੀ ਸਕੱਤਰ ਹਰਜਿੰਦਰਪਾਲ ਸਿੰਘ, ਮੈਨੇਜਰ ਸਿਮਰਤਪਾਲ ਸਿੰਘ, ਕਲਰਕ ਬਲਵਿੰਦਰ ਸਿੰਘ, ਵਿਜੈ ਕੁਮਾਰ, ਹਰੀਸ਼ ਕੁਮਾਰ, ਮਨਦੀਪ ਕੌਰ, ਗੁਰਿੰਦਰ ਕੌਰ, ਮਨਬੀਰ ਕੌਰ, ਕਰਮਜੀਤ ਕੌਰ, ਨਵਦੀਪ ਕੌਰ, ਰਾਜਬੀਰ ਕੌਰ, ਗੁਰਜੀਤ ਕੌਰ, ਕਮਲੇਸ਼ ਰਾਣੀ, ਜਤਿੰਦਰਪਾਲ ਕੌਰ, ਕੁਲਵੰਤ ਕੌਰ ਆਦਿ ਸ਼ਾਮਿਲ ਸਨ।